Begin typing your search above and press return to search.

ਜੇਲ੍ਹਾਂ ਵਿਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ

ਸ੍ਰੀ ਗੋਇੰਦਵਾਲ ਸਾਹਿਬ, 3 ਜਨਵਰੀ, ਨਿਰਮਲ : ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ’ਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਚਾਰ ਸਮਾਰਟ ਫੋਨ ਸਣੇ ਸਿਮ ਕਾਰਡ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਕਬਜ਼ੇ ਵਿਚ ਲੈ ਕੇ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੇਂਦਰੀ ਜੇਲ੍ਹ ਦੀ ਪੁਲਿਸ ਹਵਾਲੇ ਕਰ ਦਿੱਤਾ ਹੈ। ਜਿਥੇ ਜੇਲ੍ਹ ਵਿਚ ਬੰਦ ਚਾਰ ਲੋਕਾਂ ਖਿਲਾਫ ਨਿਯਮਾਂ ਦੀ ਉਲੰਘਣਾ ਬਾਬਤ […]

The process of receiving phones from prisons continues

Editor EditorBy : Editor Editor

  |  3 Jan 2024 1:59 AM GMT

  • whatsapp
  • Telegram
  • koo

ਸ੍ਰੀ ਗੋਇੰਦਵਾਲ ਸਾਹਿਬ, 3 ਜਨਵਰੀ, ਨਿਰਮਲ : ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ’ਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਚਾਰ ਸਮਾਰਟ ਫੋਨ ਸਣੇ ਸਿਮ ਕਾਰਡ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਕਬਜ਼ੇ ਵਿਚ ਲੈ ਕੇ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੇਂਦਰੀ ਜੇਲ੍ਹ ਦੀ ਪੁਲਿਸ ਹਵਾਲੇ ਕਰ ਦਿੱਤਾ ਹੈ। ਜਿਥੇ ਜੇਲ੍ਹ ਵਿਚ ਬੰਦ ਚਾਰ ਲੋਕਾਂ ਖਿਲਾਫ ਨਿਯਮਾਂ ਦੀ ਉਲੰਘਣਾ ਬਾਬਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਹਰੀਸ਼ ਕੁਮਾਰ ਦੀ ਅਗਵਾਈ ਹੇਠ ਕਰਮਚਾਰੀਆਂ ਵੱਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਜਿਸ ਦੌਰਾਨ ਥਾਣਾ ਸੀ ਡਵੀਜਨ ਅੰਮ੍ਰਿਤਸਰ ਵਿਖੇ ਦਰਜ ਕਤਲ, ਜਾਨਲੇਵਾ ਹਮਲਾ ਕਰਨ ਅਤੇ ਹੋਰ ਧਾਰਾਵਾਂ ਦੇ ਮਾਮਲੇ ’ਚ ਇਥੇ ਬੰਦ ਗਗਨਦੀਪ ਸਿੰਘ ਗੱਗੂ ਪੁੱਤਰ ਪਰਮਜੀਤ ਸਿੰਘ ਵਾਸੀ ਸ਼ਿਮਲਾਪੁਰ ਲੁਧਿਆਲਾ ਕੋਲੋਂ
ਰੈਡਮੀ ਕੰਪਨੀ ਦਾ ਸਮਾਰਟ ਫੋਨ ਏਅਰਟੈਲ ਦੀ ਸਿਮ ਸਣੇ ਬਰਾਮਦ ਹੋ
ਇਆ।
ਇਸੇ ਤਰ੍ਹਾਂ ਹੀ ਥਾਣਾ ਸ਼ਿਮਲਾਪੁਰੀ ਲੁਧਿਆਣਾ ਵਿਖੇ ਦਰਜ ਇਰਾਦਨ ਹੱਤਿਆ ਦੇ ਕੇਸ ਵਿਚ ਇਥੇ ਬੰਦ ਰਵਨੀਤ ਸਿੰਘ ਸੋਨੂੰ ਮੋਟਾ ਪੁੱਤਰ ਇੰਦਰਜੀਤ ਸਿੰਘ ਵਾਸੀ ਸੁਲਤਾਨਵਿੰਡ ਅੰਮਿਬਸਰ ਕੋਲੋਂ ਰੈਡਮੀ ਕੰਪਨੀ ਦਾ ਸਮਾਰਟ ਫੋਨ ਮਿਲਿਆ। ਜਦੋਕਿ ਥਾਣਾ ਸਦਰ ਅੰਮ੍ਰਿਤਸਰ ਵਿਖੇ ਦਰਜ ਕਤਲ, ਇਰਾਦਾ ਕਤਲ ਦੇ ਕੇਸ ਤਹਿਤ ਬੰਦ ਮੁਲਜ਼ਮ ਪਲਵਿੰਦਰ ਸਿੰਘ ਪਿੰਦੀ ਪੁੱਤਰ ਗੁਰਮੀਤ ਸਿੰਘ ਵਾਸੀ ਹਰਸ਼ਾ ਛੀਨਾ ਸ਼ਾਹਬਾਜ਼ਪੁਰ ਕੋਲੋਂ ਵੀਵੋ ਕੰਪਨੀ ਦਾ ਸਮਾਰਟ ਫੋਨ ਮਿਲਿਆ ਹੈ।
ਇਸੇ ਤਰ੍ਹਵਾਂ ਹੀ ਥਾਣਾ ਸਿਟੀ ਕਪੂਰਥਲਾ ਵਿਖੇ ਦਰਜ ਧਾਰਾ 174 ਏ ਦੇ ਕੇਸ ਤਹਿਤ ਬੰਦ ਰਾਜ ਕੁਮਾਰ ਰਾਜਾ ਪੁੱਤਰ ਵਿਜੈ ਕੁਮਾਰਾ ਵਾਸੀ ਮੁਹੱਲਾ ਰਾਈਕਾ ਕਪੂਰਥਲਾ ਕੋਲੋਂ ਵੀ ਰੈੈਡਮੀ ਕੰਪਨੀ ਦਾ ਸਮਾਰਟ ਫੋਨ ਏਅਰਟੈੱਲ ਦੀ ਸਿਮ ਸਮੇਤ ਬਰਾਮਦ ਹੋਇਆ ਹੈ। ਥਾਣਾ ਜੇਲ੍ਹ ਦੇ ਜਾਂਚ ਅਧਿਕਾਰੀ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਉਕਤ ਚਾਰਾਂ ਜਣਿਆਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ
ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਰਾਮ ਰਹੀਮ, ਬਿਲਕਿਸ ਬਾਨੋ, ਪਹਿਲਵਾਨ ਅਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਮੁੱਦਾ ਉਠਾਇਆ ਗਿਆ ਸੀ।
ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰੋਜ਼ਾਣਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਰਾਜੋਆਣਾ ਨੇ ਸੰਸਦ ਵਿੱਚ ਅਮਿਤ ਸ਼ਾਹ ਦੇ ਬਿਆਨ ਦੀ ਨਿਖੇਧੀ ਕਰਦਿਆਂ ਇਸ ਨੂੰ ਸਿੱਖ ਭਾਈਚਾਰੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਗਟਾਈਆਂ ਭਾਵਨਾਵਾਂ ਦਾ ਅਪਮਾਨ ਦੱਸਿਆ ਹੈ।
ਰਾਜੋਆਣਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸੰਬੋਧਿਤ ਕਰਦੇ ਹੋਏ ਲਿਖਿਆ ਹੈ ਕਿ ਤੁਹਾਡੀ ਸਰਕਾਰ ਸੰਸਦ ਵਿੱਚ ਔਰਤਾਂ ਦੇ ਸਨਮਾਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੀ ਹੈ। ਉਹ ਔਰਤਾਂ ਵਿਰੁੱਧ ਘਿਨਾਉਣੇ ਅਪਰਾਧਾਂ ਲਈ ਸਖ਼ਤ ਕਾਨੂੰਨ ਬਣਾਉਣ ਦੀ ਗੱਲ ਕਰਦੀ ਹੈ। ਅਸਲ ’ਚ ਮਹਿਲਾ ਪਹਿਲਵਾਨਾਂ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਬ੍ਰਿਜ ਭੂਸ਼ਣ ਵਰਗੇ ਵਿਅਕਤੀ ਦਾ ਸਮਰਥਨ ਕੀਤਾ ਜਾ ਰਿਹਾ ਹੈ।
ਇੰਨਾ ਹੀ ਨਹੀਂ ਬਿਲਕਿਸ ਬਾਨੋ ਦੇ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਬਲਾਤਕਾਰ ਦੇ ਦੋਸ਼ੀ ਡੇਰਾਮੁਖੀ ਰਾਮ ਰਹੀਮ ਨੂੰ ਹਰ ਚੋਣ ਤੋਂ ਪਹਿਲਾਂ ਪੈਰੋਲ ’ਤੇ ਰਿਹਾਅ ਕੀਤਾ ਜਾਂਦਾ ਹੈ। ਤੁਹਾਡੀ ਪਾਰਟੀ ਦੇ ਨੇਤਾਵਾਂ ਦੀ ਤਰਫੋਂ ਰਾਮ ਰਹੀਮ ਨੂੰ ਸਰਕਾਰੀ ਸਮਾਗਮਾਂ ਦਾ ਮੁੱਖ ਮਹਿਮਾਨ ਬਣਾਇਆ ਜਾਂਦਾ ਹੈ। ਦੂਜੇ ਪਾਸੇ ਉਨ੍ਹਾਂ ਨੇ ਸੱਚ ਦੇ ਮਾਰਗ ’ਤੇ ਚੱਲਦਿਆਂ ਸਿੱਖਾਂ ਲਈ ਇਨਸਾਫ਼ ਦੀ ਲੜਾਈ ਲੜੀ। ਉਹ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਹੈ। ਉਸ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਦੀ ਪਟੀਸ਼ਨ ਪਿਛਲੇ 12 ਸਾਲਾਂ ਤੋਂ ਪੈਂਡਿੰਗ ਹੈ। ਇਸ ਬਾਰੇ ਫੈਸਲਾ ਨਾ ਲੈਣਾ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਨੂੰ ਦਰਸਾਉਂਦਾ ਹੈ।
ਪੱਤਰ ਵਿੱਚ ਰਾਜੋਆਣਾ ਨੇ ਗ੍ਰਹਿ ਮੰਤਰੀ ਨੂੰ ਸਜ਼ਾ ਮੁਆਫ਼ੀ ਸਬੰਧੀ ਆਪਣੀ ਪਟੀਸ਼ਨ ’ਤੇ ਜਲਦੀ ਫ਼ੈਸਲਾ ਲੈਣ ਦੀ ਅਪੀਲ ਕੀਤੀ ਹੈ। ਮੰਗਲਵਾਰ ਨੂੰ ਉਸ ਦੀ ਭੈਣ ਕਮਲਦੀਪ ਕੌਰ ਜੇਲ੍ਹ ਵਿੱਚ ਰਾਜੋਆਣਾ ਨੂੰ ਮਿਲਣ ਆਈ ਸੀ। ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ।
Next Story
ਤਾਜ਼ਾ ਖਬਰਾਂ
Share it