PSEB: ਪੰਜਾਬ ਬੋਰਡ 10ਵੀਂ ਦਾ ਨਤੀਜਾ ਅੱਜ ਕਰੇਗਾ ਜਾਰੀ

PSEB: ਪੰਜਾਬ ਬੋਰਡ 10ਵੀਂ ਦਾ ਨਤੀਜਾ ਅੱਜ ਕਰੇਗਾ ਜਾਰੀ


ਮੁਹਾਲੀ, 18 ਅਪ੍ਰੈਲ, ਨਿਰਮਲ : ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਜਮਾਤ ਦਾ ਨਤੀਜਾ ਅੱਜ ਜਾਰੀ ਕਰੇਗਾ।
ਪੰਜਾਬ ਬੋਰਡ ਦੇ 10ਵੀਂ ਜਮਾਤ ਦੇ ਲਗਭਗ 3 ਲੱਖ ਵਿਦਿਆਰਥੀ ਨਤੀਜੇ ਦਾ ਇੰਤਜ਼ਾਰ ਕਰ ਰਹੇ ਹਨ, ਜੋ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ।

ਵਿਦਿਆਰਥੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ’ਤੇ ਨਤੀਜਾ ਦੇਖ ਸਕਣਗੇ। ਇਸ ਵਾਰ 3 ਲੱਖ ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਇਹ ਪ੍ਰੀਖਿਆ 13 ਫਰਵਰੀ ਤੋਂ 5 ਮਾਰਚ ਦਰਮਿਆਨ ਕਰਵਾਈ ਗਈ ਸੀ। ਇਹ ਪ੍ਰੀਖਿਆ ਸੂਬੇ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਤੇ ਲਈ ਗਈ ਸੀ। ਇਹ ਪ੍ਰੀਖਿਆ ਸ਼ਾਂਤੀਪੂਰਵਕ ਨੇਪਰੇ ਚੜ੍ਹੀ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਟਕਸਾਲੀ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ।

ਪਟਿਆਲਾ ਲੋਕ ਸਭਾ ਸੀਟ ’ਤੇ ਕਾਂਗਰਸੀ ਉਮੀਦਵਾਰ ਡਾ: ਧਰਮਵੀਰ ਗਾਂਧੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲਗਾਤਾਰ ਵਿਰੋਧ ਦੇ ਬਾਵਜੂਦ ਪਾਰਟੀ ਹਾਈਕਮਾਂਡ ਵੱਲੋਂ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਟਕਸਾਲੀ ਕਾਂਗਰਸੀਆਂ ਵਿੱਚ ਭਾਰੀ ਰੋਸ ਹੈ। ਅਜਿਹੇ ’ਚ ਟਕਸਾਲੀ ਕਾਂਗਰਸੀਆਂ ਨੇ ਆਪਣਾ ਬਾਗੀ ਰਵੱਈਆ ਦਿਖਾਉਂਦੇ ਹੋਏ 20 ਅਪ੍ਰੈਲ ਨੂੰ ਰਾਜਪੁਰਾ ’ਚ ਮੀਟਿੰਗ ਬੁਲਾਈ ਹੈ।

ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਕਾਂਗਰਸੀਆਂ ਵਿੱਚ ਗੁੱਸਾ ਹੈ ਅਤੇ ਇਸ ਲਈ 20 ਅਪਰੈਲ ਨੂੰ ਰਾਜਪੁਰਾ ਵਿੱਚ ਸਮੂਹ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਰੱਖੀ ਗਈ ਹੈ। ਇਸ ਵਿੱਚ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ। ਟਕਸਾਲੀ ਆਗੂਆਂ ਦੀ ਨਰਾਜ਼ਗੀ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਦਿੱਲੀ ਬੁਲਾ ਕੇ ਮੀਟਿੰਗ ਕੀਤੀ ਸੀ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਹੁਣ ਟਕਸਾਲੀ ਆਗੂ 20 ਅਪ੍ਰੈਲ ਨੂੰ ਰਾਜਪੁਰਾ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾਉਣਗੇ।

ਟਕਸਾਲੀ ਕਾਂਗਰਸੀਆਂ ਦੀ ਨਾਰਾਜ਼ਗੀ ਕਾਰਨ ਪਾਰਟੀ ਨੂੰ ਚੋਣਾਂ ਵਿੱਚ ਨੁਕਸਾਨ ਝੱਲਣਾ ਪੈ ਸਕਦਾ ਹੈ। ਅਸਲ ਵਿੱਚ ਰਾਜਪੁਰਾ ਦੇ ਵੋਟਰਾਂ ਵਿੱਚ ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਮਦਨ ਲਾਲ ਜਲਾਲਪੁਰ, ਸਨੌਰ ਦੇ ਲਾਲ ਸਿੰਘ ਅਤੇ ਸਮਾਣਾ ਦੇ ਰਜਿੰਦਰ ਸਿੰਘ ਦਾ ਕਾਫੀ ਪ੍ਰਭਾਵ ਹੈ। ਰਾਜਪੁਰਾ, ਘਨੌਰ ਅਤੇ ਸਨੌਰ ਵਿਧਾਨ ਸਭਾ ਹਲਕਿਆਂ ਵਿੱਚ ਵੀ ਕੰਬੋਜ ਬਰਾਦਰੀ ਦਾ ਦਬਦਬਾ ਹੈ ਅਤੇ ਹਰਦਿਆਲ ਸਿੰਘ ਅਤੇ ਲਾਲ ਸਿੰਘ ਇਸੇ ਭਾਈਚਾਰੇ ਵਿੱਚੋਂ ਹਨ। ਅਜਿਹੇ ਵਿੱਚ ਇਨ੍ਹਾਂ ਆਗੂਆਂ ਦਾ ਸਮਰਥਨ ਨਾ ਕਰਨਾ ਕਾਂਗਰਸ ਲਈ ਮਹਿੰਗਾ ਸਾਬਤ ਹੋ ਸਕਦਾ ਹੈ।

Related post

ਅਦਾਕਾਰਾ ਰੂਪਾਲੀ ਬੀਜੇਪੀ ਵਿਚ ਹੋਈ ਸ਼ਾਮਲ

ਅਦਾਕਾਰਾ ਰੂਪਾਲੀ ਬੀਜੇਪੀ ਵਿਚ ਹੋਈ ਸ਼ਾਮਲ

ਨਵੀਂ ਦਿੱਲੀ, 1 ਮਈ, ਨਿਰਮਲ : ਲੋਕ ਸਭਾ ਚੋਣਾਂ 2024 ਦਾ ਦੌਰ ਚਲ ਰਿਹਾ। ਇਸ ਦੌਰਾਨ ਸਿਆਸੀ ਨੇਤਾਵਾਂ ਅਤੇ ਪ੍ਰਮੁੱਖ ਸ਼ਖਸੀਅਤਾਂ…
ਜੇਕਰ ਕਦੇ ਨਹੀਂ ਹੋਣਾ ਬੁੱਢਾ ਤਾਂ ਪੀਓ ਊਠਣੀ ਦਾ ਦੁੱਧ, ਜਾਣੋ ਇਹ ਦੁੱਧ ਕਿਵੇਂ ਕਾਇਮ ਰੱਖਦਾ ਹੈ ਮਰਦਾਨਗੀ

ਜੇਕਰ ਕਦੇ ਨਹੀਂ ਹੋਣਾ ਬੁੱਢਾ ਤਾਂ ਪੀਓ ਊਠਣੀ ਦਾ…

ਚੰਡੀਗੜ੍ਹ, 1 ਮਈ, ਪਰਦੀਪ ਸਿੰਘ: ਅਜੋਕੇ ਦੌਰ ਵਿੱਚ ਮਰਦ ਆਪਣੀ ਰੁਝੇਵਿਆ ਭਰੀ ਜ਼ਿੰਦਗੀ ਵਿੱਚ ਆਪਣੀ ਸਿਹਤ ਧਿਆਨ ਘੱਟ ਰੱਖਦਾ ਹੈ ਜਿਸ…
ਪਰਿਵਾਰ ਨਾਲ ਝਗੜਾ ਕਰਕੇ ਨਾਬਾਲਿਗਾ ਰੇਲਵੇ ਸਟੇਸ਼ਨ ਜਾ ਬੈਠੀ, ਨੌਕਰੀ ਦਿਵਾਉਣ ਬਹਾਨੇ ਨੌਜਵਾਨ ਲੈ ਗਿਆ ਨਾਲ, ਫਿਰ ਵੀਹ ਦਿਨ ਤੱਕ…ਜਾਣੋ ਕੀ ਹੋਇਆ

ਪਰਿਵਾਰ ਨਾਲ ਝਗੜਾ ਕਰਕੇ ਨਾਬਾਲਿਗਾ ਰੇਲਵੇ ਸਟੇਸ਼ਨ ਜਾ ਬੈਠੀ,…

ਲੁਧਿਆਣਾ,1 ਮਈ, ਪਰਦੀਪ ਸਿੰਘ : ਲੁਧਿਆਣਾ ਤੋਂ ਇਕ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦਾ…