ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਕੀਤਾ ਮਨਜ਼ੂਰ
ਚੰਡੀਗੜ੍ਹ, 11 ਮਈ, ਨਿਰਮਲ : ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਦੱਸਦੇ ਚਲੀਏ ਕਿ ਪੰਜਾਬ ਸਰਕਾਰ ਨੇ ਵੀਆਰਐਸ ਦੀ ਜਗ੍ਹਾ ਅਸਤੀਫ਼ਾ ਮਨਜ਼ੂਰ ਕੀਤਾ ਹੈ।ਗੌਰਤਲਬ ਹੈ ਕਿ ਕੁੱਝ ਦਿਨ ਪਹਿਲਾਂ ਪਰਮਪਾਲ ਕੌਰ ਮਲੂਕਾ ਨੇ ਸਵੈ-ਇੱਛਾ ਸੇਵਾਮੁਕਤੀ ਲਈ ਵੀਆਰਐਸ ਦੀ ਪ੍ਰਕਿਰਿਆ ਨੂੰ ਅਪਣਾਇਆ ਸੀ ਤਾਂ ਜੋ ਨੌਕਰੀ ਛੱਡਣ ਤੋਂ ਬਾਅਦ ਉਹ ਸਾਰੇ […]
By : Editor Editor
ਚੰਡੀਗੜ੍ਹ, 11 ਮਈ, ਨਿਰਮਲ : ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਦੱਸਦੇ ਚਲੀਏ ਕਿ ਪੰਜਾਬ ਸਰਕਾਰ ਨੇ ਵੀਆਰਐਸ ਦੀ ਜਗ੍ਹਾ ਅਸਤੀਫ਼ਾ ਮਨਜ਼ੂਰ ਕੀਤਾ ਹੈ।ਗੌਰਤਲਬ ਹੈ ਕਿ ਕੁੱਝ ਦਿਨ ਪਹਿਲਾਂ ਪਰਮਪਾਲ ਕੌਰ ਮਲੂਕਾ ਨੇ ਸਵੈ-ਇੱਛਾ ਸੇਵਾਮੁਕਤੀ ਲਈ ਵੀਆਰਐਸ ਦੀ ਪ੍ਰਕਿਰਿਆ ਨੂੰ ਅਪਣਾਇਆ ਸੀ ਤਾਂ ਜੋ ਨੌਕਰੀ ਛੱਡਣ ਤੋਂ ਬਾਅਦ ਉਹ ਸਾਰੇ ਲਾਭ ਪ੍ਰਾਪਤ ਕਰ ਸਕੇ ਜੋ ਕਿਸੇ ਵੀ ਆਈਏਐਸ ਅਧਿਕਾਰੀ ਨੂੰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸੇਵਾਮੁਕਤ ਹੋਣ ’ਤੇ ਮਿਲਦਾ ਹੈ।
ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਨੋਟਿਸ ਦਾ ਜਵਾਬ ਦਿੱਤਾ ਸੀ। ਪਰਮਪਾਲ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮੈਨੂੰ ਸੇਵਾ ਮੁਕਤ ਕਰ ਦਿੱਤਾ ਹੈ।
ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਕਾਰਵਾਈ ਕਰਨੀ ਹੈ, ਉਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ। ਉਸ ਨੇ ਕਿਹਾ ਕਿ ਜਦੋਂ ਉਹ ਪਹਿਲਾਂ ਹੀ ਸੇਵਾਮੁਕਤ ਹੋ ਚੁੱਕੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਸ ਨੂੰ ਨੋਟਿਸ ਭੇਜਣ ਦੀ ਕੋਈ ਤੁਕ ਨਹੀਂ ਬਣਦੀ।
ਉਸ ਨੇ ਦੱਸਿਆ ਕਿ ਜਦੋਂ ਉਸ ਨੇ ਸੇਵਾਮੁਕਤੀ ਲਈ ਅਰਜ਼ੀ ਭੇਜੀ ਸੀ ਤਾਂ ਉਸ ਨੇ ਲਿਖਿਆ ਸੀ ਕਿ ਉਹ ਬਠਿੰਡਾ ਜਾ ਕੇ ਆਪਣੇ ਬਜ਼ੁਰਗ ਮਾਪਿਆਂ ਨਾਲ ਰਹਿਣਾ ਚਾਹੁੰਦੀ ਹੈ। ਉਸ ਦੀ ਜ਼ਿੰਦਗੀ ਵਿਚ ਹੋਰ ਵੀ ਯੋਜਨਾਵਾਂ ਹਨ ਜਿਸ ਤਹਿਤ ਉਹ ਹੁਣ ਚੋਣ ਲੜ ਰਹੀ ਹੈ।
ਪਰਮਪਾਲ ਕੌਰ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਸਰਕਾਰ ਹੀ ਵਿਵਾਦਾਂ ਵਿੱਚ ਘਿਰੀ ਹੋਵੇ ਤਾਂ ਮੈਂ ਇਸ ਬਾਰੇ ਕੁਝ ਨਹੀਂ ਕਰ ਸਕਦੀ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਤਾਇਨਾਤ ਇਕ ਆਈ.ਪੀ.ਐਸ.ਅਧਿਕਾਰੀ ਨੇ ਨੌਕਰੀ ਤੋਂ ਮੁਕਤ ਹੋਣ ’ਤੇ ਲਿਖਿਆ ਕਿ ਉਹ ਪਿੰਜਰੇ ’ਚੋਂ ਮੁਕਤ ਹੋ ਗਈ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਗਲੇ ਦਿਨਾਂ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਕੇ ਚੋਣ ਲੜਨਗੇ।
ਭਾਜਪਾ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਮਲੂਕਾ ਨੇ ਆਪਣੇ ਅਹੁਦੇ ਤੋਂ ਵੀ.ਆਰ.ਐਸ. ਲਈ ਸੀ। ਇਸ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋ ਗਈ ਅਤੇ ਬਠਿੰਡਾ ਤੋਂ ਪਾਰਟੀ ਦੀ ਉਮੀਦਵਾਰ ਬਣੀ।
ਦੱਸਦੇ ਚਲੀਏ ਕਿ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਉਸ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਸੀ, ਕਿਉਂਕਿ ਉਸ ਨੂੰ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਤੋਂ ਛੋਟ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੂੰ ਡਿਊਟੀ ਤੋਂ ਮੁਕਤ ਜਾਂ ਸੇਵਾਮੁਕਤ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਨੂੰ ਡਿਊਟੀ ਜੁਆਇਨ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।