Begin typing your search above and press return to search.
ਕੈਨੇਡਾ ’ਚ ਕਤਲ ਹੋਏ ਸਿੱਖ ਜੋੜੇ ਦੇ ਪੁੱਤ ਨੇ ਮੰਗਿਆ ਇਨਸਾਫ਼
ਬਰੈਂਪਟਨ, (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਕੈਲੇਡਨ ’ਚ ਕਤਲ ਹੋਏ ਸਿੱਖ ਜੋੜੇ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਬਰੈਂਪਟਨ ’ਚ ਰੋਸ ਪ੍ਰਦਰਸ਼ਨ ਕੀਤਾ। ਮੋਮਬੱਤੀਆਂ ਜਗ੍ਹਾ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਿੱਖ ਜੋੜੇ ਦੇ ਪੁੱਤਰ ਨੇ ਕਿਹਾ ਕਿ ਵਾਰਦਾਤ ਨੂੰ ਡੇਢ ਮਹੀਨਾ ਬੀਤਣ ਦੇ ਬਾਵਜੂਦ ਅਜੇ ਤੱਕ ਕਿਸੇ ਸ਼ੱਕੀ ਨੂੰ […]
By : Editor Editor
ਬਰੈਂਪਟਨ, (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਕੈਲੇਡਨ ’ਚ ਕਤਲ ਹੋਏ ਸਿੱਖ ਜੋੜੇ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਬਰੈਂਪਟਨ ’ਚ ਰੋਸ ਪ੍ਰਦਰਸ਼ਨ ਕੀਤਾ। ਮੋਮਬੱਤੀਆਂ ਜਗ੍ਹਾ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਿੱਖ ਜੋੜੇ ਦੇ ਪੁੱਤਰ ਨੇ ਕਿਹਾ ਕਿ ਵਾਰਦਾਤ ਨੂੰ ਡੇਢ ਮਹੀਨਾ ਬੀਤਣ ਦੇ ਬਾਵਜੂਦ ਅਜੇ ਤੱਕ ਕਿਸੇ ਸ਼ੱਕੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਗੁਰਦਿੱਤ ਸਿੰਘ ਸਿੱਧੂ ਨੇ ਕਿਹਾ ਕਿ ਉਸ ਦੇ ਮਾਤਾ-ਪਿਤਾ ਉਸ ਨੂੰ ਛੱਡ ਕੇ ਜਾ ਚੁੱਕੇ ਨੇ ਤੇ ਉਸ ਦੀ ਭੈਣ ਹਸਪਤਾਲ ’ਚ ਜ਼ਿੰਦਗੀ ਲਈ ਸੰਘਰਸ਼ ਕਰ ਰਹੀ ਹੈ। ਉਸ ਨੂੰ ਹੁਣ ਆਪਣੇ ਪਰਿਵਾਰ ਨੂੰ ਭਾਰਤ ਤੋਂ ਕੈਨੇਡਾ ਸੱਦਣ ’ਤੇ ਪਛਤਾਵਾ ਹੋ ਰਿਹਾ ਹੈ।
ਮ੍ਰਿਤਕ ਸਿੱਖ ਜੋੜੇ ਦੇ ਪੁੱਤਰ ਗੁਰਦਿੱਤ ਸਿੰਘ ਸਿੱਧੂ ਨੇ ਕਿਹਾ ਕਿ ਕੁਝ ਪਲਾਂ ਵਿੱਚ ਹੀ ਉਸ ਦੇ ਪਰਿਵਾਰ ਨੂੰ ਤਹਿਸ-ਨਹਿਸ ਕਰ ਦਿੱਤਾ ਗਿਆ। ਉਸ ਨੇ ਪੀਲ ਪੁਲਿਸ ’ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪੁਲਿਸ ਉਨ੍ਹਾਂ ਕੋਲੋਂ ਕਾਫ਼ੀ ਕੁਝ ਛੁਪਾ ਰਹੀ ਹੈ। ਗੁਰਦਿੱਤ ਦਾ ਕਹਿਣਾ ਹੈ ਕਿ ਵਾਰਦਾਤ ਤੋਂ ਇੱਕ ਦਿਨ ਪਹਿਲਾਂ ਪੀਲ ਪੁਲਿਸ ਅਧਿਕਾਰੀ ਉਸ ਦੇ ਘਰ ਆਏ ਸੀ ਤੇ ਉਨ੍ਹਾਂ ਵੱਲੋਂ ਉਸ ਦੇ ਮਾਪਿਆਂ ਦੀ ਆਈਡੀ ਬਾਰੇ ਪੁੱਛਿਆ ਗਿਆ। ਉੱਧਰ ਵਾਰਦਾਤ ਨੂੰ ਲਗਭਗ ਡੇਢ ਮਹੀਨਾ ਬੀਤਣ ਦੇ ਬਾਵਜੂਦ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਨੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਦੱਸਣਾ ਬਣਦਾ ਹੈ ਕਿ ਕੈਲੇਡਨ ਦੇ ਮੇਅਫੀਲਡ ਰੋਡ ’ਤੇ ਸਥਿਤ ਆਪਣੇ ਘਰ ਵਿੱਚ ਰਹਿੰਦੇ ਪੰਜਾਬੀ ਪਰਿਵਾਰ ’ਤੇ ਬੀਤੇ ਨਵੰਬਰ ਮਹੀਨੇ ’ਚ 20 ਤਰੀਕ ਦੀ ਰਾਤ ਜਾਨਲੇਵਾ ਹਮਲਾ ਹੋਇਆ ਸੀ। ਇਸ ਦੌਰਾਨ ਅੰਨੇ੍ਹਵਾਹ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਜਗਤਾਰ ਸਿੰਘ ਨਾਂ ਦੇ ਬਜ਼ੁਰਗ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਹਰਭਜਨ ਕੌਰ ਤੇ ਉਨ੍ਹਾਂ ਦੀ ਧੀ ਗੰਭੀਰ ਜ਼ਖਮੀ ਹੋ ਗਈਆਂ। ਹਰਭਜਨ ਕੌਰ ਨੇ ਵੀ ਹਸਪਤਾਲ ਵਿੱਚ ਜਾ ਕੇ ਦਮ ਤੋੜ ਦਿੱਤਾ, ਪਰ ਇਨ੍ਹਾਂ ਦੀ ਧੀ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਸ ਬਜ਼ੁਰਗ ਸਿੱਖ ਜੋੜੇ ਦਾ ਪੁੱਤਰ ਗੁਰਦਿੱਤ ਸਿੰਘ ਸਿੱਧੂ ਉਸ ਵੇਲੇ ਘਰ ਵਿੱਚ ਮੌਜੂਦ ਨਹੀਂ ਸੀ।
ਬਰੈਂਪਟਨ ’ਚ ਅੱਜ ਸ਼ਾਂਤੀ ਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਦਿਆਂ ਗੁਰਦਿੱਤ ਸਿੱਧੂ ਨੇ ਆਪਣੇ ਹੋਰ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਸਣੇ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਦੌਰਾਨ ਮੋਮਬੱਤੀਆਂ ਜਾ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਗੁਰਦਿੱਤ ਨੇ ਕਿਹਾ ਕਿ ਹੁਣ ਉਸ ਨੂੰ ਇਸ ਗੱਲ ’ਤੇ ਪਛਤਾਵਾ ਹੋ ਰਿਹਾ ਹੈ ਕਿ ਉਹ ਆਪਣੇ ਪਰਿਵਾਰ ਨੂੰ ਭਾਰਤ ਤੋਂ ਕੈਨੇਡਾ ਕਿਉਂ ਲੈ ਕੇ ਆਇਆ ਸੀ। ਇਸ ਮੁਲਕ ਨੇ ਉਸ ਦੇ ਪਰਿਵਾਰ ਦੀਆਂ ਖੁਸ਼ੀਆਂ ਤਬਾਹ ਕਰ ਦਿੱਤੀਆਂ। ਸੁਭਾਅ ਤੇ ਸੇਵਾ ਭਾਵਨਾ ਵਾਲੇ ਉਸ ਦੇ ਭੋਲ਼ੇ-ਭਾਲੇ ਮਾਪਿਆਂ ਦਾ ਕਤਲ ਹੋ ਗਿਆ ਤੇ ਉਸ ਦੀ ਭੈਣ ਹਸਪਤਾਲ ’ਚ ਜ਼ਿੰਦਗੀ ਲਈ ਸੰਘਰਸ਼ ਕਰ ਰਹੀ ਹੈ। ਇੱਕ ਤਰ੍ਹਾਂ ਨਾਲ ਉਨ੍ਹਾਂ ਦਾ ਪੂਰਾ ਪਰਿਵਾਰ ਹੀ ਬਰਬਾਦ ਹੋ ਗਿਆ।
Next Story