30 ਸਾਲਾਂ ਤੱਕ ਲੱਗਾ ਰਿਹਾ ਪਤਨੀ ਦੀ ਮੌਤ ਦਾ ਕਲੰਕ ਤੇ SC ਨੇ 10 ਮਿੰਟਾਂ 'ਚ ਕੀਤਾ ਬਰੀ
ਨਿਰਦੋਸ਼ ਸਾਬਤ ਹੋਣ ਲਈ ਸਾਰੀ ਉਮਰ ਲੱਗ ਗਈ। ਆਪਣੀ ਹੀ ਪਤਨੀ ਦੀ ਮੌਤ ਤੋਂ ਦੁਖੀ ਵਿਅਕਤੀ 30 ਸਾਲਾਂ ਤੋਂ ਇਨਸਾਫ਼ ਦੀ ਭਾਲ ਕਰ ਰਿਹਾ ਸੀ। ਅੱਜ ਸੁਪਰੀਮ ਕੋਰਟ ਨੇ ਸਿਰਫ਼ 10 ਮਿੰਟਾਂ ਵਿੱਚ ਹੀ ਉਸ ਨੂੰ ਬਰੀ ਕਰ ਦਿੱਤਾ।ਇਸ ਦੌਰਾਨ ਸੁਪਰੀਮ ਕੋਰਟ ਨੇ ਸਿਸਟਮ 'ਤੇ ਵੀ ਸਵਾਲ ਚੁੱਕੇ ਤੇ ਅਫਸੋਸ ਜ਼ਾਹਰ ਕੀਤਾ ਕਿ ਜੇਕਰ ਅਪਰਾਧਿਕ […]
By : Editor (BS)
ਨਿਰਦੋਸ਼ ਸਾਬਤ ਹੋਣ ਲਈ ਸਾਰੀ ਉਮਰ ਲੱਗ ਗਈ। ਆਪਣੀ ਹੀ ਪਤਨੀ ਦੀ ਮੌਤ ਤੋਂ ਦੁਖੀ ਵਿਅਕਤੀ 30 ਸਾਲਾਂ ਤੋਂ ਇਨਸਾਫ਼ ਦੀ ਭਾਲ ਕਰ ਰਿਹਾ ਸੀ। ਅੱਜ ਸੁਪਰੀਮ ਕੋਰਟ ਨੇ ਸਿਰਫ਼ 10 ਮਿੰਟਾਂ ਵਿੱਚ ਹੀ ਉਸ ਨੂੰ ਬਰੀ ਕਰ ਦਿੱਤਾ।ਇਸ ਦੌਰਾਨ ਸੁਪਰੀਮ ਕੋਰਟ ਨੇ ਸਿਸਟਮ 'ਤੇ ਵੀ ਸਵਾਲ ਚੁੱਕੇ ਤੇ ਅਫਸੋਸ ਜ਼ਾਹਰ ਕੀਤਾ ਕਿ ਜੇਕਰ ਅਪਰਾਧਿਕ ਨਿਆਂ ਪ੍ਰਣਾਲੀ ਵਿਚ ਦੋਸ਼ੀਆਂ ਨੂੰ ਬਰੀ ਕਰਨ ਵਿਚ 30 ਸਾਲ ਲੱਗ ਜਾਂਦੇ ਹਨ ਤਾਂ ਭਾਰਤ ਦੀ ਫੌਜਦਾਰੀ ਨਿਆਂ ਪ੍ਰਣਾਲੀ ਖੁਦ ਦੋਸ਼ੀਆਂ ਲਈ ਸਜ਼ਾ ਬਣ ਸਕਦੀ ਹੈ, ਜਿਸ ਦੀ ਮਿਸਾਲ ਅੱਜ ਦੇਖਣ ਨੂੰ ਮਿਲੀ।
ਸੁਪਰੀਮ ਕੋਰਟ ਨੇ 1993 ਵਿੱਚ ਇੱਕ ਔਰਤ ਦੇ ਪਤੀ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ।ਇਸ ਮਾਮਲੇ ਦੀ ਸੁਣਵਾਈ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਕੀਤੀ।ਸੁਪਰੀਮ ਕੋਰਟ ਨੇ 30 ਸਾਲ ਪੁਰਾਣੇ ਇਸ ਮਾਮਲੇ 'ਚ ਸੁਣਵਾਈ ਸ਼ੁਰੂ ਹੋਣ ਦੇ ਕਰੀਬ 10 ਮਿੰਟਾਂ ਦੇ ਅੰਦਰ ਹੀ ਆਪਣਾ ਫੈਸਲਾ ਸੁਣਾ ਦਿੱਤਾ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਅਫਸੋਸ ਪ੍ਰਗਟ ਕੀਤਾ ਕਿ ਜੇਕਰ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਦੋਸ਼ੀਆਂ ਨੂੰ ਬਰੀ ਕਰਨ ਵਿਚ 30 ਸਾਲ ਲੱਗ ਜਾਂਦੇ ਹਨ ਤਾਂ ਸਮਝਿਆ ਜਾ ਸਕਦਾ ਹੈ ਕਿ ਦੇਸ਼ ਦੀ ਫੌਜਦਾਰੀ ਨਿਆਂ ਪ੍ਰਣਾਲੀ ਹੀ ਦੋਸ਼ੀਆਂ ਲਈ ਸਜ਼ਾ ਬਣ ਸਕਦੀ ਹੈ।
ਹਿਮਾਚਲ ਦੇ ਸੀਐਮ ਸੁਖਵਿੰਦਰ ਸੁੱਖੂ ਵਲੋਂ ਅਸਤੀਫ਼ੇ ਦੀ ਪੇਸ਼ਕਸ਼
ਸ਼ਿਮਲਾ, 28 ਫਰਵਰੀ, ਨਿਰਮਲ : ਹਿਮਾਚਲ ਦੇ ਸੀਐਮ ਸੁਖਵਿੰਦਰ ਸੁੱਖੂ ਨੇ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ।
ਦੱਸਦੇ ਚਲੀਏ ਕਿ ਮੰਤਰੀ ਅਤੇ ਵਿਧਾਇਕਾਂ ਦੀ ਨਰਾਜ਼ਗੀ ਦੇ ਵਿਚਾਲੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਅਸਤੀਫ਼ੇ ਦੀ ਪੇਸ਼ਕਸ਼ ਕਰ ਦਿੱਤੀ।
ਉਨ੍ਹਾਂ ਨੇ ਕਾਂਗਰਸ ਹਾਈ ਕਮਾਨ ਦੇ ਭੇਜੇ ਨਿਗਰਾਨ ਨੂੰ ਇਸ ਬਾਰੇ ਵਿਚ ਦੱਸ ਦਿੱਤਾ ਹੈ। ਕਾਂਗਰਸ ਸ਼ਾਮ ਤੱਕ ਨਵੇਂ ਨੇਤਾ ਦੀ ਚੋਣ ਕਰ ਸਕਦੀ ਹੈ। ਪਾਰਟੀ ਨੇ ਵਿਧਾਇਕਾਂ ਨਾਲ ਗੱਲਬਾਤ ਦੇ ਲਈ ਨਿਗਰਾਨ ਭੇਜੇ ਹਨ।
ਸੁਖਵਿੰਦਰ ਨੇ ਨਰਾਜ਼ ਮੰਤਰੀ ਵਿਕਰਮਦਿਤਿਆ ਦੇ ਅਸਤੀਫ਼ੇ ਦੇ ਕਰੀਬ ਘੰਟੇ ਬਾਅਦ ਇਹ ਕਦਮ ਚੁੱਕਿਆ। ਸਾਬਕਾ ਮੁੱਖ ਮੰਤਰੀ ਵੀਰਭੱਦਰ ਦੇ ਬੇਟੇ ਵਿਕਰਮਦਿਤਿਆ ਨੇ ਨਾਂ ਲਏ ਬਗੈਰ ਸੀਐਮ ਸੁਖਵਿੰਦਰ ਸੁੱਖੂ ’ਤੇ ਅਪਮਾਨ ਕਰਨ ਦਾ ਇਲਜ਼ਾਮ ਲਗਾਇਆ ਹੈ।
ਉਨ੍ਹਾਂ ਨੇ ਕਿਹਾ ਕਿ ਵਿਧਾਇਕਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ ਜਿਸ ਦਾ ਨਤੀਜਾ ਕੱਲ੍ਹ ਦਿਖਾਈ ਦਿੱਤਾ। ਹੁਣ ਗੇਂਦ ਹਾਈ ਕਮਾਨ ਦੇ ਪਾਲੇ ਵਿਚ ਹੈ। ਕਰਾਸ ਵੋਟਿੰਗ ਕਰਨ ਵਾਲੇ ਵਿਧਾਇਕ ਰਾਜਿੰਦਰ ਰਾਣਾ ਨੇ ਕਾਂਗਰਸ ਹਾਈ ਕਮਾਨ ਨੂੰ ਸੁਖਵਿੰਦਰ ਸੁੱਖੂ ਨੂੰ ਸੀਐਮ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ।