ਰਾਤ ਸਮੇਂ ਪਰਾਲੀ ਨੂੰ ਲਾਈ ਅੱਗ, ਮੌਕੇ ’ਤੇ ਪਹੁੰਚ ਗਈ ਪੁਲਿਸ
ਕਪੂਰਥਲਾ, (ਕਸ਼ਮੀਰ ਸਿੰਘ ਭੰਡਾਲ) : ਪਾਬੰਦੀ ਦੇ ਬਾਵਜੂਦ ਖੇਤਾਂ ’ਚ ਪਰਾਲੀ ਫ਼ੂਕੀ ਜਾ ਰਹੀ ਹੈ। ਇਸ ਦੇ ਚਲਦਿਆਂ ਪੁਲਿਸ ਤੇ ਪ੍ਰਸ਼ਾਸਨ ਵੀ ਸਖਤ ਦਿਖਾਈ ਦੇ ਰਿਹਾ ਹੈ ਤੇ ਉਹ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਕਾਰਵਾਈ ਕਰ ਰਹੇ ਹਨ। ਤਾਜ਼ਾ ਮਾਮਲਾ ਕਪੂਰਥਲਾ ਦੇ ਪਿੰਡ ਧਾਲੀਵਾਲ ਬੇਟ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਕਿਸਾਨਾਂ […]
By : Editor Editor
ਕਪੂਰਥਲਾ, (ਕਸ਼ਮੀਰ ਸਿੰਘ ਭੰਡਾਲ) : ਪਾਬੰਦੀ ਦੇ ਬਾਵਜੂਦ ਖੇਤਾਂ ’ਚ ਪਰਾਲੀ ਫ਼ੂਕੀ ਜਾ ਰਹੀ ਹੈ। ਇਸ ਦੇ ਚਲਦਿਆਂ ਪੁਲਿਸ ਤੇ ਪ੍ਰਸ਼ਾਸਨ ਵੀ ਸਖਤ ਦਿਖਾਈ ਦੇ ਰਿਹਾ ਹੈ ਤੇ ਉਹ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਕਾਰਵਾਈ ਕਰ ਰਹੇ ਹਨ। ਤਾਜ਼ਾ ਮਾਮਲਾ ਕਪੂਰਥਲਾ ਦੇ ਪਿੰਡ ਧਾਲੀਵਾਲ ਬੇਟ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਰਾਤ ਵੇਲੇ ਪਰਾਲੀ ਨੂੰ ਅੱਗ ਲਾਈ ਹੋਈ ਸੀ। ਇਸ ਦੌਰਾਨ ਪੈਟਰਿੰਗ ਕਰ ਰਹੀ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਈ। ਉਸ ਵੇਲੇ ਖੇਤਾਂ ਵਿੱਚ ਕੋਈ ਕਿਸਾਨ ਦਿਖਾਈ ਨਹੀਂ ਦਿੱਤਾ ਤੇ ਪੁਲਿਸ ਮੁਲਾਜ਼ਮ ਖੁਦ ਅੱਗ ਬੁਝਾਉਂਦੇ ਹੋਏ ਦਿਖਾਈ ਦਿੱਤੇ।
ਸੁਪਰੀਮ ਕੋਰਟ ਦੀ ਦਖਲਅੰਦਾਜ਼ੀ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਬੀਤੇ ਦਿਨੀਂ ਇਕ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਪ੍ਰੇਰਿਤ ਕਰਨ, ਪਰ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਅਪੀਲਾਂ ਦਲੀਲਾਂ ਦਾ ਕੋਈ ਅਸਰ ਨਹੀਂ ਹੋ ਰਿਹਾ ਤੇ ਇਹ ਅੱਗ ਲਗਾਉਣ ਦਾ ਸਿਲਸਿਲਾ ਬਾ ਦਸਤੂਰ ਜਾਰੀ ਹੈ।
ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨੇ ਵੀ ਆਪਣੇ-ਆਪਣੇ ਇਲਾਕੇ ’ਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਉਲੰਘਣਾ ਕਰਨ ਵਾਲੇ ਕਿਸਾਨਾਂ ਖਿਲਾਫ਼ ਪਰਚੇ ਦਰਜ ਹੋ ਰਹੇ ਹਨ।
ਅਜਿਹਾ ਹੀ ਇਕ ਹੋਰ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਥਾਣਾ ਢਿੱਲਵਾਂ ਮੁਖੀ ਬਲਵੀਰ ਸਿੰਘ ਰਾਤ ਸਮੇਂ ਗਸ਼ਤ ਤੇ ਨਿਕਲੇ ਸਨ। ਜਿਵੇਂ ਹੀ ਉਨ੍ਹਾਂ ਪਿੰਡ ਧਾਲੀਵਾਲ ਬੇਟ ਵਿਖੇ ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲੱਗੀ ਦੇਖੀ ਤਾਂ ਆਪਣੇ ਸਾਥੀ ਪੁਲਿਸ ਮੁਲਾਜ਼ਮਾਂ ਨਾਲ ਮਿਲ ਕੇ ਅੱਗ ’ਤੇ ਕਾਬੂ ਪਾਇਆ। ਪੁਲਿਸ ਵੱਲੋਂ ਇੱਧਰ ਉੱਧਰ ਜਾਂਚ ਕਰਨ ’ਤੇ ਕੋਈ ਵੀ ਖੇਤ ਮਾਲਕ ਉਥੇ ਮੌਜੂਦ ਨਹੀਂ ਸੀ। ਥਾਣਾ ਮੁਖੀ ਬਲਵੀਰ ਸਿੰਘ ਨੇ ਕਿਹਾ ਕਿ ਜਿਹੜੇ ਕਿਸਾਨ ਆਪਣੇ ਖੇਤਾਂ ਚ ਅੱਗ ਲਗਾ ਕੇ ਤਿੱਤਰ-ਬਿੱਤਰ ਹੋ ਜਾਂਦੇ ਹਨ ਜਾ ਅਣਜਾਨਤਾ ਪ੍ਰਗਟ ਕਰਦੇ ਹਨ। ਇਸ ਤਰ੍ਹਾਂ ਉਹ ਕਾਰਵਾਈ ਤੋਂ ਬੱਚ ਨਹੀਂ ਸਕਦੇ। ਹਲਕਾ ਪਟਵਾਰੀ ਰਾਹੀਂ ਖੇਤ ਮਾਲਕਾਂ ਦਾ ਪਤਾ ਲਗਾ ਕਿ ਉਹਨਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।