ਪੇਪਰ ਦੇਣ ਗਈ ਵਿਦਿਆਰਥਣ ਹੋਈ ਲਾਪਤਾ
ਚੰਡੀਗੜ੍ਹ, 18 ਮਾਰਚ, ਨਿਰਮਲ : ਚੰਡੀਗੜ੍ਹ ਵਿਚ 11ਵੀਂ ਜਮਾਤ ਦਾ ਪੇਪਰ ਦੇਣ ਗਈ 16 ਸਾਲਾ ਵਿਦਿਆਰਥਣ ਘਰ ਵਾਪਸ ਨਹੀਂ ਪਰਤੀ। ਇਸ ਤੋਂ ਬਾਅਦ ਵਿਦਿਆਰਥਣ ਦੇ ਘਰ ਵਾਲਿਆਂ ਨੇ ਇਸ ਦੀ ਸ਼ਿਕਾਇਤ ਪੁਲਿਸ ਥਾਣੇ ਸੈਕਟਰ 19 ਵਿਚ ਦਿੱਤੀ। ਪੁਲਿਸ ਨੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਧਾਰਾ 363 ਤਹਿਤ ਐਫਆਈਆਰ ਦਰਜ ਕਰਕੇ ਵਿਦਿਆਰਥਣ ਦੀ ਭਾਲ ਸ਼ੁਰੂ ਕਰ […]
By : Editor Editor
ਚੰਡੀਗੜ੍ਹ, 18 ਮਾਰਚ, ਨਿਰਮਲ : ਚੰਡੀਗੜ੍ਹ ਵਿਚ 11ਵੀਂ ਜਮਾਤ ਦਾ ਪੇਪਰ ਦੇਣ ਗਈ 16 ਸਾਲਾ ਵਿਦਿਆਰਥਣ ਘਰ ਵਾਪਸ ਨਹੀਂ ਪਰਤੀ। ਇਸ ਤੋਂ ਬਾਅਦ ਵਿਦਿਆਰਥਣ ਦੇ ਘਰ ਵਾਲਿਆਂ ਨੇ ਇਸ ਦੀ ਸ਼ਿਕਾਇਤ ਪੁਲਿਸ ਥਾਣੇ ਸੈਕਟਰ 19 ਵਿਚ ਦਿੱਤੀ। ਪੁਲਿਸ ਨੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਧਾਰਾ 363 ਤਹਿਤ ਐਫਆਈਆਰ ਦਰਜ ਕਰਕੇ ਵਿਦਿਆਰਥਣ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨਾਬਾਲਗ ਵਿਦਿਆਰਥਣ ਦੇ ਘਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਚੰਡੀਗੜ੍ਹ ਦੇ ਨਿੱਜੀ ਸਕੂਲ ਵਿਚ 11ਵੀਂ ਦਾ ਪੇਪਰ ਦੇਣ ਗਈ ਸੀ। ਲੇਕਿਨ ਪੇਪਰ ਖਤਮ ਹੋਣ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਰਤੀ।
ਜਦੋਂ ਉਸ ਨੂੰ ਫੋਨ ਮਿਲਾਇਆ ਤਾਂ ਉਹ ਸਵਿੱਚ ਆਫ ਆ ਰਿਹਾ ਸੀ। ਇਸ ਤੋਂ ਬਾਅਦ ਉਸ ਦੇ ਸਾਰੇ ਦੋਸਤਾਂ ਤੋਂ ਪਤਾ ਕੀਤਾ ਲੇਕਿਨ ਕਿਸੇ ਨੂੰ ਕੁਝ ਪਤਾ ਨਹੀਂ ਸੀ। ਵਿਦਿਆਰਥਣ ਕੋਲ ਫੋਨ ਸੀ ਅਤੇ ਉਹ ਫੋਨ ਲਾਸਟ ਕਿਸ ਲੋਕੇਸ਼ਨ ਵਿਚ ਸਵਿਚ ਆਫ ਹੋਇਆ ਸੀ। ਇਸ ਦਾ ਪਤਾ ਲਗਾ ਕੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਸਕੂਲ ਦੇ ਕੋਲ ਲੱਗੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ
ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਇਸੇ ਹਫਤੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 22 ਮਾਰਚ ਨੂੰ ਦੁਪਹਿਰ ਢਾਈ ਵਜੇ ਚੰਡੀਗੜ੍ਹ ਸਥਿਤ ਪਾਰਟੀ ਦ1ੇ ਹੈਡਕੁਆਰਟਰ ਵਿਚ ਹੋਵੇਗੀ।
ਇਸ ਮੀਟਿੰਗ ਵਿਚ ਪਾਰਟੀ ਦੁਆਰਾ ਆਉਣ ਵਾਲੀ ਲੋਕ ਸਭਾ ਚੋਣਾਂ ਨੂੰ ਲੈ ਕੇ ਅਪਣੀ ਰਣਨੀਤੀ ਬਣਾਈ ਜਾਵੇਗੀ। ਮੰਨਿਆ ਜਾ ਰਿਹਾ ਕਿ ਬੀਜੇਪੀ ਨਾਲ ਗਠਜੋੜ ਨੁੂੰ ਲੈ ਕੇ ਵੀ ਇਸ ਮੀਟਿੰਗ ਵਿਚ ਫੈਸਲਾ ਲਿਆ ਜਾ ਸਕਦਾ ਹੈ। ਨਾਲ ਹੀ ਉਮੀਦਵਾਰਾਂ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ ਹੋਵੇਗਾ।
ਹਾਲਾਂਕਿ ਅਜੇ ਤੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ’ਤੇ ਨਿਕਲੇ ਹੋਏ ਹਨ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਅਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਪਾ ਕੇ ਮੀਟਿੰਗ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਅਪਣੀ ਪੋਸਟ ਵਿਚ ਲਿਖਿਆ ਕਿ ਮੀਟਿੰਗ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ ਹੋਵੇਗੀ। ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਰਣਨੀਤੀ ਨੂੰ ਵਿਸਤਾਰ ਨਾਲ ਆਖਰੀ ਰੂਪ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿਚ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਹੋਵੇਗੀ।