ਤਾਲਿਬਾਨ ਨੇ ਪਾਕਿਸਤਾਨੀ ਫੌਜੀਆਂ ਨੂੰ ਬੰਦੀ ਬਣਾਇਆ : Video

ਤਾਲਿਬਾਨ ਨੇ ਪਾਕਿਸਤਾਨੀ ਫੌਜੀਆਂ ਨੂੰ ਬੰਦੀ ਬਣਾਇਆ : Video

ਅਫਗਾਨਿਸਤਾਨ : ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਤਣਾਅ ਜਾਰੀ ਹੈ। ਹਾਲ ਹੀ ‘ਚ ਪਾਕਿਸਤਾਨ ਨੇ ਤਾਲਿਬਾਨ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਲਈ ਜ਼ੋਰਦਾਰ ਮੁਹਿੰਮ ਚਲਾਈ, ਜਿਸ ਤੋਂ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨਾਰਾਜ਼ ਹੋ ਗਈ।

ਤਾਜ਼ਾ ਘਟਨਾਕ੍ਰਮ ਵਿੱਚ, ਕੁਨਾਰ ਬਾਜੌਰ ਸਰਹੱਦ ‘ਤੇ ਪਾਕਿਸਤਾਨੀ ਫੌਜ ਅਤੇ ਤਾਲਿਬਾਨ ਸੁਰੱਖਿਆ ਕਰਮੀਆਂ ਵਿਚਕਾਰ ਭਿਆਨਕ ਗੋਲੀਬਾਰੀ ਹੋਈ ਹੈ। ਪਾਕਿਸਤਾਨੀ ਫੌਜ ਦੇ ਦੋ ਜਵਾਨਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੇ ਨਾਲ ਹੀ ਕੁਝ ਤਾਲਿਬਾਨ ਦੇ ਮਾਰੇ ਜਾਣ ਦੀ ਸੂਚਨਾ ਵੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅਫਗਾਨਿਸਤਾਨ ਦੇ ਕੁਨਾਰ ਸੂਬੇ ‘ਚ ਡੂਰੰਡ ਲਾਈਨ ‘ਤੇ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ। ਤਾਲਿਬਾਨ ਨੇ ਵੀ ਪਾਕਿਸਤਾਨੀ ਫੌਜ ਨੂੰ ਮੂੰਹਤੋੜ ਜਵਾਬ ਦੇਣ ਲਈ ਤੋਪਾਂ ਦੀ ਵਰਤੋਂ ਕੀਤੀ ਹੈ।

ਪਾਕਿਸਤਾਨ ਅਤੇ ਤਾਲਿਬਾਨ ਦਰਮਿਆਨ ਤਣਾਅ ਦੇ ਵਿਚਕਾਰ, ਅਫਗਾਨ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਇਆ ਹੈ ਜਿਸ ਵਿੱਚ ਪਾਕਿਸਤਾਨੀ ਫੌਜੀ ਤਾਲਿਬਾਨ ਫੌਜ ਦੇ ਸਾਹਮਣੇ ਆਤਮ ਸਮਰਪਣ ਕਰ ਰਹੇ ਹਨ। ਤਾਲਿਬਾਨ ਨੇ ਅਫਗਾਨਿਸਤਾਨ ਦੀ ਧਰਤੀ ‘ਤੇ ਦਾਖਲ ਹੋਏ ਪਾਕਿਸਤਾਨੀ ਸੈਨਿਕਾਂ ਨੂੰ ਵੀ ਫੜ ਲਿਆ ਸੀ।

Related post

ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਬਿਸ਼ਕੇਕ, 18 ਮਈ (ਵਿਸ਼ੇਸ਼ ਪ੍ਰਤੀਨਿਧ) : ਕਿਰਗਿਸਤਾਨ ਵਿਚ ਪਾਕਿਸਤਾਨੀ ਅਤੇ ਭਾਰਤੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।…
ਪਾਕਿਸਤਾਨ ‘ਤੇ ਕਬਜ਼ਾ ਕਰਕੇ ਸ਼ਰੀਆ ਲਾਗੂ ਕਰਨਾ ਚਾਹੁੰਦੀ ਹੈ TTP, ‘ਤਾਲਿਬਾਨ ਚੱਲ ਰਿਹਾ ਚਾਲਾਂ’

ਪਾਕਿਸਤਾਨ ‘ਤੇ ਕਬਜ਼ਾ ਕਰਕੇ ਸ਼ਰੀਆ ਲਾਗੂ ਕਰਨਾ ਚਾਹੁੰਦੀ ਹੈ…

ਇਸਲਾਮਾਬਾਦ, 11ਮਈ, ਪਰਦੀਪ ਸਿੰਘ: ਤਹਿਰੀਕ-ਏ-ਤਾਲਿਬਾਨ ਜਾਂ ਟੀਟੀਪੀ ਅੱਤਵਾਦੀਆਂ ਨੂੰ ਲੈ ਕੇ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਅਤੇ ਪਾਕਿਸਤਾਨ ਵਿਚਾਲੇ ਤਣਾਅ ਸਿਖਰ ‘ਤੇ…
ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਣਨਗੇ ਬਿਲਾਵਲ ਭੁੱਟੋ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਣਨਗੇ ਬਿਲਾਵਲ ਭੁੱਟੋ

ਇਸਲਾਮਾਬਾਦ, 6 ਮਈ,ਨਿਰਮਲ : ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ ’ਚ ਵਾਪਸੀ ਕਰ ਸਕਦੇ…