ਟਰੱਕ ਨੇ ਸੱਤਵੀ ਕਲਾਸ ਦੀ ਵਿਦਿਆਰਥਣ ਨੂੰ ਦਰੜਿਆ, ਹੋਈ ਮੌਤ
ਮੋਹਾਲੀ,7 ਮਈ, ਪਰਦੀਪ ਸਿੰਘ: ਮੋਹਾਲੀ ਦੇ ਜ਼ੀਰਕਪੁਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੱਤਵੀਂ ਕਲਾਸ ਦੀ ਵਿਦਿਆਰਥਣ ਐਕਟਿਵਾ ਉੱਤੇ ਜਾ ਰਹੀ ਸੀ ਇਸ ਦੌਰਾਨ ਟਰੱਕ ਚਾਲਕ ਨੇ ਦਰੜ ਦਿੱਤਾ ਹੈ ਅਤੇ ਵਿਦਿਆਰਥਣ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਅਨੰਨਿਆ ਮਾਨਵ ਮੰਗਲ ਸਕੂਲ ਵਿੱਚ ਸੱਤਵੀਂ ਜਮਾਤ ਦੀ ਵਿਦਿਆਰਥਣ ਸੀ। ਇਹ ਹਾਦਸਾ ਜ਼ੀਰਕਪੁਰ-ਅੰਬਾਲਾ ਰੋਡ 'ਤੇ […]
By : Editor Editor
ਮੋਹਾਲੀ,7 ਮਈ, ਪਰਦੀਪ ਸਿੰਘ: ਮੋਹਾਲੀ ਦੇ ਜ਼ੀਰਕਪੁਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੱਤਵੀਂ ਕਲਾਸ ਦੀ ਵਿਦਿਆਰਥਣ ਐਕਟਿਵਾ ਉੱਤੇ ਜਾ ਰਹੀ ਸੀ ਇਸ ਦੌਰਾਨ ਟਰੱਕ ਚਾਲਕ ਨੇ ਦਰੜ ਦਿੱਤਾ ਹੈ ਅਤੇ ਵਿਦਿਆਰਥਣ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਅਨੰਨਿਆ ਮਾਨਵ ਮੰਗਲ ਸਕੂਲ ਵਿੱਚ ਸੱਤਵੀਂ ਜਮਾਤ ਦੀ ਵਿਦਿਆਰਥਣ ਸੀ। ਇਹ ਹਾਦਸਾ ਜ਼ੀਰਕਪੁਰ-ਅੰਬਾਲਾ ਰੋਡ 'ਤੇ ਸਿੰਘਪੁਰਾ ਲਾਈਟ ਪੁਆਇੰਟ ਨੇੜੇ ਵਾਪਰਿਆ ਜਿਸ ਕਾਰਨ ਐਕਟਿਵਾ ਸਵਾਰ ਸਕੂਲੀ ਵਿਦਿਆਰਥੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸਾ ਸਿੰਘਪੁਰਾ ਚੌਕ ਦੇ ਪਿੱਛੇ ਗੁਲਿਸਤਾਨ ਪੈਲੇਸ ਦੇ ਸਾਹਮਣੇ ਵਾਪਰਿਆ।
ਫਲਾਈਓਵਰ ਦੀ ਉਸਾਰੀ ਲਈ ਚੱਲ ਰਹੇ ਨਿਰਮਾਣ ਕਾਰਜ ਕਾਰਨ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਮੋੜ ਲੈਂਦੇ ਸਮੇਂ ਇਹ ਹਾਦਸਾ ਵਾਪਰਿਆ। ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ:
ਸ਼ੱਭੂ ਬਾਰਡਰ ਉੱਤੇ ਕਿਸਾਨੀ ਮੋਰਚਾ ਜਾਰੀ ਹੈ। ਕਿਸਾਨੀ ਅੰਦੋਲਨ ਵਿੱਚ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਤਰਨਤਾਰਨ ਦਾ ਰਹਿਣ ਵਾਲਾ ਹੈ ਅਤੇ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਮੈਂਬਰ ਹੈ।ਕਿਸਾਨ ਦੀ ਪਛਾਣ ਜਸਵੰਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੀ ਅਚਾਨਕ ਸਿਹਤ ਖਰਾਬ ਹੋ ਗਈ ਅਤੇ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ ਗਿਆ ਹੈ।
ਕਿਸਾਨ ਆਗੂ ਲੀਲਾ ਨੇ ਦੱਸਿਆ ਕਿ ਲਗਾਤਾਰ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰਾਂ ਉਹਨਾਂ ਦਾ ਸਾਥ ਨਹੀਂ ਦੇ ਰਹੀਆਂ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਦਿੱਲੀ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਵੱਲੋਂ ਆਪਣੀ ਸ਼ਹਾਦਤ ਦਿੱਤੀ ਗਈ ਸੀ ਤੇ ਹੁਣ ਦੂਜੇ ਕਿਸਾਨ ਅੰਦੋਲਨ ਵਿਚ ਵੀ 20 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਕਿਸਾਨ ਜਸਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮੌਤ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ।