Begin typing your search above and press return to search.

ਟਰੱਕ ਨੇ ਐਕਟਿਵਾ ਸਵਾਰ ਨੌਜਵਾਨ ਦਰੜਿਆ

ਲੁਧਿਆਣਾ, 20 ਅਕਤੂਬਰ, ਨਿਰਮਲ : ਲੁਧਿਆਣਾ ਵਿਚ ਵੱਡਾ ਹਾਦਸਾ ਵਾਪਰ ਗਿਆ । ਦੁਗਰੀ ਪੁਲ ’ਤੇ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਦਰੜ ਦਿੱਤਾ। ਲੋਕਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ […]

ਟਰੱਕ ਨੇ ਐਕਟਿਵਾ ਸਵਾਰ ਨੌਜਵਾਨ ਦਰੜਿਆ
X

Hamdard Tv AdminBy : Hamdard Tv Admin

  |  20 Oct 2023 12:36 AM GMT

  • whatsapp
  • Telegram


ਲੁਧਿਆਣਾ, 20 ਅਕਤੂਬਰ, ਨਿਰਮਲ : ਲੁਧਿਆਣਾ ਵਿਚ ਵੱਡਾ ਹਾਦਸਾ ਵਾਪਰ ਗਿਆ । ਦੁਗਰੀ ਪੁਲ ’ਤੇ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਦਰੜ ਦਿੱਤਾ।

ਲੋਕਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਫੜ ਲਿਆ।

ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਐਕਟਿਵਾ ਸਵਾਰ ਨੌਜਵਾਨ ਪੁਲ ’ਤੇ ਜਾ ਰਿਹਾ ਸੀ। ਉਸੇ ਸਮੇਂ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆਏ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਰੇਲਿੰਗ ਨਾਲ ਟਕਰਾ ਗਿਆ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਾਸੀ ਬਰੋਟਾ ਰੋਡ ਸ਼ਿਮਲਾਪੁਰੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੌਕੇ ’ਤੇ ਜਾਮ ਲੱਗ ਗਿਆ।

ਪੁਲਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੰਦੀਪ ਦੀ ਜੇਬ ਵਿੱਚੋਂ ਮਿਲੇ ਸ਼ਨਾਖਤੀ ਕਾਰਡਾਂ ਰਾਹੀਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਘਟਨਾ ਤੋਂ ਬਾਅਦ ਪਰਵਾਰ ਦੇ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।


ਮ੍ਰਿਤਕ ਸੰਦੀਪ ਕੁਮਾਰ ਇਲੈਕਟ੍ਰੋਨਿਕਸ ਸਮਾਨ ਵੇਚਣ ਦਾ ਕੰਮ ਕਰਦਾ ਸੀ। ਅੱਜ ਸਵੇਰੇ ਉਹ ਕਿਸੇ ਪਾਰਟੀ ਨੂੰ ਮਿਲਣ ਜਾ ਰਿਹਾ ਸੀ ਕਿ ਅਚਾਨਕ ਹਾਦਸਾ ਵਾਪਰ ਗਿਆ। ਸੰਦੀਪ ਦੀਆਂ ਦੋ ਧੀਆਂ ਹਨ ਅਤੇ ਉਹ ਖੁਦ ਤਿੰਨ ਭਰਾ ਹਨ। ਫਿਲਹਾਲ ਪੁਲਸ ਨੇ ਸੰਦੀਪ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

Next Story
ਤਾਜ਼ਾ ਖਬਰਾਂ
Share it