ਅਮਰੀਕਾ ਨੇ ਭਾਰਤ ਕੋਲ ਮੁੜ ਛੇੜਿਆ ਗੁਰਪਤਵੰਤ ਪੰਨੂ ਮਾਮਲਾ
ਨਵੀਂ ਦਿੱਲੀ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਸਰਕਾਰ ਗੁਰਪਤਵੰਤ ਪੰਨੂ ਮਾਮਲੇ ਬਾਰੇ ਜ਼ਿਕਰ ਕਰਨ ਦਾ ਕੋਈ ਮੌਕਾ ਖੁੰਝਣ ਨਹੀਂ ਦੇ ਰਹੀ। ਜੀ ਹਾਂ, ਵਾਈਟ ਹਾਊਸ ਦੇ ਉਪ ਕੌਮੀ ਸੁਰੱਖਿਆ ਸਲਾਹਕਾਰ ਜੌਨ ਫਾਈਨਰ ਦੀ ਅਗਵਾਈ ਹੇਠ ਨਵੀਂ ਦਿੱਲੀ ਪੁੱਜੇ ਵਫ਼ਦ ਨੇ ਆਪਣੇ ਹਮਰੁਤਬਾ ਭਾਰਤੀ ਅਧਿਕਾਰੀਆਂ ਨਾਲ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਕਥਿਤ ਸਾਜ਼ਿਸ਼ ਬਾਰੇ […]
By : Editor Editor
ਨਵੀਂ ਦਿੱਲੀ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਸਰਕਾਰ ਗੁਰਪਤਵੰਤ ਪੰਨੂ ਮਾਮਲੇ ਬਾਰੇ ਜ਼ਿਕਰ ਕਰਨ ਦਾ ਕੋਈ ਮੌਕਾ ਖੁੰਝਣ ਨਹੀਂ ਦੇ ਰਹੀ। ਜੀ ਹਾਂ, ਵਾਈਟ ਹਾਊਸ ਦੇ ਉਪ ਕੌਮੀ ਸੁਰੱਖਿਆ ਸਲਾਹਕਾਰ ਜੌਨ ਫਾਈਨਰ ਦੀ ਅਗਵਾਈ ਹੇਠ ਨਵੀਂ ਦਿੱਲੀ ਪੁੱਜੇ ਵਫ਼ਦ ਨੇ ਆਪਣੇ ਹਮਰੁਤਬਾ ਭਾਰਤੀ ਅਧਿਕਾਰੀਆਂ ਨਾਲ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਕਥਿਤ ਸਾਜ਼ਿਸ਼ ਬਾਰੇ ਗੱਲਬਾਤ ਕੀਤੀ। ਇਸੇ ਦੌਰਾਨ ਜੌਨ ਫਾਈਨਰ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਵੀ ਮਿਲੇ। ਵਾਈਟ ਹਾਊਸ ਵੱਲੋਂ ਸੋਮਵਾਰ ਨੂੰ ਜਾਰੀ ਬਿਆਨ ਮੁਤਾਬਕ ਜੌਹਨ ਫਾਈਨਰ ਨੂੰ ਦੱਸਿਆ ਗਿਆ ਕਿ ਅਮਰੀਕਾ ਦੀ ਧਰਤੀ ’ਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੜੀ ਸਾਜ਼ਿਸ਼ ਦੀ ਪੜਤਾਲ ਵਾਸਤੇ ਇਕ ਉਚ ਪੱਧਰੀ ਕਮੇਟੀ ਬਣਾਈ ਗਈ ਹੈ ਅਤੇ ਜਵਾਬਦੇਹੀ ਲਾਜ਼ਮੀ ਤੌਰ ’ਤੇ ਤੈਅ ਕੀਤੀ ਜਾਵੇਗੀ।
ਵਾਈਟ ਹਾਊਸ ਦੇ ਜੌਨ ਫਾਈਨਰ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਮਿਲੇ
ਜੌਨ ਫਾਈਨਰ ਵੱਲੋਂ ਐਸ. ਜੈਸ਼ੰਕਰ ਤੋਂ ਇਲਾਵਾ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਵਿਦੇਸ਼ ਸਕੱਤਰ ਵਿਨੇ ਕਵਾਤੜਾ ਅਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਵਿਕਰਮ ਮਿਸ਼ਰੀ ਨਾਲ ਵੀ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਥੇ ਦਸਣਾ ਬਣਦਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ, ਕੌਮੀ ਸੁਰੱਖਿਆ ਸਲਾਹਕਾਰ ਜੇਕ ਸਲੀਵਨ, ਸੀ.ਆਈ.ਏ. ਦੇ ਡਾਇਰੈਕਟਰ ਬਿਲ ਬਰਨਜ਼ ਅਤੇ ਵਿਦੇਸ਼ ਮੰਤਰੀ ਐਂਟਨੀ ਬÇਲੰਕਨ ਵੱਲੋਂ ਵੀ ਪਿਛਲੇ ਸਮੇਂ ਦੌਰਾਨ ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦਾ ਮਸਲਾ ਭਾਰਤ ਸਰਕਾਰ ਕੋਲ ਉਠਾਇਆ ਜਾ ਚੁੱਕਾ ਹੈ।