Punjab Weather Update: ਰੱਬ ਵੀ ਬਣਿਆ ਵੈਰੀ, ਗੜੇਮਾਰੀ ਨੇ ਤਬਾਹ ਕੀਤੀਆਂ ਫ਼ਸਲਾਂ
ਚੰਡੀਗੜ੍ਹ (19 ਅਪ੍ਰੈਲ), ਰਜਨੀਸ਼ ਕੌਰ : ਪੰਜਾਬ 'ਚ ਸ਼ੁੱਕਰਵਾਰ ਬਾਅਦ ਦੁਪਹਿਰ ਮੌਸਮ ਬਦਲ ਗਿਆ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਨਾਲ ਮੀਂਹ ਸ਼ੁਰੂ ਹੋ ਗਿਆ ਹੈ। ਇਸ ਮੌਕੇ ਕਈ ਥਾਵਾਂ ਉੱਤੇ ਗੜ੍ਹੇਮਾਰੀ ਵੀ ਹੋਈ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਜ਼ਰੂਰ ਮਿਲੀ ਹੈ ਪਰ ਇਸ ਨੇ ਕਿਸਾਨਾਂ ਦੇ ਸਾਹ ਵੀ ਸੂਤ ਦਿੱਤੇ ਹਨ। ਸੂਬੇ […]
By : Editor Editor
ਚੰਡੀਗੜ੍ਹ (19 ਅਪ੍ਰੈਲ), ਰਜਨੀਸ਼ ਕੌਰ : ਪੰਜਾਬ 'ਚ ਸ਼ੁੱਕਰਵਾਰ ਬਾਅਦ ਦੁਪਹਿਰ ਮੌਸਮ ਬਦਲ ਗਿਆ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਨਾਲ ਮੀਂਹ ਸ਼ੁਰੂ ਹੋ ਗਿਆ ਹੈ। ਇਸ ਮੌਕੇ ਕਈ ਥਾਵਾਂ ਉੱਤੇ ਗੜ੍ਹੇਮਾਰੀ ਵੀ ਹੋਈ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਜ਼ਰੂਰ ਮਿਲੀ ਹੈ ਪਰ ਇਸ ਨੇ ਕਿਸਾਨਾਂ ਦੇ ਸਾਹ ਵੀ ਸੂਤ ਦਿੱਤੇ ਹਨ। ਸੂਬੇ ਵਿੱਚ ਇਸ ਵੇਲੇ ਕਣਕ ਦੀ ਵਾਢੀ ਪੂਰੇ ਜ਼ੋਬਨ ਉੱਤੇ ਹੈ ਤੇ ਅਜਿਹੇ ਵਿੱਚ ਮੀਂਹ ਨੇ ਕਿਸਾਨਾਂ ਦੇ ਹੱਸਦੇ ਚਿਹਰਿਆਂ ਉੱਤੇ ਚਿੰਤਾਵਾਂ ਦੀਆਂ ਝੁਰੜੀਆਂ ਪਾ ਦਿੱਤੀਆਂ ਹਨ।
ਦੱਸ ਦਈਏ ਕਿ ਗੁਰਦਾਸਪੁਰ 'ਚ ਵੀ ਹਨੇਰੀ ਦੇ ਨਾਲ ਮੀਂਹ ਪਿਆ। ਕਪੂਰਥਲਾ 'ਚ ਤੇਜ਼ ਹਨੇਰੀ ਤੋਂ ਬਾਅਦ ਕੁਝ ਸਮੇਂ ਲਈ ਮੀਂਹ ਪਿਆ। ਜਲੰਧਰ 'ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪਿਆ ਹੈ। ਪਟਿਆਲਾ ਵਿੱਚ ਵੀ ਮੌਸਮ ਬਦਲ ਗਿਆ ਹੈ।
ਮੁੱਖ ਮੰਤਰੀ ਮਾਨ ਨੇ ਮੁਆਵਜ਼ੇ ਦਾ ਦਿੱਤਾ ਭਰੋਸਾ
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਜੋ ਗੜੇਮਾਰੀ ਹੋਈ ਹੈ ਇਹ ਕੋਈ ਫ਼ਾਇਦੇਮੰਦ ਮੀਂਹ ਨਹੀਂ ਹੈ ਕਿਉਂਕਿ ਫ਼ਸਲਾਂ ਪੱਕੀਆਂ ਹੋਈਆਂ ਹਨ। ਜੇ ਪੱਕੀ ਫ਼ਸਲ ਉੱਤੇ ਮੀਂਹ ਪੈ ਜਾਵੇ ਤਾਂ ਕਵੀਲਦਾਰੀਆਂ ਲੀਹ ਤੋਂ ਲਹਿ ਜਾਂਦੀਆਂ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਦੇ ਇੱਕ ਇੱਕ ਦਾਣੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਕੁਦਰਤ ਉੱਤੇ ਕਿਸੇ ਦਾ ਜ਼ੋਰ ਨਹੀਂ ਚਲਦਾ ਪਰ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ।
ਇਹ ਵੀ ਪੜ੍ਹੋ
ਲੋਕਸਭਾ ਚੋਣਾਂ ਲਈ ਵੋਟਾਂ ਪੈਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਸੇ ਤਰ੍ਹਾਂ ਅੱਜ 21 ਰਾਜਾਂ ਵਿਚ 102 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਲੋਕ ਸਭਾ ਦੇ ਪਹਿਲੇ ਪੜਾਅ ਵਿਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸੀਟਾਂ ਦੇ ਲਿਹਾਜ਼ ਨਾਲ ਇਹ ਸਭ ਤੋਂ ਵੱਡਾ ਪੜਾਅ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ਤੇ ਪੋਸਟ ਕਰਕੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ, ਉਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਅੱਜ ਤੋਂ ਸ਼ੁਰੂ ਹੋ ਰਿਹਾ ਹੈ! ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ਲਈ ਵੋਟਿੰਗ ਹੋਵੇਗੀ।
ਮੈਂ ਇਨ੍ਹਾਂ ਸਾਰੀਆਂ ਸੀਟਾਂ ਦੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਪਹਿਲੀ ਵਾਰ ਵੋਟ ਪਾਉਣ ਜਾ ਰਹੇ ਆਪਣੇ ਨੌਜਵਾਨ ਦੋਸਤਾਂ ਨੂੰ ਮੇਰੀ ਖਾਸ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਵੋਟ ਪਾਉਣ। ਲੋਕਤੰਤਰ ਵਿੱਚ, ਹਰ ਵੋਟ ਕੀਮਤੀ ਹੈ ਅਤੇ ਹਰ ਆਵਾਜ਼ ਮਾਇਨੇ ਰੱਖਦੀ ਹੈ।