Begin typing your search above and press return to search.

ਚੰਡੀਗੜ੍ਹ ਵਿਚ ਅੱਜ ਬਦਲੇਗਾ ਮੌਸਮ

ਚੰਡੀਗੜ੍ਹ, 26 ਅਪ੍ਰੈਲ, ਨਿਰਮਲ : ਚੰਡੀਗੜ੍ਹ ਦੇ ਮੌਸਮ ਵਿਚ ਅੱਜ ਬਦਲਾਅ ਦੇਖਣ ਨੂੰ ਮਿਲੇਗਾ। ਪੱਛਮੀ ਗੜਬੜੀ ਦੇ ਕਾਰਨ ਅੱਜ ਦਿਨ ਵਿਚ ਬੱਦਲ ਛਾਏ ਰਹਿਣਗੇ। ਇਸ ਦੇ ਲਈ ਮੌਸਮ ਵਿਭਾਗ ਵਲੋਂ ਔਰੰਜ ਅਲਰਟ ਜਾਰੀ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਗਰਜ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟੇ ਦੀ […]

ਚੰਡੀਗੜ੍ਹ ਵਿਚ ਅੱਜ ਬਦਲੇਗਾ ਮੌਸਮ
X

Editor EditorBy : Editor Editor

  |  26 April 2024 4:48 AM IST

  • whatsapp
  • Telegram


ਚੰਡੀਗੜ੍ਹ, 26 ਅਪ੍ਰੈਲ, ਨਿਰਮਲ : ਚੰਡੀਗੜ੍ਹ ਦੇ ਮੌਸਮ ਵਿਚ ਅੱਜ ਬਦਲਾਅ ਦੇਖਣ ਨੂੰ ਮਿਲੇਗਾ। ਪੱਛਮੀ ਗੜਬੜੀ ਦੇ ਕਾਰਨ ਅੱਜ ਦਿਨ ਵਿਚ ਬੱਦਲ ਛਾਏ ਰਹਿਣਗੇ। ਇਸ ਦੇ ਲਈ ਮੌਸਮ ਵਿਭਾਗ ਵਲੋਂ ਔਰੰਜ ਅਲਰਟ ਜਾਰੀ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਗਰਜ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾ ਨਾਲ ਹਵਾਵਾਂ ਵੀ ਚੱਲਣਗੀਆਂ। ਨਾਲ ਹੀ ਗੜ੍ਹੇ ਪੈਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

ਮੌਸਮ ਵਿਭਾਗ ਵਲੋਂ ਜੋ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਉਸ ਦੇ ਅਨੁਸਾਰ ਸ਼ਨਿੱਚਰਵਾਰ ਨੂੰ ਵੀ ਔਰੰਜ ਅਲਰਟ ਜਾਰੀ ਕੀਤਾ ਗਿਆ। ਸ਼ਨਿੱਚਰਵਾਰ ਲਈ ਮੌਸਮ ਵਿਭਾਗ ਨੇ ਗੜ੍ਹੇਮਾਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।ਇਸ ਨਾਲ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਦੇਖੀ ਜਾ ਸਕਦੀ ਹੈ।

ਹਾਲੇ ਤਾਪਮਾਨ ਹੀਟ ਵੇਵ ਤੱਕ ਨਹੀਂ ਪੁੱਜਿਆ ਹੈ। ਲੇਕਿਨ ਤਾਪਮਾਨ 37.4 ਡਿਗਰੀ ਸੈਲਸੀਅਤ ਤੱਕ ਚਲ ਰਿਹਾ ਹੈ। ਜੋ ਕਿ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਜ਼ਿਆਦਾ ਹੈ ਅਤੇ ਘੱਟੋ ਘੱਟ ਤਾਪਮਾਨ 19.6 ਡਿਗਰੀ ਸੈਲਸੀਅਸ ਹੈ ਜੋ ਕਿ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਚਲ ਰਿਹਾ ਹੈ।

ਇਹ ਵੀ ਪੜ੍ਹੋ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਧੂਰੀ ਸ਼ਹਿਰ ਵਿੱਚ ਵੱਖ-ਵੱਖ ਥਾਂਵਾਂ ਦਾ ਦੌਰਾ ਕੀਤਾ ਜਿੱਥੇ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਧੂਰੀ ਵਾਸੀਆਂ ਦਾ ਪੂਰਾ ਸੂਬਾ ਰਿਣੀ ਹੈ ਜਿਨ੍ਹਾਂ ਬਦੌਲਤ ਅੱਜ ਸੂਬੇ ਨੂੰ ਸ. ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਵਿਕਾਸ ਦਾ ਮਸੀਹਾ ਮੁੱਖ ਮੰਤਰੀ ਮਿਲਿਆ ਜਿਨ੍ਹਾਂ ਦੀ ਗਤੀਸ਼ੀਲ ਤੇ ਅਗਾਂਹਵਧੂ ਅਗਵਾਈ ਵਿੱਚ ਅੱਜ ਪੰਜਾਬ ਮੁੜ ਰੰਗਲਾ ਪੰਜਾਬ ਬਣ ਰਿਹਾ ਹੈ। ਸਮੁੱਚੇ ਸੂਬੇ ਦੇ ਲੋਕ ਅਤੇ ਆਮ ਆਦਮੀ ਪਾਰਟੀ ਧੂਰੀ ਵਾਸੀਆਂ ਨੂੰ ਸਿਜਦਾ ਕਰਦੀ ਹੈ।

ਇਸੇ ਦੌਰਾਨ ਤਾਰਾ ਹਵੇਲੀ ਵਿਖੇ ਸ਼ਹਿਰ ਦੇ ਵਪਾਰੀ ਭਾਈਚਾਰੇ ਨਾਲ ਜਨਤਕ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੇ ਹਿੱਤਾਂ ਲਈ ਵਚਨਬੱਧ ਹੈ। ਵਪਾਰ ਲਈ ਸੁਖਾਵਾਂ ਮਾਹੌਲ ਸਿਰਜ ਰਹੀ ਹੈ। ਸਰਕਾਰ-ਸਨਅਤਕਾਰ ਮਿਲਣੀਆਂ ਨੇ ਹੋਰ ਵੀ ਸਾਰਥਿਕ ਮਾਹੌਲ ਸਿਰਜਿਆ।

ਧੂਰੀ ਦੇ ਵਾਰਡ ਨੰਬਰ 2, 3 ਤੇ 16 ਵਿੱਚ ਸਮਾਗਮਾਂ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਦੋ ਸਾਲ ਦੀਆਂ ਲਾਮਿਸਾਲ ਪ੍ਰਾਪਤੀਆਂ ਸਦਕਾ ਲੋਕਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸੇ ਉਤਸ਼ਾਹ ਸਦਕਾ ਵਰਕਰਾਂ ਦੀ ਮੀਟਿੰਗ ਭਰਵੇਂ ਇਕੱਠ ਸਦਕਾ ਵੱਡੀਆਂ ਰੈਲੀਆਂ ਦਾ ਰੂਪ ਧਾਰਨ ਕਰ ਰਹੀ ਹੈ। ਲੋਕਾਂ ਸਰਕਾਰ ਦੇ ਕੰਮਾਂ ਤੋਂ ਬਹੁਤ ਸੰਤੁਸ਼ਟ ਹਨ ਜਿਸ ਦਾ ਸਿੱਟਾ ਚੋਣ ਮੀਟਿੰਗਾਂ ਵਿੱਚ ਹੋ ਰਹੇ ਭਰਵੇਂ ਇਕੱਠ ਹਨ।

ਮੀਤ ਹੇਅਰ ਨੇ ਧੂਰੀ ਦੀ ਦਾਣਾ ਮੰਡੀ ਦਾ ਵੀ ਦੌਰਾ ਕਰ ਕੇ ਕਣਕ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲ ਤੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਲਈ ਨਿਰੰਤਰ ਨਿਰਵਿਘਨ ਮੁਫਤ ਬਿਜਲੀ ਤੋਂ ਲੈ ਕੈ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧ ਤੱਕ ਕਿਸਾਨਾਂ ਨਾਲ ਖੜ੍ਹੀ ਹੈ। ਮੰਡੀਆਂ ਵਿੱਚ ਕਿਸਾਨ ਵੀਰ ਸਰਕਾਰ ਦੇ ਪ੍ਰਬੰਧਾਂ ਤੋਂ ਸੰਤੁਸ਼ਟ ਹਨ।

Next Story
ਤਾਜ਼ਾ ਖਬਰਾਂ
Share it