ਪੂਰੀ ਪਾਰਟੀ ਅਰਵਿੰਦ ਕੇਜਰੀਵਾਲ ਦੇ ਨਾਲ : ਸੀਐਮ ਮਾਨ
ਚੰਡੀਗੜ੍ਹ, 22 ਮਾਰਚ, ਨਿਰਮਲ : ਆਬਕਾਰੀ ਨੀਤੀ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ, ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਸੰਘਰਸ਼ ਦੇ ਰਾਹ ’ਤੇ ਆ ਗਈ ਹੈ। ਅੱਜ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੇੜੇ ਧਰਨਾ ਦਿੱਤਾ ਜਾਵੇਗਾ। ਇਸ ਵਿੱਚ ਪਾਰਟੀ ਆਗੂ […]
By : Editor Editor
ਚੰਡੀਗੜ੍ਹ, 22 ਮਾਰਚ, ਨਿਰਮਲ : ਆਬਕਾਰੀ ਨੀਤੀ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ, ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਸੰਘਰਸ਼ ਦੇ ਰਾਹ ’ਤੇ ਆ ਗਈ ਹੈ। ਅੱਜ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੇੜੇ ਧਰਨਾ ਦਿੱਤਾ ਜਾਵੇਗਾ। ਇਸ ਵਿੱਚ ਪਾਰਟੀ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਕੇਜਰੀਵਾਲ ਦੇ ਨਾਲ ਖੜ੍ਹੀ ਹੈ।
ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ਅਕਾਊਂਟ ’ਤੇ ਦੇਰ ਰਾਤ ਇਕ ਪੋਸਟ ਪਾਈ। ਇਸ ਵਿੱਚ ਲਿਖਿਆ ਗਿਆ ਹੈ ਕਿ ਅਹਿਮ ਸੂਚਨਾ ਹੈ ਕਿ ਸਾਡੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੁਹਾਲੀ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਸਾਰੇ ਸੰਘਰਸ਼ੀ ਸਾਥੀਆਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਪ੍ਰਦਰਸ਼ਨ ਦਾ ਸਮਾਂ ਦੁਪਹਿਰ 12 ਵਜੇ ਰੱਖਿਆ ਗਿਆ ਹੈ।
ਆਮ ਆਦਮੀ ਪਾਰਟੀ ਦੇ ਸਾਰੇ ਆਗੂ ਅਤੇ ਸਮਰਥਕ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਨ। ਪਾਰਟੀ ਦੇ ਆਗੂ ਹਰ ਮੰਚ ’ਤੇ ਇਹ ਆਵਾਜ਼ ਉਠਾ ਰਹੇ ਹਨ। ਰਾਤ ਤੋਂ ਹੀ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਕਈ ਪੋਸਟਾਂ ਸ਼ੇਅਰ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਸੀ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਨਿੰਦਾ ਕੀਤੀ ਹੈ। ਇਸ ਤੋਂ ਇਲਾਵਾ ਮੰਤਰੀ ਲਾਲਚੰਦ ਕਟਾਰੂਚੱਕ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਬਲਬੀਰ ਸਿੰਘ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਗ੍ਰਿਫਤਾਰੀ ਤੇ ਸਵਾਲ ਖੜ੍ਹੇ ਕੀਤੇ ਹਨ।
ਇਹ ਵੀ ਪੜ੍ਹੋ
ਹਿਮਾਚਲ ਦੇ ਧਰਮਸ਼ਾਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਹਰੀ ਹੈ ਜਿੱਥੇ ਕਿ ਪੰਜਾਬੀ ਨੌਜਵਾਨ ਦੀ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਦੱਸਦੇ ਚਲੀਏ ਕਿ ਫਗਵਾੜਾ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ । ਚਾਹ ਦੀ ਦੁਕਾਨ ਤੇ ਸ਼ਰਾਬ ਪੀਣ ਨੂੰ ਲੈਕੇ ਝਗੜਾ ਸ਼ੁਰੂ ਹੋਇਆ ਜਿਸ ਤੋਂ ਬਾਅਦ ਨਵਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ । ਇਸ ਮਾਮਲੇ ਵਿੱਚ ਪੁਲਿਸ ਨੇ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਜਿੰਨਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ।
ਮ੍ਰਿਤਕ ਨਵਦੀਪ ਗੁਰੂਤੇਗ ਬਹਾਦਰ ਨਗਰ ਟਿਬੀ ਫਗਵਾੜਾ ਦਾ ਰਹਿਣ ਵਾਲਾ ਸੀ । ਮ੍ਰਿਤਕ ਦੇ ਦੋਸਤ ਸੰਜੀਵ ਨੇ ਦੱਸਿਆ ਕਿ ਉਹ ਅਤੇ ਉਸ ਦੇ ਤਿੰਨ ਸਾਥੀ ਧਰਮਸ਼ਾਲਾ ਘੁੰਮ ਰਹੇ ਸਨ । ਵੀਰਵਾਰ ਦੀ ਸਵੇਰ ਜਦੋਂ ਉਹ ਭਾਗਸੁਨਾਗ ਘੁੰਮਣ ਗਏ ਤਾਂ ਪਾਰਕਿੰਗ ਦੇ ਨਜ਼ਦੀਕ ਉਹ ਖਾਣਾ ਖਾਣ ਦੇ ਲਈ ਗਏ ਤਾਂ ਰੈਸਟੋਰੈਂਟ ਵਿੱਚ ਮੌਜੂਦ ਮੁੰਡੇ ਨੇ ਕਿਹਾ ਤੁਸੀਂ ਸ਼ਰਾਬ ਨਹੀਂ ਪੀ ਸਕਦੇ ਹੋ । ਨਵਦੀਪ ਨੇ ਕਿਹਾ ਅਸੀਂ ਸ਼ਰਾਬ ਨਹੀਂ ਪੀਣੀ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰੋ ਦੋਸਤਾਂ ਨੇ ਰੈਸਟੋਰੈਂਟ ਵਿੱਚ ਖਾਣਾ ਵੀ ਨਹੀਂ ਖਾਇਆ । ਇਸੇ ਗੱਲ ਨੂੰ ਲੈਕੇ ਰੈਸਟੋਰੈਂਟ ਵਿੱਚ ਮੌਜੂਦ ਨੌਜਵਾਨ ਨੇ 33 ਸਾਲ ਦੇ ਨਵਦੀਪ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ।
ਵੇਖਦੇ ਹੀ ਵੇਖਦੇ 10 ਤੋਂ 15 ਮੁੰਡੇ ਹੋਰ ਆ ਗਏ ਅਤੇ ਚਾਰੋ ਦੋਸਤਾਂ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ। ਇਸੇ ਵਿਚਾਲੇ ਨਵਦੀਪ ਜ਼ਮੀਨ ਤੇ ਡਿੱਗ ਗਿਆ। ਜਿਸ ਦੇ ਸਿਰ ਤੋਂ ਖੂਨ ਆ ਰਿਹਾ ਸੀ । ਕਿਸੇ ਤਰ੍ਹਾਂ ਨਵਦੀਪ ਨੂੰ ਗੱਡੀ ਵਿੱਚ ਪਾ ਕੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਿਊਟੀ ਤੇ ਤਾਇਨਾਤ ਡਾਕਟਰ ਨੇ ਨਵਦੀਪ ਨੂੰ ਮ੍ਰਿਤਕ ਐਲਾਨ ਦਿੱਤਾ।
ਨਵਦੀਪ ਦੇ ਘਰ 7 ਮੈਂਬਰ ਹਨ,ਉਹ ਘਰ ਵਿੱਚ ਇਕੱਲਾ ਕਮਾਉਣ ਵਾਲਾ ਸੀ । ਦੋ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ,ਉਸ ਦਾ ਇੱਕ ਸਾਲ ਦਾ ਪੁੱਤਰ ਸੀ । ਫਿਲਹਾਲ ਇਹ ਪਤਾ ਨਹੀਂ ਚੱਲ ਸਕਿਆ ਹੈ ਕਿ ਵਾਰਦਾਤ ਵਿੱਚ ਹਥਿਆਰ ਦੀ ਵਰਤੋਂ ਹੋਈ ਜਾਂ ਨਹੀਂ। ਪੁਲਿਸ ਨੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤਾ ਹੈ।