ਪਤਨੀ ਨੇ ਹੀ ਮਰਵਾ ਦਿੱਤਾ ਝੋਟੇ ਵਰਗਾ ਗੱਭਰੂ!
ਤਰਨ ਤਾਰਨ, (ਮਾਨ ਸਿੰਘ) : ਤਰਨ ਤਾਰਨ ’ਚ ਜਿੰਮ ਮਾਲਕ ਨੌਜਵਾਨ ਦੇ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਇਸ ਨੌਜਵਾਨ ਦੀ ਪਤਨੀ ਦੇ ਇੱਕ ਵਿਅਕਤੀ ਨਾਲ ਨਜਾਇਜ਼ ਸਬੰਧ ਸਨ। ਇਸੇ ਦੇ ਚਲਦਿਆਂ ਉਸ ਨੇ ਆਪਣੇ ਹੀ ਪਤੀ ਦੇ ਕਤਲ ਦੀ ਸਾਜ਼ਿਸ਼ ਘੜੀ ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜ਼ਿਲ੍ਹਾ […]
By : Editor Editor
ਤਰਨ ਤਾਰਨ, (ਮਾਨ ਸਿੰਘ) : ਤਰਨ ਤਾਰਨ ’ਚ ਜਿੰਮ ਮਾਲਕ ਨੌਜਵਾਨ ਦੇ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਇਸ ਨੌਜਵਾਨ ਦੀ ਪਤਨੀ ਦੇ ਇੱਕ ਵਿਅਕਤੀ ਨਾਲ ਨਜਾਇਜ਼ ਸਬੰਧ ਸਨ। ਇਸੇ ਦੇ ਚਲਦਿਆਂ ਉਸ ਨੇ ਆਪਣੇ ਹੀ ਪਤੀ ਦੇ ਕਤਲ ਦੀ ਸਾਜ਼ਿਸ਼ ਘੜੀ ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਸੁੱਤੇ ਪਏ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਰਣਜੀਤ ਸਿੰਘ ਰਾਣਾ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਸੀ ਕਿ ਉਸ ਦਾ ਬੇਟਾ ਰਣਜੀਤ ਸਿੰਘ ਅੱਠ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ। ਇੱਥੇ ਆ ਕੇ ਉਸ ਨੇ ਆਪਣੇ ਪਿੰਡ ਘਰਿਆਲਾ ਵਿਖੇ ਨਵਾਂ ਜਿਮ ਪਾਇਆ ਸੀ। ਉਹਨਾਂ ਕਿਹਾ ਕਿ ਰਣਜੀਤ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਰਣਜੀਤ ਸਿੰਘ ਦੇਰ ਰਾਤ ਜਿੰਮ ਬੰਦ ਕਰਕੇ ਘਰ ਆ ਕੇ ਸੌ ਗਿਆ।
ਮਲੂਕ ਸਿੰਘ ਨੇ ਦੱਸਿਆ ਕਿ ਦੇਰ ਰਾਤ 1 ਵਜੇ ਦੇ ਕਰੀਬ ਉਸ ਨੂੰ ਕੁਝ ਖੜਕਾ ਹੋਣ ਦੀ ਆਵਾਜ਼ ਸੁਣਾਈ ਦਿੱਤੀ, ਜਦ ਉਸ ਨੇ ਉੱਠ ਕੇ ਦੇਖਿਆ ਤਾਂ ਦੋ ਅਣਪਛਾਤੇ ਵਿਅਕਤੀ ਘਰ ਦੀਆਂ ਪੌੜੀਆਂ ਟੱਪ ਕੇ ਭੱਜ ਰਹੇ ਸੀ। ਜਦ ਉਸ ਨੇ ਰਣਜੀਤ ਸਿੰਘ ਦੇ ਕਮਰੇ ਵੱਲ ਦੇਖਿਆ ਤਾਂ ਉਥੇ ਉਹ ਖੂਨ ਨਾਲ ਲੱਥਪੱਥ ਪਿਆ ਸੀ। ਉਸ ਦੀ ਛਾਤੀ ਵਿੱਚ ਦੋ ਤੇ ਧੌਣ ਵਿੱਚ ਇੱਕ ਗੋਲੀ ਲੱਗੀ ਹੋਈ ਸੀ। ਇਸ ਕਾਰਨ ਉੁਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਉਹਨਾਂ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਥਾਣਾ ਸਦਰ ਪੱਟੀ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਹੈ।
ਉਧਰ ਮੌਕੇ ਤੇ ਪਹੁੰਚੇ ਥਾਣਾ ਸਦਰ ਪੱਟੀ ਦੇ ਐਸਐਚਓ ਗੁਰਤੇਜ ਸਿੰਘ ਬਰਾੜ ਨੇ ਦੱਸਿਆ ਸੀ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਕਿ ਕੀ ਵਜਹਾ ਹੈ ਜਿਸ ਕਾਰਨ ਆ ਦੇਰ ਰਾਤ ਨੌਜਵਾਨ ਦਾ ਕਤਲ ਹੋ ਗਿਆ, ਪਰ ਹੁਣ ਇਹ ਮਾਮਲਾ ਸੁਲਝ ਚੁੱਕਾ ਹੈ। ਪੁਲਿਸ ਦਾ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਿੰਘ ਦੀ ਪਤਨੀ ਬਲਜੀਤ ਕੌਰ ਦੇ ਮਹਾਂਵੀਰ ਸਿੰਘ ਨਾਂ ਦੇ ਵਿਅਕਤੀ ਨਾਲ ਕਥਿਤ ਨਜਾਇਜ਼ ਸਬੰਧ ਸਨ। ਇਸੇ ਦੇ ਚਲਦਿਆਂ ਉਸ ਨੇ ਆਪਣੇ ਹੀ ਪਤੀ ਦਾ ਕਤਲ ਕਰਵਾ ਦਿੱਤਾ।