ਔਰਤ ਨੇ 2 ਬੇਟੀਆਂ ਨੂੰ ਚੌਥੀ ਮੰਜ਼ਿਲ ਤੋਂ ਸੁੱਟਿਆ, ਖੁਦ ਵੀ ਮਾਰੀ ਛਾਲ

ਔਰਤ ਨੇ 2 ਬੇਟੀਆਂ ਨੂੰ ਚੌਥੀ ਮੰਜ਼ਿਲ ਤੋਂ ਸੁੱਟਿਆ, ਖੁਦ ਵੀ ਮਾਰੀ ਛਾਲ

ਨੋਇਡਾ : ਨੋਇਡਾ ਦੇ ਬਰੌਲਾ ਪਿੰਡ ਵਿੱਚ ਸ਼ਿਵ ਮੰਦਰ ਦੇ ਕੋਲ ਰਹਿਣ ਵਾਲੀ ਇੱਕ ਔਰਤ ਨੇ ਆਪਣੀਆਂ ਦੋ ਬੇਟੀਆਂ ਨੂੰ ਚੌਥੀ ਮੰਜ਼ਿਲ ਤੋਂ ਸੁੱਟ ਦਿੱਤਾ। ਇਸ ਤੋਂ ਬਾਅਦ ਉਸ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਕ ਬੇਟੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਵਾਂ ਦਾ ਪ੍ਰਯਾਗ ਹਸਪਤਾਲ ਦੇ ਆਈਸੀਯੂ ਵਿੱਚ ਇਲਾਜ ਚੱਲ ਰਿਹਾ ਸੀ। ਹੁਣ ਖਬਰ ਆ ਰਹੀ ਹੈ ਕਿ ਔਰਤ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 32 ਸਾਲਾ ਔਰਤ ਸਰਿਤਾ ਤਿੰਨ ਸਾਲਾਂ ਤੋਂ ਪਿੰਡ ਬਰੌਲਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਹੈ। ਉਸਦਾ ਪਤੀ ਮਨੋਜ ਪ੍ਰਯਾਗ ਹਸਪਤਾਲ ਦੀ ਕੰਟੀਨ ਵਿੱਚ ਕੰਮ ਕਰਦਾ ਹੈ। ਸਵੇਰੇ ਸਾਢੇ 9 ਵਜੇ ਦੇ ਕਰੀਬ ਮਨੋਜ ਘਰ ਤੋਂ ਖਾਣਾ ਖਾ ਕੇ ਕੰਟੀਨ ਆਇਆ। 10 ਤੋਂ 20 ਮਿੰਟ ਬਾਅਦ ਗੁਆਂਢੀਆਂ ਨੇ ਮਨੋਜ ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਗੁਆਂਢੀ ਨੇ ਦੱਸਿਆ ਕਿ ਸਰਿਤਾ ਆਪਣੀਆਂ ਦੋ ਬੇਟੀਆਂ ਸਮੇਤ ਘਰ ਦੀ ਛੱਤ ਤੋਂ ਹੇਠਾਂ ਡਿੱਗ ਗਈ ਸੀ।

ਘਟਨਾ ‘ਚ ਸਰਿਤਾ ਅਤੇ ਉਸ ਦੀ 5 ਸਾਲਾ ਬੇਟੀ ਕ੍ਰਿਤਿਕਾ ਦੀ ਮੌਤ ਹੋ ਗਈ ਜਦਕਿ 3 ਸਾਲਾ ਦਿਵਿਆ ਦਾ ਇਲਾਜ ਚੱਲ ਰਿਹਾ ਹੈ। ਮਨੋਜ ਦੀ 7 ਸਾਲ ਦੀ ਇਕ ਹੋਰ ਬੇਟੀ ਵੀ ਹੈ, ਜੋ ਹਾਦਸੇ ਦੇ ਸਮੇਂ ਸਕੂਲ ਜਾ ਰਹੀ ਸੀ।
ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਔਰਤ ਨੇ ਆਰਥਿਕ ਤੰਗੀ ਕਾਰਨ ਇਹ ਕਦਮ ਚੁੱਕਿਆ ਹੈ। ਹਾਲਾਂਕਿ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਸੁਖਬੀਰ ਬਾਦਲ ਨੇ ਸਿੱਖ ਪੰਥ ਦੇ ਦੁਸ਼ਮਣਾਂ ਦੇ ਟਾਕਰੇ ਲਈ ਅਕਾਲੀ ਦਲ ਦੇ ਝੰਡੇ ਹੇਠ ਏਕਤਾ ਕਰਨ ਦੀ ਕੀਤੀ ਅਪੀਲ

ਜੈਤੋ ਮੋਰਚੇ ਦੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

ਜੈਤੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖ ਪੰਥ ਦੇ ਦੁਸ਼ਮਣਾਂ ਦੇ ਟਾਕਰੇ ਲਈ ਅਕਾਲੀ ਦਲ ਦੇ ਝੰਡੇ ਹੇਠ ਏਕਤਾ ਦੀ ਅਪੀਲ ਕੀਤੀ ਤੇ ਕਿਹਾ ਕਿ ਸਿੱਖ ਕੌਮ ਨੂੰ ਵੰਡਣ ਲਈ ਅਕਾਲੀ ਦਲ ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਮੋਰਚੇ ਦੀ 100ਵੀਂ ਵਰ੍ਹੇਗੰਢ ਮੌਕੇ ਆਯੋਜਿਤ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਦੇ ਦੁਸ਼ਮਣਾਂ ਨੇ ਮਹਿਸੂਸ ਕਰ ਲਿਆ ਹੈ ਕਿ ਸਾਡੀਆਂ ਸੰਸਥਾਵਾਂ ਹੀ ਸਾਡੀ ਤਾਕਤ ਦਾ ਸਰੋਤ ਹਨ। ਇਸੇ ਲਈ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਬਣਾਈ ਗਈ। ਹਾਲ ਹੀ ਵਿਚ ਮਹਾਰਾਸ਼ਟਰ ਦੀ ਕੈਬਨਿਟ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਵਿਚ 12 ਮੈਂਬਰ ਨਾਮਜ਼ਦ ਕਰ ਕੇ ਉਸ ’ਤੇ ਕਬਜ਼ਾ ਕਰਨ ਦਾ ਯਤਨ ਕੀਤਾ। ਪਟਨਾ ਸਾਹਿਬ ਬੋਰਡ ’ਤੇ ਕਬਜ਼ਾ ਹੋ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਭ ਕੁਝ ਇਸ ਕਰ ਕੇ ਹੋ ਰਿਹਾ ਹੈ ਕਿਉਂਕਿ ਸਾਡੀ ਕੌਮ ਵਿਚ ਕੁਝ ’ਗੱਦਾਰ’ ਬੈਠੇ ਹਨ। ਇਹ ਲੋਕ ਭੇਸ ਬਦਲ ਕੇ ਸਾਡੇ ਵਿਚ ਹੀ ਰਲੇ ਹੋਏ ਹਨ ਤੇ ਕੌਮ ਨੂੰ ਕਮਜ਼ੋਰ ਕਰਨ ਵਾਸਤੇ ਕੰਮ ਕਰ ਰਹੇ ਹਨ।ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਕੌਮ ਦੀ ਬੇਹਤਰੀ ਵਾਸਤੇ ਕੰਮ ਕੀਤਾ ਹੈ। ਜਦੀਂ ਸੂਬੇ ਦੀ ਭਲਾਈ ਦੀ ਜ਼ਿੰਮੇਵਾਰੀ ਸਾਨੂੰ ਸੌਂਪੀ ਸੀ ਤਾਂ ਅਸੀਂ ਵੱਡੇ ਤੇ ਛੋਟੇ ਘੱਲੂਘਾਰੇ ਸਮੇਤ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਯਾਦਗਾਰਾਂ ਬਣਾ ਕੇ ਆਪਣੇ ਅਮੀਰ ਵਿਰਸੇ ਨੂੰ ਸੰਭਾਲਿਆ। ਅਸੀਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਾਹ ਦਾ ਸੁੰਦਰੀਕਰਨ ਕੀਤਾ ਤੇ ਵਿਰਾਸਤ ਏ ਖਾਲਸਾ ਦੀ ਸਿਰਜਣਾ ਕੀਤੀ।

Related post

ਲਾਅ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਲਾਅ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪਟਿਆਲਾ, 18 ਮਈ, ਨਿਰਮਲ : ਪਟਿਆਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਬਹੁਤ ਹੀ ਵੱਡਾ ਸੜਕ…
ਪਤਨੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਜੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਦੋਸ਼ ਵਿਚ ਅਦਾਲਤ ਨੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ ਸੁਣਾਈ ਮੌਤ ਦੀ ਸ਼ਜਾ

ਪਤਨੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਜੀਆਂ ਦੀ ਗੋਲੀਆਂ…

ਨਿਰਮਲ ਨਿਊਯਾਰਕ, 15 ਮਈ (ਰਾਜ ਗੋਗਨਾ)- ਅਮਰੀਕਾ ਦੇ ਓਹੀਓ ਸੂਬੇ ਵਿੱਚ ਇੱਕ ਤਿੰਨ ਜੱਜਾਂ ਦੇ ਪੈਨਲ ਨੇ ਸੰਨ 2019 ਵਿੱਚ ਆਪਣੀ…
ਕਪੂਰਥਲਾ ਵਿਚ ਵੱਡੇ ਭਰਾ ਵਲੋਂ ਛੋਟੇ ਦੀ ਹੱਤਿਆ

ਕਪੂਰਥਲਾ ਵਿਚ ਵੱਡੇ ਭਰਾ ਵਲੋਂ ਛੋਟੇ ਦੀ ਹੱਤਿਆ

ਕਪੂਰਥਲਾ, 9 ਮਈ, ਨਿਰਮਲ : ਕਪੂਰਥਲਾ ਦੇ ਕਸਬਾ ਨਡਾਲਾ ’ਚ ਇਕ ਭਰਾ ਨੇ ਆਪਣੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ…