ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਮਹਿਲਾ ਗ੍ਰਿਫ਼ਤਾਰ, ਵੀਡੀਓ ਆਈ ਸਾਹਮਣੇ
ਸਮਰਾਲਾ,ਪਰਦੀਪ ਸਿੰਘ : ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦਿਨੋਂ ਦਿਨ ਵੱਧਦੀ ਜਾ ਰਹੀਆਂ ਹਨ। ਇੰਨ੍ਹਾਂ ਨੂੰ ਰੋਕਣ ਲਈ ਸਰਕਾਰ ਨੂੰ ਖਾਸ ਪ੍ਰਬੰਧ ਕਰਨੇ ਚਾਹੀਦੇ ਹਨ। ਸਮਰਾਲਾ ਦੇ ਪਿੰਡ ਢਿੱਲਵਾਂ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਵੀਡੀਓ ਸਾਹਮਣੇ ਆਈ ਹੈ। ਪੁਲਿਸ ਨੇ ਸਥਿਤੀ ਦੀ ਨਜ਼ਾਕਤ ਨੂੰ ਸਮਝਦਿਆਂ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਮਹਿਲਾ ਜਸਵੰਤ ਕੌਰ ਦੇ […]
By : Editor Editor
ਸਮਰਾਲਾ,ਪਰਦੀਪ ਸਿੰਘ : ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦਿਨੋਂ ਦਿਨ ਵੱਧਦੀ ਜਾ ਰਹੀਆਂ ਹਨ। ਇੰਨ੍ਹਾਂ ਨੂੰ ਰੋਕਣ ਲਈ ਸਰਕਾਰ ਨੂੰ ਖਾਸ ਪ੍ਰਬੰਧ ਕਰਨੇ ਚਾਹੀਦੇ ਹਨ। ਸਮਰਾਲਾ ਦੇ ਪਿੰਡ ਢਿੱਲਵਾਂ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਵੀਡੀਓ ਸਾਹਮਣੇ ਆਈ ਹੈ।
ਪੁਲਿਸ ਨੇ ਸਥਿਤੀ ਦੀ ਨਜ਼ਾਕਤ ਨੂੰ ਸਮਝਦਿਆਂ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਮਹਿਲਾ ਜਸਵੰਤ ਕੌਰ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰ ਕਰ ਲਿਆ।
ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਕੈਮਰੇ 'ਚ ਕੈਦ
ਸੀਸੀਟੀਵੀ 'ਚ ਦਿਖਾਈ ਦੇ ਰਿਹਾ ਹੈ ਕਿ ਪਿੰਡ ਦੀ ਜਸਵੰਤ ਕੌਰ ਜੋ ਕਿ ਦਿਮਾਗੀ ਤੌਰ 'ਤੇ ਬਿਮਾਰ ਦੱਸੀ ਜਾਂਦੀ ਹੈ, ਗੁਰਦੁਆਰਾ ਸਾਹਿਬ ਆਉਂਦੀ ਹੈ। ਉਹ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਸ਼ੋਭਿਤ ਸਥਾਨ 'ਤੇ ਬੈਠਦੀ ਹੈ ਅਤੇ ਪਾਵਨ ਸਰੂਪ ਦੇ ਅੰਗਾਂ (ਪੰਨਿਆਂ) ਨਾਲ ਛੇੜਛਾੜ ਕਰਦੀ ਹੈ। ਫਿਰ ਉਹ ਪਵਿੱਤਰ ਸਰੂਪ ਨੂੰ ਇੱਕ ਪਾਸੇ ਇਕੱਠਾ ਕਰਦੀ ਹੈ। ਜਦੋਂ ਹੋਰ ਸੰਗਤਾਂ ਆ ਕੇ ਮੱਥਾ ਟੇਕਦੀਆਂ ਹਨ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਛੇੜਛਾੜ ਦਾ ਖੁਲਾਸਾ ਹੁੰਦਾ ਹੈ।
ਸਿੱਖ ਜਥੇਬੰਦੀਆਂ ਨੇ ਰੋਸ ਪ੍ਰਗਟਾਇਆ
ਇਸ ਘਟਨਾ ਤੋਂ ਬਾਅਦ ਇਲਾਕੇ ਦੀਆਂ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਕੇ 'ਤੇ ਪਹੁੰਚ ਗਏ। ਇੱਕ ਜਥਾ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਤੋਂ ਵੀ ਆਉਂਦਾ ਹੈ। ਜਿਸ ਤੋਂ ਬਾਅਦ ਪੁਲਸ ਨੇ ਜਸਵੰਤ ਕੌਰ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਛੇੜਛਾੜ ਕੀਤੀ ਗਈ ਹੈ।
ਛੇੜਛਾੜ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜਿਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਹੋਰ ਮਾਮਲਿਆਂ ਬਾਰੇ ਵੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਤਿਆਰ ਕਰ ਲਈ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਭੇਜ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਸ਼ੁਭਕਰਨ ਮਾਮਲੇ ਵਿਚ ਸੀਨੀਅਰ ਅਧਿਕਾਰੀਆਂ ਦੀ ਬਣਾਈ ਜਾਵੇਗੀ ਐਸਆਈਟੀ