ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
ਇਟਲੀ ਵਿਖੇ ਰਹਿੰਦੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 43 ਸਾਲਾ ਬਲਰਾਜ ਸਿੰਘ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਕਾਜਲਜੌਰੇ ਸ਼ਹਿਰ (ਕਰੇਮੋਨਾ) ਨੇੜੇ ਇਕ ਪੈਦਲ ਕਰਾਸਿੰਗ ਨੂੰ ਪਾਰ ਕਰ ਰਿਹਾ ਸੀ।

By : Makhan shah
ਰੋਮ (ਇਟਲੀ) : ਇਟਲੀ ਵਿਖੇ ਰਹਿੰਦੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 43 ਸਾਲਾ ਬਲਰਾਜ ਸਿੰਘ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਕਾਜਲਜੌਰੇ ਸ਼ਹਿਰ (ਕਰੇਮੋਨਾ) ਨੇੜੇ ਇਕ ਪੈਦਲ ਕਰਾਸਿੰਗ ਨੂੰ ਪਾਰ ਕਰ ਰਿਹਾ ਸੀ।
ਇਟਲੀ ਵਿਚ ਇਕ ਪੰਜਾਬੀ ਨੌਜਵਾਨ ਬਲਰਾਜ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਦੋਂ 43 ਸਾਲਾ ਬਲਰਾਜ ਸਿੰਘ ਗੁਰੂ ਘਰ ਤੋਂ ਮੱਥਾ ਟੇਕ ਕੇ ਕਾਜਲਜੌਰੇ ਸ਼ਹਿਰ (ਕਰੇਮੋਨਾ) ਨੇੜੇ ਇਕ ਪੈਦਲ ਕਰਾਸਿੰਗ ਨੂੰ ਕਰਨ ਲੱਗਿਆ ਤਾ ਉਸ ਨੂੰ ਤੇਜ਼ ਰਫ਼ਤਾਰ ਮਿੰਨੀ ਕੂਪਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਰਾਹਤ ਕਰਮੀ ਅਤੇ ਐਂਬੂਲੈਂਸ ਮੌਕੇ ’ਤੇ ਪਹੁੰਚ ਗਈ ਪਰ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਹੈਲੀਕਾਪਟਰ ਜ਼ਰੀਏ ਪਾਰਮਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਅੱਜ ਸਵੇਰੇ ਦਮ ਤੋੜ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਲਰਾਜ ਸਿੰਘ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਾਲ ਸਬੰਧਤ ਸੀ ਜੋ ਆਪਣੇ ਪਿੱਛੇ ਆਪਣੀ ਵਿਧਵਾ ਪਤਨੀ ਤੋਂ ਇਲਾਵਾ ਦੋ ਮਾਸੂਮ ਬੱਚਿਆਂ ਨੂੰ ਰੋਂਦੇ ਕੁਰਲਾਉਂਦੇ ਛੱਡ ਗਿਆ, ਜਿਹੜੇ ਪੰਜਾਬ ਵਿਚ ਹੀ ਰਹਿੰਦੇ ਨੇ। ਹਾਦਸੇ ਤੋਂ ਬਾਅਦ ਸਬੰਧਤ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ। ਇਸ ਮੰਦਭਾਗੀ ਘਟਨਾ ਤੋਂ ਬਾਅਦ ਇਲਾਕੇ ਦੇ ਭਾਰਤੀ ਭਾਈਚਾਰੇ ਦੇ ਲੋਕਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ।


