Begin typing your search above and press return to search.

ਇਟਲੀ ’ਚ ਮਨਾਇਆ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

ਇਟਲੀ ’ਚ ਲਾਸੀਓ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਸਬਾਊਦੀਆ ਲਾਤੀਨਾ ਵੱਲੋਂ ਸ਼ਾਂਤੀ ਦੇ ਪੁੰਜ ਅਤੇ ਸ਼ਹੀਦਾਂ ਦੇ ਸਿਰਤਾਜ਼ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 24ਵਾਂ ਵਿਸ਼ਾਲ ਨਗਰ ਕੀਰਤਨ ਸਬਾਊਦੀਆ ਸ਼ਹਿਰ ਵਿਖੇ ਸਜਾਇਆ ਗਿਆ,

ਇਟਲੀ ’ਚ ਮਨਾਇਆ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

Makhan shahBy : Makhan shah

  |  19 Jun 2024 7:25 AM GMT

  • whatsapp
  • Telegram
  • koo

ਰੋਮ : ਇਟਲੀ ’ਚ ਲਾਸੀਓ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਸਬਾਊਦੀਆ ਲਾਤੀਨਾ ਵੱਲੋਂ ਸ਼ਾਂਤੀ ਦੇ ਪੁੰਜ ਅਤੇ ਸ਼ਹੀਦਾਂ ਦੇ ਸਿਰਤਾਜ਼ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 24ਵਾਂ ਵਿਸ਼ਾਲ ਨਗਰ ਕੀਰਤਨ ਸਬਾਊਦੀਆ ਸ਼ਹਿਰ ਵਿਖੇ ਸਜਾਇਆ ਗਿਆ, ਜਿਸ ਵਿਚ ਰਾਗੀ, ਢਾਡੀ, ਕੀਰਤਨੀਏ ਅਤੇ ਕਥਾਵਾਚਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ।

ਇਟਲੀ ਵਿਚ ਲਾਸੀਓ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਸਬਾਊਦੀਆ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਦਾ 418ਵਾਂ ਸ਼ਹੀਦੀ ਦਿਹਾੜਾ ਬਹੁਤ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿੱਥੇ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ 24ਵਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਅਤੇ ਕਵੀਸ਼ਰੀਆਂ ਨੇ ਆਪਣੀ ਦਮਦਾਰ ਆਵਾਜ਼ ਵਿਚ ਸਿੱਖ ਸੰਗਤਾਂ ਨੂੰ ਵਾਰਾਂ ਰਾਹੀਂ ਸਿੱਖੀ ਇਤਿਹਾਸ ਨਾਲ ਜੋੜਿਆ।

ਇਸ ਮੌਕੇ ਰਵਿੰਦਰਜੀਤ ਸਿੰਘ ਬੱਸੀ, ਸੁਰਿੰਦਰ ਸਿੰਘ ਪੰਡੋਰੀ ਸੀਨੀਅਰ ਆਗੂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਅਤੇ ਰਤਨ ਸਿੰਘ ਸੀਨੀਅਰ ਆਗੂ ਗੁਰਦੁਆਰਾ ਸਿੰਘ ਸਭਾ ਸਬਾਊਦੀਆ ਨੇ ਨਗਰ ਕੀਰਤਨ ਵਿਚ ਸ਼ਾਮਲ ਹੋਈ ਸਮੁੱਚੀ ਸਿੱਖ ਸੰਗਤ ਦਾ ਧੰਨਵਾਦ ਕੀਤਾ।

ਇਸ ਮੌਕੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਦਸਤਾਰ ਲਹਿਰ ਇਟਲੀ ਵੱਲੋਂ ਦਸਤਾਰਾਂ ਦਾ ਲੰਗਰ ਵੀ ਲਗਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਦਸਤਾਰਾਂ ਸਜਾਈਆਂ ਗਈਆਂ। ਇਸ ਤੋਂ ਇਲਾਵਾ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਘਰ ਪਹੁੰਚੀਆਂ ਸਾਰੀਆਂ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।

Next Story
ਤਾਜ਼ਾ ਖਬਰਾਂ
Share it