Begin typing your search above and press return to search.

ਅਮਰੀਕਾ ਦੀ ਸੁਪਰੀਮ ਕੋਰਟ ਨੇ ਇੰਮੀਗ੍ਰੇਸ਼ਨ ਛਾਪਿਆਂ ਤੋਂ ਪਾਬੰਦੀ ਹਟਾਈ

ਅਮਰੀਕਾ ਦੀ ਸੁਪਰੀਮ ਕੋਰਟ ਨੇ ਟਰੰਪ ਸਰਕਾਰ ਦੇ ਹੱਕ ਵਿਚ ਫੈਸਲਾ ਸੁਣਾਉਂਦਿਆ ਲੌਸ ਐਂਜਲਸ ਵਿਚ ਛਾਪੇ ਜਾਰੀ ਰੱਖਣ ਦੀ ਇਜਾਜ਼ਤ ਦੇ ਦਿਤੀ ਹੈ

ਅਮਰੀਕਾ ਦੀ ਸੁਪਰੀਮ ਕੋਰਟ ਨੇ ਇੰਮੀਗ੍ਰੇਸ਼ਨ ਛਾਪਿਆਂ ਤੋਂ ਪਾਬੰਦੀ ਹਟਾਈ
X

Upjit SinghBy : Upjit Singh

  |  9 Sept 2025 5:42 PM IST

  • whatsapp
  • Telegram

ਵਾਸ਼ਿੰਗਟਨ : ਅਮਰੀਕਾ ਦੀ ਸੁਪਰੀਮ ਕੋਰਟ ਨੇ ਟਰੰਪ ਸਰਕਾਰ ਦੇ ਹੱਕ ਵਿਚ ਫੈਸਲਾ ਸੁਣਾਉਂਦਿਆ ਲੌਸ ਐਂਜਲਸ ਵਿਚ ਛਾਪੇ ਜਾਰੀ ਰੱਖਣ ਦੀ ਇਜਾਜ਼ਤ ਦੇ ਦਿਤੀ ਹੈ। ਹੁਣ ਕੈਲੇਫੋਰਨੀਆ ਦੇ ਸ਼ਹਿਰ ਵਿਚ ਇੰਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਵਾਲੇ ਸਖ਼ਤ ਕਾਰਵਾਈ ਕਰ ਸਕਣਗੇ ਅਤੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਸੁਪਰੀਮ ਕੋਰਟ ਦੇ ਜੱਜਾਂ ਨੇ 6-3 ਨਾਲ ਫੈਸਲਾ ਸੁਣਾਇਆ। ਚੀਫ਼ ਜਸਟਿਸ ਬਰੈਟ ਕੈਵਾਨੌਅ ਨੇ ਫੈਸਲੇ ਵਿਚ ਕਿਹਾ ਕਿ ਇੰਮੀਗ੍ਰੇਸ਼ਨ ਨੀਤੀਆਂ ਵਿਚ ਨਿਆਂਪਾਲਿਕਾ ਦਾ ਬਹੁਤਾ ਦਖਲ ਨਹੀਂ ਹੋਣਾ ਚਾਹੀਦਾ।

ਲੌਸ ਐਂਜਲਸ ਵਿਚ ਛਾਪਿਆਂ ਮਗਰੋਂ ਹੇਠਲੀ ਅਦਾਲਤ ਨੇ ਲਾਈ ਰੋਕ

ਅਮਰੀਕਾ ਵਿਚ ਵੱਖ ਵੱਖ ਰਾਸ਼ਟਰਪਤੀਆਂ ਨੇ ਵੱਖੋ ਵੱਖਰੇ ਤਰੀਕੇ ਨਾਲ ਇੰਮੀਗ੍ਰੇਸ਼ਨ ਨੀਤੀਆਂ ਲਾਗੂ ਕੀਤੀਆਂ। ਦੂਜੇ ਪਾਸੇ ਜਸਟਿਸ ਸੋਨੀਆ ਸੋਟੋਮਾਇਓ ਨੇ ਫੈਸਲੇ ਨਾਲ ਅਸਹਿਮਤੀ ਜ਼ਾਹਰ ਕਰਦਿਆਂ ਲਿਖਿਆ ਕਿ ਲੌਸ ਐਂਜਲਸ ਵਿਚੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦਾ ਯਤਨ ਚੌਥੀ ਸੰਵਿਧਾਨ ਸੋਧ ਦੀ ਉਲੰਘਣਾ ਕਰਦਾ ਹੈ। ਉਨ੍ਹਾਂ ਕਈ ਮਿਸਾਲਾਂ ਪੇਸ਼ ਕਰਦਿਆਂ ਕਿਹਾ ਕਿ ਅਮਰੀਕਾ ਸਰਕਾਰ ਗੈਰਕਾਨੂੰਨੀ ਪ੍ਰਵਾਸੀਆਂ ਵਿਰੁੱਧ ਕੁਝ ਜ਼ਿਆਦਾ ਹੀ ਸਖ਼ਤੀ ਵਰਤ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੌਸ ਐਂਜਲਸ ਦੀ ਕੁਲ ਆਬਾਦੀ ਦਾ 10 ਫੀ ਸਦੀ ਗੈਰਕਾਨੂੰਨੀ ਪ੍ਰਵਾਸੀ ਹਨ।

Next Story
ਤਾਜ਼ਾ ਖਬਰਾਂ
Share it