ਨਸ਼ੇ ਦਾ ਟੀਕਾ ਲਾਉਣ ਕਾਰਨ ਨੌਜਵਾਨ ਦੀ ਗਈ ਜਾਨ

ਨਸ਼ੇ ਦਾ ਟੀਕਾ ਲਾਉਣ ਕਾਰਨ ਨੌਜਵਾਨ ਦੀ ਗਈ ਜਾਨ


ਖਡੂਰ ਸਾਹਿਬ, 13 ਮਾਰਚ, ਮਾਨ ਸਿੰਘ : ਕਸਬਾ ਅਲਗੋਕੋਠੀ ਵਿੱਚ ਸ਼ਰੇਆਮ ਵਿਕਦੇ ਨਸ਼ੇ ਨਾਲ 22 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਅਜੈ ਪੁੱਤਰ ਰਮੇਸ਼ ਕੁਮਾਰ ਵਾਸੀ ਅਲਗੋਕੋਠੀ ਵਜੋਂ ਹੋਈ ਹੈ। ਵਰਣਨਯੋਗ ਹੈ ਕਿ ਉਪਰੋਕਤ ਨੌਜਵਾਨ ਵੱਲੋਂ ਘਰ ਦੇ ਹੀ ਬਾਥਰੂਮ ਅੰਦਰ ਆਪਣੇ ਸਰੀਰ ਦੇ ਪ੍ਰਾਈਵੇਟ ਪਾਰਟ ਵਿੱਚ ਟੀਕਾ ਲਗਾਉਣ ਨਾਲ ਮੌਤ ਹੋਈ ਹੈ ਅਤੇ ਮ੍ਰਿਤਕ ਨੌਜਵਾਨ ਕੋਲੋਂ ਨਸ਼ੇ ਦਾ ਟੀਕਾ ਲਗਾਉਣ ਵਾਲੀ ਸਰਿੰਜ ਵੀ ਮਿਲੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਰਮੇਸ਼ ਕੁਮਾਰ ਅਤੇ ਚਾਚਾ ਬਲਜੀਤ ਕੁਮਾਰ ਨੇ ਦੱਸਿਆ ਕਿ ਉਹਨਾਂ ਦਾ ਲੜਕਾ ਅਜੇ ਨਸ਼ੇ ਦਾ ਆਦੀ ਸੀ। ਉਨ੍ਹਾਂ ਨੇ ਅਨੇਕਾਂ ਵਾਰ ਉਸਨੂੰ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਊਣ ਲਈ ਸਮਝਾਇਆ ਸੀ, ਪ੍ਰੰਤੂ ਪਰਿਵਾਰਿਕ ਮੈਂਬਰਾਂ ਵੱਲੋਂ ਨਸ਼ੇ ਤੋਂ ਵਰਜਿਤ ਕਰਨ ਦੇ ਬਾਵਜੂਦ ਵੀ ਉਹਨਾਂ ਦਾ ਨੌਜਵਾਨ ਨਸ਼ੇ ਦਾ ਪੱਕਾ ਆਦੀ ਹੋ ਗਿਆ ਅਤੇ 12 ਵਜੇ ਦੇ ਕਰੀਬ ਘਰ ਦੇ ਬਾਥਰੂਮ ਵਿੱਚ ਹੀ ਉਸ ਨੇ ਆਪਣੇ ਪ੍ਰਾਈਵੇਟ ਪਾਰਟ ਤੇ ਟੀਕਾ ਲਗਾ ਲਿਆ ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ ।

ਮ੍ਰਿਤਕ ਦੇ ਪਿਤਾ ਤੇ ਚਾਚੇ ਨੇ ਕਿਹਾ ਕਿ ਅਲਗੋ ਕੋਠੀ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰੰਤੂ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ ਪਰਿਵਾਰਿਕ ਮੈਂਬਰਾਂ ਨੇ ਐਸਐਸਪੀ ਪਾਸੋਂ ਮੰਗ ਕੀਤੀ ਕਿ ਇਸ ਮਾਮਲੇ ਸੰਬੰਧੀ ਬਰੀਕੀ ਨਾਲ ਜਾਂਚ ਕਰਕੇ ਨਸ਼ੇ ਦੇ ਸੌਦਾਗਰਾਂ ਨੂੰ ਫੜਿਆ ਜਾਵੇ ਤਾਂ ਕਿ ਹੋਰ ਨੌਜਵਾਨ ਉਹਨਾਂ ਦੇ ਪੁੱਤਰ ਵਾਂਗ ਨਸ਼ੇ ਦੀ ਭੇਟ ਨਾ ਚੜ ਸਕਣ । ਉੱਧਰ ਮੌਕੇ ’ਤੇ ਪੁੱਜੀ ਚੌਂਕੀ ਅਲਗੋਂ ਕੋਠੀ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਮੌਕੇ ਐਸ ਆਈ ਨਰਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ

ਹੁਸ਼ਿਆਰਪੁਰ ਵਿਚ ਗੁਆਂਢੀਆਂ ਨੇ ਵਿਆਹ ਵਾਲੇ ਘਰ ’ਤੇ ਹਮਲਾ ਕਰ ਦਿੱਤਾ।
ਦੱਸਦੇ ਚਲੀਏ ਕਿ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਉੜਮੁੜ ਵਿਚ ਦੋ ਸਾਲ ਪੁਰਾਣੇ ਹੱਤਿਆ ਦੀ ਕੋਸ਼ਿਸ਼ ਕੇਸ ਵਿਚ ਗਵਾਹੀ ਦੇਣ ਵਾਲੇ ਪਰਵਾਰ ’ਤੇ ਕਰੀਬ ਇੱਕ ਦਰਜਨ ਤੋਂ ਜ਼ਿਆਦਾ ਹਮਲਾਵਰਾਂ ਨੇ ਜਾਨ ਲੇਵਾ ਹਮਲਾ ਕਰ ਦਿੱਤਾ। ਜਿਸ ਘਰ ’ਤੇ ਹਮਲਾ ਹੋਇਆ, ਉਸ ਘਰ ਵਿਚ 11 ਮਾਰਚ ਨੂੰ ਵਿਆਹ ਸੀ। ਪਹਿਲਾਂ ਤਾਂ ਘਰ ਦੇ ਬਾਹਰ ਇੱਟਾਂ ਤੇ ਪੱਥਰ ਮਾਰੇ ਗਏ ਫਿਰ ਘਰ ਦੇ ਅੰਦਰ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਸਮਾਨ ਤੋੜਿਆ। ਇਸ ਦੌਰਾਨ ਮੁਲਜ਼ਮਾਂ ਨੇ ਘਰ ਵਿਚ ਹਵਾਈ ਫਾਇਰਿੰਗ ਵੀ ਕੀਤੀ।
ਘਟਨਾ ਵਿਚ ਲਾੜਾ ਅਤੇ ਉਸ ਦਾ ਪਿਤਾ ਜ਼ਖਮੀ ਹੋਏ ਹਨ। ਪੂਰੀ ਘਟਨਾ ਦੇ ਕੁਝ ਵੀਡੀਓ ਵੀ ਸਾਹਮਣੇ ਆਏ ਹਨ। ਜਿਸ ਵਿਚ ਮੁਲਜ਼ਮ ਹਮਲਾ ਕਰਦੇ ਹੋਏ ਦਿਖਾਈ ਦੇ ਰਹੇ ਹਨ। ਥਾਣਾ ਟਾਂਡਾ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਂਡਾ ਉੜਮੁੜ ਦੇ ਪਿੰਡ ਰਾਣੀ ਪਿੰਡ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਪੁਲਿਸ ਨੂੰ ਕਿਹਾ ਕਿ ਉਨ੍ਹਾਂ ਦੇ ਘਰ ਵਿਚ ਬੇਟੇ ਮਨਿੰਦਰ ਸਿੰਘ ਦਾ ਵਿਆਹ ਸੀ। ਇਸ ਦੇ ਚਲਦਿਆਂ ਘਰ ਵਿਚ ਕਾਫੀ ਮਹਿਮਾਨ ਆਏ ਹੋਏ ਸੀ। ਬੀਤੇ ਦਿਨ ਰੋਜ਼ਾਨਾ ਦੀ ਤਰ੍ਹਾਂ ਪੂਰਾ ਪਰਵਾਰ ਘਰ ਦੇ ਵਿਹੜੇ ਵਿਚ ਬੈਠਾ ਸੀ। ਸ਼ਾਮ ਕਰੀਬ ਸਾਢੇ ਛੇ ਵਜੇ ਇੱਕ ਦਰਜਨ ਹਮਲਾਵਰਾਂ ਨੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਘਟਨਾ ਸਮੇਂ ਪਰਵਾਰ ਘਰ ਦੇ ਵਿਹੜੇ ਵਿਚ ਬੈਠ ਕੇ ਸ਼ਗਨ ਗਿਣ ਰਿਹਾ ਸੀ।
ਮੁਲਜ਼ਮਾਂ ਨੇ ਹਮਲਾ ਕਰਦੇ ਸਮੇਂ ਘਰ ਦੇ ਅੰਦਰ ਹਵਾਈ ਫਾਇਰ ਵੀ ਕੀਤੇ। ਘਟਨਾ ਵਿਚ ਲਾੜਾ ਅਤੇ ਉਸ ਦਾ ਪਿਤਾ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਜਿਨ੍ਹਾਂ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਪਰਵਾਰ ਨੇ ਹਮਲਾ ਕਰਨ ਦਾ ਇਲਜ਼ਾਮ ਪਿੰਡ ਦੇ ਹੀ ਰਹਿਣ ਵਾਲੇ ਸੁਰਜੀਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਮਨਦੀਪ ਸਿੰਘ, ਦਲਵੀਰ ਸਿੰਘ, ਅਮਰੀਕ ਸਿੰਘ, ਗੁਰਨੇਕ ਸਿੰਘ ਅਤੇ ਮਨਦੀਪ ਸਿੰਘ ’ਤੇ ਲਗਾਇਆ ਹੈ। ਪੁਲਿਸ ਨੇ ਸਾਰਿਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ।

Related post

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ  

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ…

– ਲੁਧਿਆਣਾ ਵਿੱਚ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਚੰਡੀਗੜ੍ਹ, 18 ਮਈ, ਨਿਰਮਲ :ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ…
ਪੰਜਾਬ ’ਚ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਤਾਪਮਾਨ 46 ਡਿਗਰੀ ਪਾਰ

ਪੰਜਾਬ ’ਚ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਤਾਪਮਾਨ…

ਚੰਡੀਗੜ੍ਹ, 18 ਮਈ, ਨਿਰਮਲ : ਪੰਜਾਬ ਨੂੰ ਅੱਜ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਹੀਟ…
ਪੰਜਾਬ ’ਚ ਉਮੀਦਵਾਰਾਂ ਨੇ 20 ਸਾਲ ਦਾ ਰਿਕਾਰਡ ਤੋੜਿਆ

ਪੰਜਾਬ ’ਚ ਉਮੀਦਵਾਰਾਂ ਨੇ 20 ਸਾਲ ਦਾ ਰਿਕਾਰਡ ਤੋੜਿਆ

ਚੰਡੀਗੜ੍ਹ, 17 ਮਈ, ਨਿਰਮਲ : ਪੰਜਾਬ ਵਿਚ ਚੋਣ ਲੜ ਰਹੇ ਉਮੀਦਵਾਰਾਂ ਨੇ 20 ਸਾਲ ਦਾ ਰਿਕਾਰਡ ਤੋੜ ਦਿੱਤਾ।ਲੋਕ ਸਭਾ ਚੋਣਾਂ 2024…