ਨੌਜਵਾਨ ਨੇ ਸਹੁਰਿਆਂ ਤੋਂ ਤੰਗ ਆ ਕੇ ਚੁੱਕਿਆ ਵੱਡਾ ਕਦਮ
ਜਲੰਧਰ, 19 ਮਾਰਚ, ਨਿਰਮਲ : ਆਪਣੇ ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ। ਜਿਸ ਕਾਰਨ ਨੌਜਵਾਨ ਗੰਭੀਰ ਰੂਪ ਵਿਚ ਝੁਲਸ ਗਿਆ। ਨੌਜਵਾਨ ਨੂੰ ਸਿਵਲ ਹਸਪਤਾਲ ਜਲੰਧਰ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਦੇ ਸਰੀਰ ਦਾ ਲਗਭਗ […]
By : Editor Editor
ਜਲੰਧਰ, 19 ਮਾਰਚ, ਨਿਰਮਲ : ਆਪਣੇ ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ। ਜਿਸ ਕਾਰਨ ਨੌਜਵਾਨ ਗੰਭੀਰ ਰੂਪ ਵਿਚ ਝੁਲਸ ਗਿਆ। ਨੌਜਵਾਨ ਨੂੰ ਸਿਵਲ ਹਸਪਤਾਲ ਜਲੰਧਰ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਦੇ ਸਰੀਰ ਦਾ ਲਗਭਗ 95 ਫੀਸਦੀ ਹਿੱਸਾ ਸੜ ਗਿਆ ਹੈ।
ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਹੁਸ਼ਿਆਰਪੁਰ ਦੇ ਰਹਿਣ ਵਾਲੇ 37 ਸਾਲਾ ਜਸਵਿੰਦਰ ਸਿੰਘ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਖੁਦ ’ਤੇ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ। ਜਿਸ ਤੋਂ ਬਾਅਦ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਇਸ ਸਭ ਦੇ ਬਾਵਜੂਦ ਜਸਵਿੰਦਰ ਦੀ ਪਤਨੀ ਉਸ ਨੂੰ ਮਿਲਣ ਵੀ ਨਹੀਂ ਆਈ।
ਹੁਸ਼ਿਆਰਪੁਰ ਦੇ ਪਿੰਡ ਬਾਦਲ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੇ ਰਿਸ਼ਤੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਜਸਵਿੰਦਰ ਨੂੰ ਇਨਸਾਫ ਨਹੀਂ ਮਿਲ ਰਿਹਾ ਹੈ। ਆਪਣੇ ਸਹੁਰਿਆਂ ਤੋਂ ਨਾਰਾਜ਼ ਹੋਣ ਕਾਰਨ ਉਸ ਨੇ ਇਹ ਕਦਮ ਚੁੱਕਿਆ। ਕਰੀਬ ਸੱਤ ਸਾਲ ਪਹਿਲਾਂ ਜਸਵਿੰਦਰ ਦਾ ਵਿਆਹ ਹੋਇਆ ਸੀ। ਜਿਸਦੇ ਨਾਲ ਉਸਦੀ ਇੱਕ 6 ਸਾਲ ਦੀ ਬੇਟੀ ਅਤੇ 4 ਸਾਲ ਦਾ ਬੇਟਾ ਹੈ। ਉਹ ਪਿੰਡ ਬਾਦਲ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ।
ਮਨਦੀਪ ਨੇ ਦੱਸਿਆ ਕਿ ਜਸਵਿੰਦਰ ਅਕਸਰ ਬੱਚਿਆਂ ਨੂੰ ਮਿਲਣ ਲਈ ਆਪਣੀ ਪਤਨੀ ਦੇ ਘਰ ਜਾਂਦਾ ਸੀ। ਪਰ ਉਸ ਦੇ ਸਹੁਰਿਆਂ ਨੇ ਉਸ ਨੂੰ ਆਪਣੇ ਬੱਚਿਆਂ ਨੂੰ ਮਿਲਣ ਨਹੀਂ ਦਿੱਤਾ। ਜਿਸ ਕਾਰਨ ਉਹ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ।
ਮਨਦੀਪ ਸਿੰਘ ਨੇ ਦੱਸਿਆ ਕਿ ਇਹ ਸਾਰੀ ਘਟਨਾ 17 ਮਾਰਚ ਦੀ ਹੈ। ਦੇਰ ਰਾਤ ਜਸਵਿੰਦਰ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਫਗਵਾੜਾ ਰੈਫਰ ਕਰ ਦਿੱਤਾ ਗਿਆ। ਜਸਵਿੰਦਰ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਦੇਰ ਰਾਤ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਜਸਵਿੰਦਰ ਸਿੰਘ ਨੂੰ ਵੈਂਟੀਲੇਟਰ ਤੇ ਰੱਖਿਆ ਹੋਇਆ ਹੈ।
ਥਾਣਾ ਹੁਸ਼ਿਆਰਪੁਰ ਦੇ ਐਸਆਈ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੇ ਬਿਆਨ ਦਰਜ ਨਹੀਂ ਕੀਤੇ ਜਾ ਸਕੇ। ਬਿਆਨ ਦਰਜ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ
ਹਰਿਆਣਾ ਦੇ ਨਵੇਂ ਸੀਐਮ ਨੇ ਨਾਢਾ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ। ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਨਾਇਬ ਸੈਣੀ ਪੰਚਕੂਲਾ ਦੇ ਨਾਢਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਣ ਪੁੱਜੇ। ਇਸ ਦੌਰਾਨ ਉਨ੍ਹਾਂ ਗੁਰਦੁਆਰੇ ਵਿੱਚ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਖਰਚੇ ਅਤੇ ਬਿਨ੍ਹਾਂ ਕਿਸੇ ਪਰਚੀ ਦੇ ਨੌਕਰੀਆਂ ਦਿੱਤੀਆਂ ਹਨ। ਸਾਡੀ ਸਰਕਾਰ ਨੇ ਚਿਰਾਯੂ ਯੋਜਨਾ ਨੂੰ ਜੋੜ ਕੇ ਹਰ ਸਕੀਮ ਦਾ ਲਾਭ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੂੰ ਕਰਨਾਲ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ ਅਤੇ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਦਾ ਆਗਾਜ਼ ਹੋਵੇਗਾ।
ਸੀਐਮ ਸੈਣੀ ਨੇ ਕਿਹਾ ਕਿ ਭਾਜਪਾ ਹਰਿਆਣਾ ਦੀਆਂ 10 ਦੀ 10 ਲੋਕ ਸਭਾ ਸੀਟਾਂ ਜਿੱਤੇਗੀ। ਅਸੀਂ ਭਾਜਪਾ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਵਿੱਚ ਜਾਵਾਂਗੇ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਇੱਥੋਂ ਕਰਨਾਲ ਜਾਵਾਂਗਾ। ਅੰਬਾਲਾ ਛਾਉਣੀ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਾਂਗਾ। ਸਾਬਕਾ ਗ੍ਰਹਿ ਮੰਤਰੀ ਦੀ ਨਾਰਾਜ਼ਗੀ ਬਾਰੇ ਸੀਐਮ ਨੇ ਕਿਹਾ ਕਿ ਅਨਿਲ ਵਿੱਜ ਸਾਡੇ ਨੇਤਾ ਹਨ, ਅਸੀਂ ਉਨ੍ਹਾਂ ਦਾ ਸਨਮਾਨ ਕਰਦੇ ਹਾਂ। ਮੈਨੂੰ ਪਹਿਲਾਂ ਵੀ ਉਨ੍ਹਾਂ ਤੋਂ ਲਗਾਤਾਰ ਮਾਰਗਦਰਸ਼ਨ ਮਿਲਦਾ ਰਿਹਾ ਹੈ, ਮੈਂ ਭਵਿੱਖ ਵਿੱਚ ਵੀ ਅਨਿਲ ਵਿੱਜ ਤੋਂ ਅਸ਼ੀਰਵਾਦ ਲੈਂਦਾ ਰਹਾਂਗਾ। ਉਨ੍ਹਾਂ ਦੱਸਿਆ ਕਿ ਅਸੀਂ ਉਨ੍ਹਾਂ ਦਾ ਆਸ਼ੀਰਵਾਦ ਲੈ ਕੇ ਹੀ ਅੰਬਾਲਾ ਵਿੱਚ ਚੋਣ ਪ੍ਰਚਾਰ ਨੂੰ ਅੱਗੇ ਵਧਾਉਣ ਦਾ ਕੰਮ ਕਰਾਂਗੇ।