Begin typing your search above and press return to search.

ਕੁੜੀ ਨੂੰ ਸਾੜਨ ਵਾਲੇ ਨੌਜਵਾਨ ਨੂੰ ਜੇਲ੍ਹ ਭੇਜਿਆ

ਚੰਡੀਗੜ੍ਹ, 12 ਅਪੈ੍ਰਲ, ਨਿਰਮਲ : ਚੰਡੀਗੜ੍ਹ ਦੇ ਸੈਕਟਰ 35 ਵਿੱਚ ਲੜਕੀ ਰਾਣੀ ਨੂੰ ਜ਼ਿੰਦਾ ਸਾੜਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਸ਼ਾਲ ਨੂੰ ਪੁਲਸ ਨੇ ਜੇਲ੍ਹ ਭੇਜ ਦਿੱਤਾ ਹੈ। ਪੁਲਸ ਪੁੱਛਗਿੱਛ ’ਚ ਸਾਹਮਣੇ ਆਇਆ ਕਿ ਉਸ ਨੇ ਰਾਣੀ ਨਾਲ ਵਿਆਹ ਕਰਨ ਤੋਂ ਇਨਕਾਰ ਨਹੀਂ ਕੀਤਾ ਸੀ ਅਤੇ ਰਾਣੀ ਵੀ ਉਸ ਨਾਲ ਰਹਿਣਾ ਚਾਹੁੰਦੀ ਸੀ। ਪਰ […]

ਕੁੜੀ ਨੂੰ ਸਾੜਨ ਵਾਲੇ ਨੌਜਵਾਨ ਨੂੰ ਜੇਲ੍ਹ ਭੇਜਿਆ

Editor EditorBy : Editor Editor

  |  12 April 2024 1:06 AM GMT

  • whatsapp
  • Telegram
  • koo


ਚੰਡੀਗੜ੍ਹ, 12 ਅਪੈ੍ਰਲ, ਨਿਰਮਲ : ਚੰਡੀਗੜ੍ਹ ਦੇ ਸੈਕਟਰ 35 ਵਿੱਚ ਲੜਕੀ ਰਾਣੀ ਨੂੰ ਜ਼ਿੰਦਾ ਸਾੜਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਸ਼ਾਲ ਨੂੰ ਪੁਲਸ ਨੇ ਜੇਲ੍ਹ ਭੇਜ ਦਿੱਤਾ ਹੈ। ਪੁਲਸ ਪੁੱਛਗਿੱਛ ’ਚ ਸਾਹਮਣੇ ਆਇਆ ਕਿ ਉਸ ਨੇ ਰਾਣੀ ਨਾਲ ਵਿਆਹ ਕਰਨ ਤੋਂ ਇਨਕਾਰ ਨਹੀਂ ਕੀਤਾ ਸੀ ਅਤੇ ਰਾਣੀ ਵੀ ਉਸ ਨਾਲ ਰਹਿਣਾ ਚਾਹੁੰਦੀ ਸੀ। ਪਰ ਰਾਣੀ ਵਾਰ-ਵਾਰ ਵਿਸ਼ਾਲ ਨੂੰ ਉਸ ਨਾਲ ਵਿਆਹ ਕਰਨ ਲਈ ਜ਼ਬਰਦਸਤੀ ਕਰ ਰਹੀ ਸੀ। ਇਸ ’ਤੇ ਵਿਸ਼ਾਲ ਉਸ ਨੂੰ ਟਾਲ ਰਿਹਾ ਸੀ। ਇਸ ਕਾਰਨ ਦੋਵਾਂ ਵਿਚਾਲੇ ਲੜਾਈ ਵਧ ਗਈ।

ਰਾਣੀ ਦੀ ਮਾਂ ਮੀਰਾ ਦੇਵੀ ਨੇ ਦੋਸ਼ ਲਾਇਆ ਹੈ ਕਿ ਵਿਸ਼ਾਲ ਪਿਛਲੇ 5 ਸਾਲਾਂ ਤੋਂ ਉਨ੍ਹਾਂ ਦੀ ਬੇਟੀ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਕਦੇ ਉਸ ਨੇ ਵਿਆਹ ਦੀ ਗੱਲ ਕੀਤੀ ਤੇ ਕਦੇ ਉਸ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ ਨੂੰ ਲੈ ਕੇ ਉਸ ਦੀ ਬੇਟੀ ਰਾਣੀ ਚਿੰਤਤ ਸੀ।

ਇਸ ਗੱਲ ਨੂੰ ਲੈ ਕੇ ਦੋਵਾਂ ’ਚ ਲੜਾਈ ਹੁੰਦੀ ਰਹਿੰਦੀ ਸੀ। ਮੀਰਾ ਨੇ ਕਿਹਾ ਕਿ ਉਸ ਨੂੰ ਇਹ ਨਹੀਂ ਪਤਾ ਸੀ ਕਿ ਵਿਸ਼ਾਲ ਉਸ ਦੀ ਬੇਟੀ ਦੀ ਜਾਨ ਲੈ ਸਕਦਾ ਹੈ। ਜੇਕਰ ਉਸ ਨੂੰ ਇਸ ਬਾਰੇ ਪਤਾ ਹੁੰਦਾ ਤਾਂ ਉਹ ਰਾਣੀ ਨੂੰ ਕਦੇ ਚੰਡੀਗੜ੍ਹ ਨਾ ਜਾਣ ਦਿੰਦੇ।

ਚੰਡੀਗੜ੍ਹ ਪੁਲਸ ਨੇ ਮੁਲਜ਼ਮ ਵਿਸ਼ਾਲ ਤੋਂ ਗ੍ਰਿਫ਼ਤਾਰੀ ਦੌਰਾਨ ਪੁੱਛਗਿੱਛ ਕੀਤੀ ਹੈ। ਇਸ ਦੌਰਾਨ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਸ ਨੇ ਰਾਣੀ ਨਾਲ ਵਿਆਹ ਕਰਨ ਤੋਂ ਕਦੇ ਇਨਕਾਰ ਨਹੀਂ ਕੀਤਾ ਸੀ। ਪਰ ਉਸ ਨੇ ਕੁਝ ਸਮਾਂ ਮੰਗਿਆ ਸੀ। ਜਿਸ ’ਤੇ ਰਾਣੀ ਰਾਜ਼ੀ ਨਹੀਂ ਹੋ ਰਹੀ ਸੀ।

ਵਿਸ਼ਾਲ ਦਾ ਕਹਿਣਾ ਹੈ ਕਿ ਉਹ ਪਹਿਲਾਂ ਆਪਣੀਆਂ ਛੋਟੀਆਂ ਭੈਣਾਂ ਦਾ ਵਿਆਹ ਕਰਨਾ ਚਾਹੁੰਦਾ ਸੀ। ਇਸ ਤੋਂ ਬਾਅਦ ਉਹ ਰਾਣੀ ਨਾਲ ਵਿਆਹ ਕਰਨ ਲਈ ਤਿਆਰ ਹੋ ਗਿਆ। ਰਾਣੀ ਜਲਦੀ ਤੋਂ ਜਲਦੀ ਵਿਆਹ ਕਰਵਾਉਣ ਦੀ ਜ਼ਿੱਦ ਕਰ ਰਹੀ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲੋਕ ਸਭਾ ਟਿਕਟ ਵੰਡ ਵਿੱਚ ਜਾਤੀ ਸਮੀਕਰਨ ਵਿਗੜ ਗਿਆ ਹੈ। ‘ਆਪ’ ਨੇ ਪੰਜਾਬ ਦੀਆਂ 13 ’ਚੋਂ 9 ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਰ ਇਹਨਾਂ ਵਿੱਚੋਂ ਇੱਕ ਵੀ ਹਿੰਦੂ ਚਿਹਰਾ ਨਹੀਂ ਹੈ। ਇੰਨਾ ਹੀ ਨਹੀਂ ਅਜੇ ਤੱਕ ਕਿਸੇ ਵੀ ਮਹਿਲਾ ਉਮੀਦਵਾਰ ਨੂੰ ਟਿਕਟ ਨਹੀਂ ਮਿਲੀ ਹੈ।

ਇਹੀ ਕਾਰਨ ਹੈ ਕਿ ‘ਆਪ’ ਦੀਆਂ 4 ਸੀਟਾਂ ਲਈ ਟਿਕਟਾਂ ਦਾ ਐਲਾਨ ਰੁਕ ਗਿਆ ਹੈ। ਹਾਲਾਂਕਿ, ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨਗੇ। ਪਰ ਇਸ ਨੂੰ ਕਿਸੇ ਐਲਾਨ ਦੀ ਬਜਾਏ ’ਆਪ’ ’ਚ ਸ਼ਾਮਲ ਹੋਣ ਲਈ ਸ਼ਰਤਾਂ ਲਾਉਣ ਵਾਲੇ ਆਗੂਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

‘ਆਪ’ ਨਾਲ ਜੁੜੇ ਸੂਤਰਾਂ ਅਨੁਸਾਰ ਹੁਣ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਟਿਕਟਾਂ ਨੂੰ ਲੈ ਕੇ ਰਣਨੀਤੀ ਬਦਲ ਦਿੱਤੀ ਗਈ ਹੈ। ਪੰਜਾਬ ਵਿੱਚ ਲਗਭਗ 38.59 ਫੀਸਦੀ ਹਿੰਦੂ ਵੋਟਰ ਅਤੇ 47.4 ਫੀਸਦੀ ਮਹਿਲਾ ਵੋਟਰ ਹਨ। ਅਜਿਹੇ ’ਚ ‘ਆਪ’ ਹੁਣ ਇਨ੍ਹਾਂ 4 ਸੀਟਾਂ ਰਾਹੀਂ ਜਾਤੀ ਅਤੇ ਔਰਤਾਂ ਦਾ ਸੰਤੁਲਨ ਬਣਾਈ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਇਹ ਵੋਟਰ ਉਨ੍ਹਾਂ ਤੋਂ ਪੂਰੀ ਤਰ੍ਹਾਂ ਨਾਰਾਜ਼ ਨਾ ਹੋ ਜਾਣ।

‘ਆਪ’ ਦੇ ਸੂਤਰਾਂ ਅਨੁਸਾਰ ਹੁਣ ਚਰਚਾ ਕੀਤੀ ਜਾ ਰਹੀ ਹੈ ਕਿ ਗੁਰਦਾਸਪੁਰ, ਲੁਧਿਆਣਾ ਅਤੇ ਫਿਰੋਜ਼ਪੁਰ ਵਿੱਚ ਹਿੰਦੂ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ। ਇਸ ਲਈ ਇੱਥੇ ਹਿੰਦੂ ਚਿਹਰਾ ਉਮੀਦਵਾਰ ਹੋਣਾ ਚਾਹੀਦਾ ਹੈ। ਖਾਸ ਕਰਕੇ ਲੁਧਿਆਣਾ ਅਤੇ ਫਿਰੋਜ਼ਪੁਰ ਨੂੰ ਲੈ ਕੇ ਇੱਕ ਸਹਿਮਤੀ ਬਣਦੀ ਨਜ਼ਰ ਆ ਰਹੀ ਹੈ।

ਜਲੰਧਰ ਤੋਂ ਮਹਿਲਾ ਉਮੀਦਵਾਰ ਨੂੰ ਟਿਕਟ ਦਿੱਤੀ ਜਾ ਸਕਦੀ ਹੈ। ਇਸ ਦੇ ਲਈ ਕਾਂਗਰਸ ਦੀ ਇੱਕ ਮਹਿਲਾ ਆਗੂ ਵੀ ‘ਆਪ’ ਦੇ ਸੰਪਰਕ ਵਿੱਚ ਹੈ। ‘ਆਪ’ ਨੇ ਸਰਕਾਰ ਬਣਨ ’ਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ। ਵੇਖੋ ਆਉਣ ਵਾਲੇ ਦਿਨਾਂ ਵਿਚ ਆਪ ਸਰਕਾਰ ਕਿਸ ਨੂੰ ਉਮੀਦਵਾਰ ਬਣਾਉਂਦੀ ਹੈ।

Next Story
ਤਾਜ਼ਾ ਖਬਰਾਂ
Share it