ਹਰਦੀਪ ਨਿੱਜਰ ਦੇ ਦੋਸਤ ਉਤੇ ਹਮਲੇ ਵਿਚ ਵਿਦੇਸ਼ੀ ਹੱਥ ਨਹੀਂ : ਆਰ.ਸੀ.ਐਮ.ਪੀ.
ਸਰੀ, 21 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) : ਹਰਦੀਪ ਸਿੰਘ ਨਿੱਜਰ ਦੇ ਦੋਸਤ ਨੂੰ ਪਰਵਾਰ ਸਣੇ ਨਿਸ਼ਾਨਾ ਬਣਾਉਣ ਦੇ ਮਾਮਲੇ ਵਿਚ ਪੁਲਿਸ ਨੇ ਮੰਗਲਵਾਰ ਨੂੰ 16-16 ਸਾਲ ਉਮਰ ਵਾਲੇ ਅੱਲ੍ਹੜਾਂ ਵਿਰੁੱਧ ਦੋਸ਼ ਆਇਦ ਕਰ ਦਿਤੇ। ਆਰ.ਸੀ.ਐਮ.ਪੀ. ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੜਤਾਲ ਦੌਰਾਨ ਵਿਦੇਸ਼ੀ ਹੱਥ ਹੋਣ ਦੀ ਗੱਲ ਸਾਹਮਣੇ ਨਹੀਂ ਆਈ। ਪੁਲਿਸ ਦਾ ਇਹ ਬਿਆਨੀ […]
By : Editor Editor
ਸਰੀ, 21 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) : ਹਰਦੀਪ ਸਿੰਘ ਨਿੱਜਰ ਦੇ ਦੋਸਤ ਨੂੰ ਪਰਵਾਰ ਸਣੇ ਨਿਸ਼ਾਨਾ ਬਣਾਉਣ ਦੇ ਮਾਮਲੇ ਵਿਚ ਪੁਲਿਸ ਨੇ ਮੰਗਲਵਾਰ ਨੂੰ 16-16 ਸਾਲ ਉਮਰ ਵਾਲੇ ਅੱਲ੍ਹੜਾਂ ਵਿਰੁੱਧ ਦੋਸ਼ ਆਇਦ ਕਰ ਦਿਤੇ। ਆਰ.ਸੀ.ਐਮ.ਪੀ. ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੜਤਾਲ ਦੌਰਾਨ ਵਿਦੇਸ਼ੀ ਹੱਥ ਹੋਣ ਦੀ ਗੱਲ ਸਾਹਮਣੇ ਨਹੀਂ ਆਈ। ਪੁਲਿਸ ਦਾ ਇਹ ਬਿਆਨੀ ਵੱਡੀ ਅਹਿਮੀਅਤ ਰਖਦਾ ਹੈ ਕਿਉਂਕਿ ਹਰਦੀਪ ਸਿੰਘ ਨਿੱਜਰ ਦੇ ਕਤਲ ਵਿਚ ਭਾਰਤ ਦਾ ਹੱਥ ਹੋਣ ਦੇ ਦੋਸ਼ ਲੱਗੇ ਸਨ।
16-16 ਸਾਲ ਦੇ ਅੱਲ੍ਹੜਾਂ ਵਿਰੁੱਧ ਦੋਸ਼ ਆਇਦ
ਇਥੇ ਦਸਣਾ ਬਣਦਾ ਹੈ ਕਿ ਪਹਿਲੀ ਫਰਵਰੀ ਨੂੰ ਸਰੀ ਦੀ 154 ਸਟ੍ਰੀਟ ਦੇ 2800 ਬਲਾਕ ਵਿਖੇ ਸਥਿਤ ਮਕਾਨ ’ਤੇ ਵੱਡੇ ਤੜਕੇ ਤਕਰੀਬਨ ਸਵਾ ਇਕ ਵਜੇ ਹਮਲਾ ਕੀਤਾ ਗਿਆ। ਦੋ ਬੰਦੂਕਧਾਰੀਆਂ ਨੇ 20 ਤੋਂ ਵੱਧ ਗੋਲੀਆਂ ਚਲਾਈਆਂ ਜਿਨ੍ਹਾਂ ਨੂੰ ਕੁਝ ਦਿਨ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ। ਬੀ.ਸੀ. ਗੁਰਦਵਾਰਾਜ਼ ਕੌਂਸਲ ਦੇ ਬੁਲਾਰੇ ਮਨਿੰਦਰ ਸਿੰਘ ਨੇ ਘਰ ਦੇ ਮਾਲਕ ਦੀ ਸ਼ਨਾਖਤ ਸਿਮਰਨਜੀਤ ਸਿੰਘ ਵਜੋਂ ਕੀਤੀ ਜੋ ਖਾਲਿਸਤਾਨ ਹਮਾਇਤੀ ਸਰਗਰਮੀਆਂ ਵਿਚ ਵਧ ਚੜ੍ਹ ਕੇ ਸ਼ਾਮਲ ਹੁੰਦਾ ਹੈ।
ਸਰੀ ਵਿਖੇ ਸਿਮਰਨਜੀਤ ਸਿੰਘ ਦੇ ਘਰ ’ਤੇ ਚੱਲੀਆਂ ਸਨ ਗੋਲੀਆਂ
ਮਨਿੰਦਰ ਸਿੰਘ ਮੁਤਾਬਕ ਸਿਮਰਨਜੀਤ ਸਿੰਘ ਇਕ ਜ਼ਿੰਮੇਵਾਰ ਸ਼ਹਿਰੀ ਹੈ ਜੋ ਆਪਣੇ ਪਰਵਾਰ ਵਾਸਤੇ ਸਖਤ ਮਿਹਨਤ ਕਰ ਰਿਹਾ ਹੈ। ਉਸ ਦਾ ਕੋਈ ਅਪਰਾਧਕ ਰਿਕਾਰਡ ਜਾਂ ਪਿਛੋਕੜ ਨਹੀਂ ਅਤੇ ਕਦੇ ਕਿਸੇ ਗੈਰਕਾਨੂੰਨ ਸਰਗਰਮੀ ਵਿਚ ਸ਼ਾਮਲ ਨਹੀਂ ਹੋਇਆ।
ਸੁਖਬੀਰ ਬਾਦਲ ਨੇ ਸਿੱਖ ਪੰਥ ਦੇ ਦੁਸ਼ਮਣਾਂ ਦੇ ਟਾਕਰੇ ਲਈ ਅਕਾਲੀ ਦਲ ਦੇ ਝੰਡੇ ਹੇਠ ਏਕਤਾ ਕਰਨ ਦੀ ਕੀਤੀ ਅਪੀਲ
ਜੈਤੋ ਮੋਰਚੇ ਦੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
ਜੈਤੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖ ਪੰਥ ਦੇ ਦੁਸ਼ਮਣਾਂ ਦੇ ਟਾਕਰੇ ਲਈ ਅਕਾਲੀ ਦਲ ਦੇ ਝੰਡੇ ਹੇਠ ਏਕਤਾ ਦੀ ਅਪੀਲ ਕੀਤੀ ਤੇ ਕਿਹਾ ਕਿ ਸਿੱਖ ਕੌਮ ਨੂੰ ਵੰਡਣ ਲਈ ਅਕਾਲੀ ਦਲ ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਮੋਰਚੇ ਦੀ 100ਵੀਂ ਵਰ੍ਹੇਗੰਢ ਮੌਕੇ ਆਯੋਜਿਤ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਦੇ ਦੁਸ਼ਮਣਾਂ ਨੇ ਮਹਿਸੂਸ ਕਰ ਲਿਆ ਹੈ ਕਿ ਸਾਡੀਆਂ ਸੰਸਥਾਵਾਂ ਹੀ ਸਾਡੀ ਤਾਕਤ ਦਾ ਸਰੋਤ ਹਨ। ਇਸੇ ਲਈ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਬਣਾਈ ਗਈ। ਹਾਲ ਹੀ ਵਿਚ ਮਹਾਰਾਸ਼ਟਰ ਦੀ ਕੈਬਨਿਟ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਵਿਚ 12 ਮੈਂਬਰ ਨਾਮਜ਼ਦ ਕਰ ਕੇ ਉਸ ’ਤੇ ਕਬਜ਼ਾ ਕਰਨ ਦਾ ਯਤਨ ਕੀਤਾ। ਪਟਨਾ ਸਾਹਿਬ ਬੋਰਡ ’ਤੇ ਕਬਜ਼ਾ ਹੋ ਗਿਆ ਹੈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਭ ਕੁਝ ਇਸ ਕਰ ਕੇ ਹੋ ਰਿਹਾ ਹੈ ਕਿਉਂਕਿ ਸਾਡੀ ਕੌਮ ਵਿਚ ਕੁਝ ’ਗੱਦਾਰ’ ਬੈਠੇ ਹਨ। ਇਹ ਲੋਕ ਭੇਸ ਬਦਲ ਕੇ ਸਾਡੇ ਵਿਚ ਹੀ ਰਲੇ ਹੋਏ ਹਨ ਤੇ ਕੌਮ ਨੂੰ ਕਮਜ਼ੋਰ ਕਰਨ ਵਾਸਤੇ ਕੰਮ ਕਰ ਰਹੇ ਹਨ।