Begin typing your search above and press return to search.

ਥਾਣਿਆਂ ਵਿਚ ਲੰਮੇਂ ਸਮੇਂ ਤੋਂ ਤੈਨਾਤ ਮੁਲਾਜ਼ਮਾਂ ਦਾ ਹੋਵੇਗਾ ਤਬਾਦਲਾ

ਮੁਹਾਲੀ, 9 ਦਸੰਬਰ, ਨਿਰਮਲ : ਪੰਜਾਬ ਦੇ ਜ਼ਿਲ੍ਹਿਆਂ ਦੇ ਥਾਣਿਆਂ ’ਚ ਲੰਬੀ ਤਾਇਨਾਤੀ ਵਾਲੇ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਜਾਣਗੇ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਸਨ। ਇਹ ਫੈਸਲਾ ਹਾਲ ਹੀ ’ਚ ਮੁੱਖ ਮੰਤਰੀ ਭਗਵੰਤ ਮਾਨ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ’ਚ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਵੀ ਹਦਾਇਤਾਂ ਦਿੱਤੀਆਂ […]

ਥਾਣਿਆਂ ਵਿਚ ਲੰਮੇਂ ਸਮੇਂ ਤੋਂ ਤੈਨਾਤ ਮੁਲਾਜ਼ਮਾਂ ਦਾ ਹੋਵੇਗਾ ਤਬਾਦਲਾ
X

Editor EditorBy : Editor Editor

  |  9 Dec 2023 11:20 AM IST

  • whatsapp
  • Telegram


ਮੁਹਾਲੀ, 9 ਦਸੰਬਰ, ਨਿਰਮਲ : ਪੰਜਾਬ ਦੇ ਜ਼ਿਲ੍ਹਿਆਂ ਦੇ ਥਾਣਿਆਂ ’ਚ ਲੰਬੀ ਤਾਇਨਾਤੀ ਵਾਲੇ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਜਾਣਗੇ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਸਨ। ਇਹ ਫੈਸਲਾ ਹਾਲ ਹੀ ’ਚ ਮੁੱਖ ਮੰਤਰੀ ਭਗਵੰਤ ਮਾਨ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ’ਚ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕੋਈ ਵੀ ਐਸਐਸਪੀ ਤਬਾਦਲਾ ਹੋਣ ’ਤੇ ਆਪਣੇ ਚਹੇਤੇ ਸਟਾਫ਼ ਨੂੰ ਨਾਲ ਨਹੀਂ ਲੈ ਕੇ ਜਾਵੇਗਾ।

ਚੇਤੇ ਰਹੇ ਕਿ ਜ਼ਿਆਦਾਤਰ ਮਾਮਲਿਆਂ ’ਚ ਐਸਐਸਪੀ ਆਪਣੀ ਬਦਲੀ ਹੋਣ ’ਤੇ ਆਪਣੇ ਸਟਾਫ਼ ਨੂੰ ਨਾਲ ਲੈ ਕੇ ਜਾਂਦੇ ਹਨ। ਇਸ ਕਾਰਨ ਭ੍ਰਿਸ਼ਟਾਚਾਰ ਦੇ ਮਾਮਲੇ ਵਧਣ ਦੀ ਸੰਭਾਵਨਾ ਰਹਿੰਦੀ ਹੈ ਤੇ ਨਾਲ ਹੀ ਮੁਲਾਜ਼ਮਾਂ ਨੂੰ ਨਵੇਂ ਅਧਿਕਾਰੀਆਂ ਨਾਲ ਕੰਮ ਕਰਨ ਦਾ ਮੌਕਾ ਨਹੀਂ ਮਿਲਦਾ।

ਇਹ ਮਾਮਲਾ ਮੁੱਖ ਮੰਤਰੀ ਦੇ ਧਿਆਨ ’ਚ ਆਇਆ ਸੀ ਕਿ ਕਈ ਅਧਿਕਾਰੀ ਤਬਾਦਲੇ ਸਮੇਂ ਆਪਣੇ ਸਟਾਫ਼ ਨੂੰ ਵੀ ਨਾਲ ਲੈ ਜਾਂਦੇ ਹਨ। ਇਹ ਫੀਡਬੈਕ ਮਿਲਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਹਦਾਇਤਾਂ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਪੁਲਿਸ ਹੈੱਡਕੁਆਰਟਰ ’ਚ ਇਸੇ ਵਿੰਗ ’ਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ ਵੀ ਕੀਤੇ ਜਾਣਗੇ।

Next Story
ਤਾਜ਼ਾ ਖਬਰਾਂ
Share it