ਨਕਲੀ ਇੰਸਪੈਕਟਰ ਬਣ ਕੇ ਕਰਦੇ ਸਨ ਵੱਡੇ ਕਾਰੇ, ਇਵੇਂ ਆਏ ਕਾਬੂ
ਪਾਣੀਪਤ : ਹਰਿਆਣਾ ਦੇ ਪਾਣੀਪਤ ਜ਼ਿਲੇ ਦੇ ਇਸਰਾਨਾ ਸਬ-ਡਿਵੀਜ਼ਨ ਦੇ ਦੋ ਨਟਵਰਲਾਲ ਵਾਸੀ ਸੋਨੀਪਤ 'ਚ Police ਇੰਸਪੈਕਟਰ ਬਣ ਕੇ ਇਕ ਕਾਰ ਚਾਲਕ ਤੋਂ ਪੈਸੇ ਵਸੂਲਦੇ ਫੜੇ ਗਏ। ਦੋਵੇਂ ਇਸਰਾਨਾ ਦੇ ਪਿੰਡ ਪੁਥਰ ਦੇ ਰਹਿਣ ਵਾਲੇ ਹਨ। ਪੈਸੇ ਇਕੱਠੇ ਕਰਨ ਵਾਲਾ ਇੱਕ ਵਿਅਕਤੀ ਡਰਾਈਵਰ ਹੈ ਅਤੇ ਦੂਜਾ ਕਿਸਾਨ ਹੈ। ਦੋਵਾਂ ਨੂੰ ਸੋਨੀਪਤ ਸਿਟੀ ਥਾਣਾ Police ਨੇ […]
By : Editor (BS)
ਪਾਣੀਪਤ : ਹਰਿਆਣਾ ਦੇ ਪਾਣੀਪਤ ਜ਼ਿਲੇ ਦੇ ਇਸਰਾਨਾ ਸਬ-ਡਿਵੀਜ਼ਨ ਦੇ ਦੋ ਨਟਵਰਲਾਲ ਵਾਸੀ ਸੋਨੀਪਤ 'ਚ Police ਇੰਸਪੈਕਟਰ ਬਣ ਕੇ ਇਕ ਕਾਰ ਚਾਲਕ ਤੋਂ ਪੈਸੇ ਵਸੂਲਦੇ ਫੜੇ ਗਏ। ਦੋਵੇਂ ਇਸਰਾਨਾ ਦੇ ਪਿੰਡ ਪੁਥਰ ਦੇ ਰਹਿਣ ਵਾਲੇ ਹਨ। ਪੈਸੇ ਇਕੱਠੇ ਕਰਨ ਵਾਲਾ ਇੱਕ ਵਿਅਕਤੀ ਡਰਾਈਵਰ ਹੈ ਅਤੇ ਦੂਜਾ ਕਿਸਾਨ ਹੈ। ਦੋਵਾਂ ਨੂੰ ਸੋਨੀਪਤ ਸਿਟੀ ਥਾਣਾ Police ਨੇ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਨਕਲੀ ਪਿਸਤੌਲ ਅਤੇ ਵਰਦੀ ਵੀ ਬਰਾਮਦ ਹੋਈ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਪੁਲੀਸ ਅਨੁਸਾਰ ਸੂਚਨਾ ਮਿਲੀ ਸੀ ਕਿ ਪੁਲੀਸ ਦੀ ਵਰਦੀ ਵਿੱਚ ਦੋ ਨੌਜਵਾਨ ਸੈਕਟਰ-23 ਦੀ 100 ਫੁੱਟ ਰੋਡ ’ਤੇ ਵਾਹਨ ਚਾਲਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲ ਰਹੇ ਹਨ। ਸੂਚਨਾ ਤੋਂ ਬਾਅਦ ਸੋਨੀਪਤ ਸਿਟੀ ਥਾਣਾ Police ਮੌਕੇ 'ਤੇ ਪਹੁੰਚ ਗਈ।ਟੀਮ ਨੇ ਦੋਵਾਂ ਨੂੰ ਕਾਬੂ ਕਰ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੀ ਪਛਾਣ ਪਾਣੀਪਤ ਦੇ ਪੁਥਰ ਪਿੰਡ ਦੇ ਰਹਿਣ ਵਾਲੇ ਨਰੀਨ ਅਤੇ ਰਾਕੇਸ਼ ਵਜੋਂ ਕੀਤੀ। ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਫਰਜ਼ੀ ਥਾਣੇਦਾਰ ਬਣ ਕੇ ਡਰਾਈਵਰਾਂ ਤੇ ਹੋਰ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਦਾ ਹੈ।
ਐਲਗੋਮਾ ਯੂਨੀਵਰਸਿਟੀ ਬਰੈਂਪਟਨ ਨੇ ਵਿਦਿਆਰਥੀਆਂ ਨੂੰ ਰੋਸ ਵਿਖਾਵਾ ਬੰਦ ਕਰਨ ਲਈ ਕਿਹਾ
ਟਰਾਂਟੋ 22 ਜਨਵਰੀ (ਹਮਦਰਦ ਬਿਊਰੋ):-ਐਲਗੋਮਾ ਯੂਨੀਵਰਸਿਟੀ ਬਰੈਂਪਟਨ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਚ ਕੀਤੇ ਜਾ ਰਹੇ ਪ੍ਰੋਟੈਸਟ ਨੂੰ ਖਤਮ ਕਰਨ ਲਈ ਆਖਿਆ ਹੈ ਕਿਉਂਕਿ ਜੋ ਪ੍ਰੋਟੈਸਟ ਕਰ ਰਹੇ ਹਨ ਉਨ੍ਹਾਂ ਵਲੋਂ ਯੂਨੀਵਰਸਿਟੀ ਦੇ ਸਟਾਫ ਤੇ ਵਿਦਿਆਰਥੀਆਂ ਵਿਰੁੱਧ ਮਾਰ ਧਾੜ ਦਾ ਖਤਰਾ ਧਮਕੀਆਂ ਕਰਕੇ ਲੱਗ ਰਿਹਾ ਹੈ। ਹਮਦਰਦ ਨੂੰ ਭੇਜੇ ਇਕ ਬਿਆਨ ਵਿਚ ਯੂਨੀਵਰਸਿਟੀ ਨੇ ਦੋਸ਼ ਲਾਇਆ ਹੈ ਕਿ ਜੋ ਰੋਸ ਵਿਖਾਵਾ ਕਰ ਰਹੇ ਹਨ ਉਹ ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਉਨ੍ਹਾਂ ਦੀ ਅਗਵਾਈ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਕਰ ਰਹੀ ਹੈ ਤੇ ਇਹ ਜਥੇਬੰਦੀ ਅਜਿਹੇ ਪ੍ਰੋਟੈਸਟ ਹੋਰ ਕਾਲਜਾ ਤੇ ਯੂਨੀਵਰਸਿਟੀਆਂ ਵਿਚ ਵੀ ਕੀਤੇ ਹਨ।
ਪ੍ਰੈਸ ਨੋਟ ਮੁਤਾਬਿਕ ਯੂਨੀਵਰਸਿਟੀ ਅਤੇ ਪੀਲ ਪੁਲੀਸ ਨੂੰ ਇਹ ਰਿਪੋਰਟਾਂ ਮਿਲੀਆਂ ਹਨ ਕਿ ਮੁਜ਼ਾਹਰਾਕਾਰੀ ਇਹ ਧਮਕੀਆਂ ਦੇ ਰਹੇ ਕਿ ਵਿਦਿਆਰਥੀਆਂ ਤੇ ਹਮਲੇ ਕਰਨਗੇ। ਅਜਿਹਾ ਹੀ ਇਕ ਝਗੜਾ ਬੀਤੇ ਦਿਨੀਂ ਮੂਵੀ ਨਾਈਟ ਦੇ ਪਿਛੋਂ ਕੀਤਾ ਗਿਆ।ਉਨ੍ਹਾਂ ਦਾਅਵਾ ਕੀਤਾ ਕਿ ਯੂਨੀਵਰਸਿਟੀ ਲਈ ਵਿਦਿਆਰਥੀਆਂ, ਸਟਾਫ ਤੇ ਫੈਕਇਲਟੀ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਮੱਖ ਤਰਜੀਹ ਹੈ। ਕੈਨੇਡਾ ਵਿਚ ਕਿਸੇ ਕੋਲ ਕੋਈ ਅਧਿਕਾਰ ਨਹੀਂ ਕਿ ਉਹ ਦੂਸਰਿਆਂ ਨੂੰ ਡਰਾਵਾ ਦੇਵੇ ਤੇ ਯੂਨੀਵਰਸਿਟੀ ਨੇ ਸਪੱਸ਼ਟ ਕਿਹਾ ਕਿ ਉਹ ਇਹ ਗੱਲ ਸ਼ਹਿਨ ਨਹੀਂ ਕਰਨਗੇ ਜੋ ਵਿਦਿਆਰਥੀਆਂ ਨੂੰ ਡਰਾਵੇ।
3 ਜਨਵਰੀ ਤੋਂ ਲੈ ਕੇ ਹੁਣ ਤੱਕ ਮੁਜ਼ਾਹਰਾਕਾਰੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੂੰ ਇਹ ਵੀ ਲਾਲਚ ਦੇ ਰਹੇ ਕਿ ਜਿਹੜੇ ਵਿਦਿਆਰਥੀ ਉਨ੍ਹਾਂ ਨਾਲ ਜੁੜਨਗੇ ਉਨ੍ਹਾਂ ਨੂੰ ਚੰਗੇ ਗਰੇਡ ਦਿਵਾਉਣਗੇ ਅਜਿਹੀਆਂ ਗੱਲਾਂ ਕਰਕੇ ਉਨ੍ਹਾਂ ਨੇ ਕੁਝ ਕੁ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜ ਵੀ ਲਿਆ ਹੈ।ਯੂਨੀਵਰਸਿਟੀ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਾ ਹੀ ਅੱਜ ਤੱਕ ਕਿਸੇ ਵੀ ਵਿਦਿਆਰਥੀ ਦੇ ਗਰੇਡ ਬਦਲੇ ਹਨ ਤੇ ਨਾ ਹੀ ਬਦਲੇ ਜਾਣਗੇ। ਵਿਦਿਆਰਥੀਆਂ ਨੂ ਫੇਲ੍ਹ ਕਰਨ ਦੇ ਦੋਸ਼ਾਂ ਨੂੰ ਯੂਨੀਵਰਸਿਟੀ ਨੇ ਝੂਠ ਦਾ ਪਲੰਦਾ ਦੱਸਦੇ ਹੋਏ ਕਿਹਾ ਕਿ 2023-2024 ਦੇ ਸ਼ੈਸ਼ਨ ਦੌਰਾਨ ਵਿਦੇਸ਼ਾਂ ਤੋਂ ਪੜ੍ਹਨ ਤੇ ਲੋਕਲ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਲੈਕਚਰ ਕੋਸਰਾਂ ਵਿਚ ਲੱਗਭਗ ਇਕੋ ਜਿਹੀ ਗਿਣਤੀ ਨਾਲ ਪਾਸ ਹੋਏ ਹਨ ਜਿਵੇਂ ਕਿ 93% ਕੈਨੇਡੀਅਨ ਅਤੇ 92% ਇੰਟਰਨੈਸ਼ਨਲ ਵਿਦਿਆਰਥੀ ਪਾਸ ਹੋਏ ਹਨ।