ਪੰਜਾਬ-ਹਰਿਆਣਾ 'ਚ ਸੰਘਣੀ ਧੁੰਦ, ਜ਼ੀਰੋ ਵਿਜ਼ੀਬਿਲਟੀ
ਚੰਡੀਗੜ੍ਹ : ਮੰਗਲਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਨੂੰ ਸੰਘਣੀ ਧੁੰਦ ਨੇ ਘੇਰ ਲਿਆ। ਜਿਸ ਕਾਰਨ ਪਾਣੀਪਤ ਅਤੇ ਬਠਿੰਡਾ ਸਮੇਤ ਹੋਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਰਹੀ। ਇਸ ਦੇ ਨਾਲ ਹੀ ਅੱਜ ਤੋਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਅਗਲੇ ਇੱਕ ਹਫ਼ਤੇ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ […]
By : Editor (BS)
ਚੰਡੀਗੜ੍ਹ : ਮੰਗਲਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਨੂੰ ਸੰਘਣੀ ਧੁੰਦ ਨੇ ਘੇਰ ਲਿਆ। ਜਿਸ ਕਾਰਨ ਪਾਣੀਪਤ ਅਤੇ ਬਠਿੰਡਾ ਸਮੇਤ ਹੋਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਰਹੀ। ਇਸ ਦੇ ਨਾਲ ਹੀ ਅੱਜ ਤੋਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਅਗਲੇ ਇੱਕ ਹਫ਼ਤੇ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ 'ਚ ਬਾਰਿਸ਼ ਦੇ ਨਾਲ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਖਰੜ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਵਾਂਗ ਰਹੇਗਾ। ਚੰਡੀਗੜ੍ਹ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸਵੇਰੇ ਇੱਥੇ ਹਲਕੀ ਧੁੰਦ ਪੈ ਸਕਦੀ ਹੈ।
ਹਿਮਾਚਲ ਦੇ ਲਾਹੌਲ-ਸਪੀਤੀ, ਕਿਨੌਰ, ਚੰਬਾ, ਕੁੱਲੂ, ਸ਼ਿਮਲਾ ਵਿੱਚ 30 ਜਨਵਰੀ ਤੋਂ 3 ਫਰਵਰੀ ਤੱਕ ਭਾਰੀ ਬਰਫ਼ਬਾਰੀ ਅਤੇ ਮੰਡੀ, ਸਿਰਮੌਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਅਨੁਸਾਰ, ਲਗਾਤਾਰ WD ਦੇ ਕਾਰਨ, ਪਹਾੜੀ ਰਾਜ ਵਿੱਚ ਜਨਵਰੀ ਦੇ ਅਖੀਰ ਅਤੇ ਫਰਵਰੀ ਦੇ ਸ਼ੁਰੂ ਵਿੱਚ ਦੋ ਤੋਂ ਤਿੰਨ ਦਿਨ ਬਰਫਬਾਰੀ ਅਤੇ ਬਾਰਿਸ਼ ਹੋਵੇਗੀ।
ਸੱਤਾ ਵਿਚ ਆਉਣ ’ਤੇ ਕੌਮਾਂਤਰੀ ਗਿਰੋਹਾਂ ਦਾ ਲੱਕ ਤੋੜ ਦਿਆਂਗੇ : ਪਿਅਰੇ ਪੌਇਲੀਐਵ
ਵੈਨਕੂਵਰ, 29 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਸਾਊਥ ਏਸ਼ੀਅਨ ਕਾਰੋਬਾਰੀਆਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਟਰੂਡੋ ਸਰਕਾਰ ਦੀ ਨਾਲਾਇਕੀ ਕਰਾਰ ਦਿੰਦਿਆਂ ਕੰਜ਼ਰਵੇਟਿਵ ਪਾਰਟੀ ਦੇ ਆਗੂ ਪਿਅਰੇ ਪੌਇਲੀਐਵ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਕੌਮਾਂਤਰੀ ਗਿਰੋਹਾਂ ਦਾ ਲੱਕ ਤੋੜ ਦਿਤਾ ਜਾਵੇਗਾ। ਸਾਊਥ ਏਸ਼ੀਅਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਰ.ਸੀ.ਐਮ.ਪੀ. ਨੂੰ ਵਧੇਰੇ ਤਾਕਤਾਂ ਦਿਤੀਆਂ ਜਾਣਗੀਆਂ ਅਤੇ ਸਾਡੇ ਲੋਕਾਂ ਨੂੰ ਧਮਕਾਉਣ ਵਾਲੇ ਅਪਰਾਧੀ ਬਗੈਰ ਜ਼ਮਾਨਤ ਤੋਂ ਜੇਲ ਦੀਆਂ ਸੀਖਾਂ ਪਿੱਛੇ ਹੋਣਗੇ।
ਵਿਰੋਧੀ ਧਿਰ ਦੇ ਆਗੂ ਨੇ ਸਾਊਥ ਏਸ਼ੀਅਨ ਭਾਈਚਾਰੇ ਨਾਲ ਕੀਤਾ ਵਾਅਦਾ
ਵਿਰੋਧੀ ਧਿਰ ਦੇ ਆਗੂ ਨੇ ਦੋਸ਼ ਲਾਇਆ ਕਿ ਜਸਟਿਨ ਟਰੂਡੋ ਦੀ ਸਰਕਾਰ ਆਉਣ ਤੋਂ ਪਹਿਲਾਂ ਕੈਨੇਡਾ ਵਿਚ ਅਜਿਹਾ ਕੁਝ ਨਹੀਂ ਸੀ ਹੁੰਦਾ ਪਰ ਇਸ ਵੇਲੇ ਹਰ ਪਾਸੇ ਅਪਰਾਧੀਆਂ ਅਤੇ ਨਸ਼ਿਆਂ ਦਾ ਬੋਲਬਾਲਾ ਸੁਣਿਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਨਾਂ ਸ਼ੱਕ ਦੁਨੀਆਂ ਦੇ ਹਰ ਮੁਲਕ ਵਿਚ ਜੁਰਮ ਹੁੰਦੇ ਹਨ ਪਰ ਐਨੇ ਵੱਡੇ ਪੱਧਰ ’ਤੇ ਜਬਰੀ ਵਸੂਲੀ ਦੇ ਮਾਮਲੇ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ। ਬਰੈਂਪਟਨ, ਕੈਲਗਰੀ, ਐਡਮਿੰਟਨ ਅਤੇ ਸਰੀ ਵਿਖੇ ਭਾਰਤੀ ਕਾਰੋਬਾਰੀਆਂ ਨੂੰ ਮਿਲੀਆਂ ਧਮਕੀ ਭਰੀਆਂ ਚਿੱਠੀਆਂ ਦਾ ਜ਼ਿਕਰ ਕਰਦਿਆਂ ਪਿਅਰੇ ਪੌਇਲੀਐਵ ਨੇ ਸਵਾਲ ਉਠਾਇਆ ਕਿ ਫੈਡਰਲ ਸਰਕਾਰ ਕੀ ਕਰ ਰਹੀ ਹੈ ਅਤੇ ਆਰ.ਸੀ.ਐਮ.ਪੀ. ਨੇ ਕੌਮਾਂਤਰੀ ਗਿਰੋਹਾਂ ਨੂੰ ਸਾਡੇ ਮੁਲਕ ਵਿਚ ਘੁਸਪੈਠ ਦੀ ਇਜਾਜ਼ਤ ਕਿਉਂ ਦਿਤੀ? ਤਿੰਨ ਰਾਜਾਂ ਦੇ ਚਾਰ ਸ਼ਹਿਰਾਂ ਵਿਚ ਸਾਡੀ ਕਮਿਊਨਿਟੀ ਘਬਰਾਈ ਹੋਈ ਹੈ ਅਤੇ ਇਹ ਸਭ ਤੁਰਤ ਬੰਦ ਹੋਣਾ ਚਾਹੀਦਾ ਹੈ।
ਹਾਊਸ ਆਫ ਕਾਮਨਜ਼ ਦੇ ਇਜਲਾਸ ਲਈ ਕੰਜ਼ਰਵੇਟਿਵ ਪਾਰਟੀ ਨੇ ਕਮਰ ਕਸੀ
ਉਨ੍ਹਾਂ ਆਖਿਆ ਕਿ ਜਸਟਿਨ ਟਰੂਡੋ ਨੇ ਪੂਰੀ ਦੁਨੀਆਂ ਵਿਚ ਹੋਕਾ ਦੇ ਦਿਤਾ ਹੈ ਕਿ ਜਿਸ ਨੇ ਵੀ ਜੁਰਮ ਕਰਨਾ ਹੋਵੇ, ਉਹ ਕੈਨੇਡਾ ਆ ਕੇ ਵਾਰਦਾਤਾਂ ਨੂੰ ਅੰਜਾਮ ਦੇ ਸਕਦਾ ਹੈ। ਵਾਰਦਾਤਾਂ ਕਰਨ ਜੇ ਗ੍ਰਿਫ਼ਤਾਰ ਵੀ ਹੋ ਗਏ ਤਾਂ ਕੋਈ ਸਖ਼ਤ ਸਜ਼ਾ ਨਹੀਂ ਹੋਵੇਗੀ ਕਿਉਂਕਿ ਟਰੂਡੋ ਦੇ ਅੱਠ ਸਾਲ ਦੇ ਕਾਰਜਕਾਲ ਦੌਰਾਨ ਪੂਰਾ ਸਿਸਟਮ ਕਮਜ਼ੋਰ ਹੋ ਚੁੱਕਾ ਹੈ।