ਕਾਰ ਫੈਕਟਰੀਆਂ ਨੂੰ ਹੀ ਨਿਸ਼ਾਨਾ ਬਣਾਉਣ ਲੱਗੇ ਕੈਨੇਡਾ ਦੇ ਚੋਰ
ਓਕਵਿਲ, 24 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਗਰੇਟਰ ਟੋਰਾਂਟੋ ਏਰੀਆ ਵਿਚ ਕਾਰ ਚੋਰ ਹੁਣ ਫੈਕਟਰੀਆਂ ਵੀ ਨਹੀਂ ਛੱਡ ਰਹੇ। ਹਾਲਟਨ ਰੀਜਨਲ ਪੁਲਿਸ ਵੱਲੋਂ 5 ਜਣਿਆਂ ਨੂੰ ਗ੍ਰਿਫ਼ਾਰ ਕੀਤਾ ਗਿਆ ਹੈ ਜਿਨ੍ਹਾਂ ਨੇ ਕਥਿਤ ਤੌਰ ’ਤੇ ਓਕਵਿਲ ਦੇ ਫੌਰਡ ਪਲਾਂਟ ਵਿਚੋਂ 14 ਗੱਡੀਆਂ ਚੋਰੀ ਕੀਤੀਆਂ। ਪੁਲਿਸ ਨੇ ਦੱਸਿਆ ਕਿ 7 ਜਨਵਰੀ ਅਤੇ 8 ਜਨਵਰੀ ਦੀ ਦਰਮਿਆਨ ਰਾਤ […]
By : Editor Editor
ਓਕਵਿਲ, 24 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਗਰੇਟਰ ਟੋਰਾਂਟੋ ਏਰੀਆ ਵਿਚ ਕਾਰ ਚੋਰ ਹੁਣ ਫੈਕਟਰੀਆਂ ਵੀ ਨਹੀਂ ਛੱਡ ਰਹੇ। ਹਾਲਟਨ ਰੀਜਨਲ ਪੁਲਿਸ ਵੱਲੋਂ 5 ਜਣਿਆਂ ਨੂੰ ਗ੍ਰਿਫ਼ਾਰ ਕੀਤਾ ਗਿਆ ਹੈ ਜਿਨ੍ਹਾਂ ਨੇ ਕਥਿਤ ਤੌਰ ’ਤੇ ਓਕਵਿਲ ਦੇ ਫੌਰਡ ਪਲਾਂਟ ਵਿਚੋਂ 14 ਗੱਡੀਆਂ ਚੋਰੀ ਕੀਤੀਆਂ। ਪੁਲਿਸ ਨੇ ਦੱਸਿਆ ਕਿ 7 ਜਨਵਰੀ ਅਤੇ 8 ਜਨਵਰੀ ਦੀ ਦਰਮਿਆਨ ਰਾਤ ਕਈ ਸ਼ੱਕੀਆਂ ਨੇ ਰਲ ਕੇ ਫੌਰਡ ਦੇ ਕਾਰਖਾਨੇ ਦੀ ਵਾੜ ਵੱਢ ਦਿਤੀ ਅਤੇ 6 ਲੱਖ 30 ਹਜ਼ਾਰ ਡਾਲਰ ਮੁੱਲ ਦੀਆਂ 14 ਨਵੀਆਂ ਨਕੋਰ ਫੌਰਡ ਐਜ ਗੱਡੀਆਂ ਲੈ ਕੇ ਫਰਾਰ ਹੋ ਗਏ।
ਓਕਵਿਲ ਦੇ ਕਾਰਖਾਨੇ ਵਿਚ 14 ਗੱਡੀਆਂ ਚੋਰੀ, 5 ਗ੍ਰਿਫ਼ਤਾਰ
ਹਾਲਟਨ ਰੀਜਨਲ ਪੁਲਿਸ ਨੇ ਪੜਤਾਲ ਆਪਣੇ ਹੱਥਾਂ ਵਿਚ ਲਈ ਅਤੇ ਜੀ.ਟੀ.ਏ. ਵਿਚ ਵੱਖ ਵੱਖ ਥਾਵਾਂ ਤੋਂ ਗੱਡੀਆਂ ਬਰਾਮਦ ਕਰ ਲਈਆਂ। 14 ਗੱਡੀਆਂ ਵਿਚੋਂ 12 ਗੱਡੀਆਂ ਮਿਲ ਚੁੱਕੀਆਂ ਹਨ ਅਤੇ ਇਕ ਔਰਤ ਸਣੇ ਪੰਜ ਜਣਿਆਂ ਵਿਰੁੱਧ ਦੋਸ਼ ਆਇਦ ਕੀਤੇ ਗਏ।
ਐਲਗੋਮਾ ਯੂਨੀਵਰਸਿਟੀ ਬਰੈਂਪਟਨ ਨੇ ਵਿਦਿਆਰਥੀਆਂ ਨੂੰ ਰੋਸ ਵਿਖਾਵਾ ਬੰਦ ਕਰਨ ਲਈ ਕਿਹਾ
ਟਰਾਂਟੋ 22 ਜਨਵਰੀ (ਹਮਦਰਦ ਬਿਊਰੋ):-ਐਲਗੋਮਾ ਯੂਨੀਵਰਸਿਟੀ ਬਰੈਂਪਟਨ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਚ ਕੀਤੇ ਜਾ ਰਹੇ ਪ੍ਰੋਟੈਸਟ ਨੂੰ ਖਤਮ ਕਰਨ ਲਈ ਆਖਿਆ ਹੈ ਕਿਉਂਕਿ ਜੋ ਪ੍ਰੋਟੈਸਟ ਕਰ ਰਹੇ ਹਨ ਉਨ੍ਹਾਂ ਵਲੋਂ ਯੂਨੀਵਰਸਿਟੀ ਦੇ ਸਟਾਫ ਤੇ ਵਿਦਿਆਰਥੀਆਂ ਵਿਰੁੱਧ ਮਾਰ ਧਾੜ ਦਾ ਖਤਰਾ ਧਮਕੀਆਂ ਕਰਕੇ ਲੱਗ ਰਿਹਾ ਹੈ। ਹਮਦਰਦ ਨੂੰ ਭੇਜੇ ਇਕ ਬਿਆਨ ਵਿਚ ਯੂਨੀਵਰਸਿਟੀ ਨੇ ਦੋਸ਼ ਲਾਇਆ ਹੈ ਕਿ ਜੋ ਰੋਸ ਵਿਖਾਵਾ ਕਰ ਰਹੇ ਹਨ ਉਹ ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਉਨ੍ਹਾਂ ਦੀ ਅਗਵਾਈ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਕਰ ਰਹੀ ਹੈ ਤੇ ਇਹ ਜਥੇਬੰਦੀ ਅਜਿਹੇ ਪ੍ਰੋਟੈਸਟ ਹੋਰ ਕਾਲਜਾ ਤੇ ਯੂਨੀਵਰਸਿਟੀਆਂ ਵਿਚ ਵੀ ਕੀਤੇ ਹਨ।
ਪ੍ਰੈਸ ਨੋਟ ਮੁਤਾਬਿਕ ਯੂਨੀਵਰਸਿਟੀ ਅਤੇ ਪੀਲ ਪੁਲੀਸ ਨੂੰ ਇਹ ਰਿਪੋਰਟਾਂ ਮਿਲੀਆਂ ਹਨ ਕਿ ਮੁਜ਼ਾਹਰਾਕਾਰੀ ਇਹ ਧਮਕੀਆਂ ਦੇ ਰਹੇ ਕਿ ਵਿਦਿਆਰਥੀਆਂ ਤੇ ਹਮਲੇ ਕਰਨਗੇ। ਅਜਿਹਾ ਹੀ ਇਕ ਝਗੜਾ ਬੀਤੇ ਦਿਨੀਂ ਮੂਵੀ ਨਾਈਟ ਦੇ ਪਿਛੋਂ ਕੀਤਾ ਗਿਆ।ਉਨ੍ਹਾਂ ਦਾਅਵਾ ਕੀਤਾ ਕਿ ਯੂਨੀਵਰਸਿਟੀ ਲਈ ਵਿਦਿਆਰਥੀਆਂ, ਸਟਾਫ ਤੇ ਫੈਕਇਲਟੀ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਮੱਖ ਤਰਜੀਹ ਹੈ। ਕੈਨੇਡਾ ਵਿਚ ਕਿਸੇ ਕੋਲ ਕੋਈ ਅਧਿਕਾਰ ਨਹੀਂ ਕਿ ਉਹ ਦੂਸਰਿਆਂ ਨੂੰ ਡਰਾਵਾ ਦੇਵੇ ਤੇ ਯੂਨੀਵਰਸਿਟੀ ਨੇ ਸਪੱਸ਼ਟ ਕਿਹਾ ਕਿ ਉਹ ਇਹ ਗੱਲ ਸ਼ਹਿਨ ਨਹੀਂ ਕਰਨਗੇ ਜੋ ਵਿਦਿਆਰਥੀਆਂ ਨੂੰ ਡਰਾਵੇ।
3 ਜਨਵਰੀ ਤੋਂ ਲੈ ਕੇ ਹੁਣ ਤੱਕ ਮੁਜ਼ਾਹਰਾਕਾਰੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੂੰ ਇਹ ਵੀ ਲਾਲਚ ਦੇ ਰਹੇ ਕਿ ਜਿਹੜੇ ਵਿਦਿਆਰਥੀ ਉਨ੍ਹਾਂ ਨਾਲ ਜੁੜਨਗੇ ਉਨ੍ਹਾਂ ਨੂੰ ਚੰਗੇ ਗਰੇਡ ਦਿਵਾਉਣਗੇ ਅਜਿਹੀਆਂ ਗੱਲਾਂ ਕਰਕੇ ਉਨ੍ਹਾਂ ਨੇ ਕੁਝ ਕੁ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜ ਵੀ ਲਿਆ ਹੈ।ਯੂਨੀਵਰਸਿਟੀ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਾ ਹੀ ਅੱਜ ਤੱਕ ਕਿਸੇ ਵੀ ਵਿਦਿਆਰਥੀ ਦੇ ਗਰੇਡ ਬਦਲੇ ਹਨ ਤੇ ਨਾ ਹੀ ਬਦਲੇ ਜਾਣਗੇ। ਵਿਦਿਆਰਥੀਆਂ ਨੂ ਫੇਲ੍ਹ ਕਰਨ ਦੇ ਦੋਸ਼ਾਂ ਨੂੰ ਯੂਨੀਵਰਸਿਟੀ ਨੇ ਝੂਠ ਦਾ ਪਲੰਦਾ ਦੱਸਦੇ ਹੋਏ ਕਿਹਾ ਕਿ 2023-2024 ਦੇ ਸ਼ੈਸ਼ਨ ਦੌਰਾਨ ਵਿਦੇਸ਼ਾਂ ਤੋਂ ਪੜ੍ਹਨ ਤੇ ਲੋਕਲ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਲੈਕਚਰ ਕੋਸਰਾਂ ਵਿਚ ਲੱਗਭਗ ਇਕੋ ਜਿਹੀ ਗਿਣਤੀ ਨਾਲ ਪਾਸ ਹੋਏ ਹਨ ਜਿਵੇਂ ਕਿ 93% ਕੈਨੇਡੀਅਨ ਅਤੇ 92% ਇੰਟਰਨੈਸ਼ਨਲ ਵਿਦਿਆਰਥੀ ਪਾਸ ਹੋਏ ਹਨ।