ਕੈਨੇਡਾ ’ਚ ਇਤਰਾਜ਼ਯੋਗ ਆਨਲਾਈਨ ਟਿੱਪਣੀ ਕਰਨ ਵਾਲਿਆਂ ਨੂੰ ਹੋਵੇਗੀ ਕੈਦ
ਔਟਵਾ, 27 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਇਤਰਾਜ਼ਯੋਗ ਆਨਲਾਈਨ ਟਿੱਪਣੀ ਕਰਨ ਵਾਲਿਆਂ ਨੂੰ ਹੁਣ ਜੇਲ ਦੀ ਹਵਾ ਖਾਣੀ ਪੈ ਸਕਦੀ ਹੈ। ਜੀ ਹਾਂ, ਲਿਬਰਲ ਸਰਕਾਰ ਵੱਲੋਂ ਸੋਮਵਾਰ ਨੂੰ ਹਾਊਸ ਆਫ ਕਾਮਨਜ਼ ਵਿਚ ਨਵਾਂ ਬਿਲ ਪੇਸ਼ ਕਰ ਦਿਤਾ ਗਿਆ ਜਿਸ ਤਹਿਤ ਨਫ਼ਰਤ ਭਰੀਆਂ ਜਾਂ ਹਿੰਸਾ ਦਾ ਕਾਰਨ ਬਣਨ ਵਾਲੀਆਂ ਟਿੱਪਣੀਆਂ ਕਰਨ ਵਾਲਿਆਂ ਨੂੰ ਭਾਰੀ ਭਰਕਮ […]
By : Editor Editor
ਔਟਵਾ, 27 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਇਤਰਾਜ਼ਯੋਗ ਆਨਲਾਈਨ ਟਿੱਪਣੀ ਕਰਨ ਵਾਲਿਆਂ ਨੂੰ ਹੁਣ ਜੇਲ ਦੀ ਹਵਾ ਖਾਣੀ ਪੈ ਸਕਦੀ ਹੈ। ਜੀ ਹਾਂ, ਲਿਬਰਲ ਸਰਕਾਰ ਵੱਲੋਂ ਸੋਮਵਾਰ ਨੂੰ ਹਾਊਸ ਆਫ ਕਾਮਨਜ਼ ਵਿਚ ਨਵਾਂ ਬਿਲ ਪੇਸ਼ ਕਰ ਦਿਤਾ ਗਿਆ ਜਿਸ ਤਹਿਤ ਨਫ਼ਰਤ ਭਰੀਆਂ ਜਾਂ ਹਿੰਸਾ ਦਾ ਕਾਰਨ ਬਣਨ ਵਾਲੀਆਂ ਟਿੱਪਣੀਆਂ ਕਰਨ ਵਾਲਿਆਂ ਨੂੰ ਭਾਰੀ ਭਰਕਮ ਜੁਰਮਾਨੇ ਦੇ ਨਾਲ-ਨਾਲ ਜੇਲ ਵੀ ਭੇਜਿਆ ਜਾਵੇਗਾ। ਬਿਲ ਪੇਸ਼ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਆਂ ਮੰਤਰੀ ਆਰਿਫ ਵਿਰਾਨੀ ਨੇ ਕਿਹਾ ਕਿ ਇੰਟਰਨੈਟ ’ਤੇ ਬਦਅਮਨੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਲਿਬਰਲ ਸਰਕਾਰ ਨੇ ਲਿਆਂਦਾ ਨਵਾਂ ਕਾਨੂੰਨ
‘ਆਨਲਾਈਨ ਹਾਰਮਜ਼ ਐਕਟ’ ਅਧੀਨ ਖਤਰਨਾਕ ਆਨਲਾਈਨ ਕੰਟੈਂਟ ਨੂੰ ਸੱਤ ਸ਼੍ਰੇਣੀਆਂ ਵਿਚ ਵੰਡਿਆ ਗਿਆ ਹੈ ਜਿਨ੍ਹਾਂ ਵਿਚ ਬੱਚਿਆਂ ਨਾਲ ਜ਼ੋਰ ਜ਼ਬਰਦਸਤੀ ਜਾਂ ਵਰਗਲਾਉਣ ਜਾਂ ਖੁਦ ਨੂੰ ਨੁਕਸਾਨ ਪਹੁੰਚਾਉਣ ਲਈ ਮਜਬੂਰ ਕਰਨ ਵਰਗੀਆਂ ਕਰਤੂਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਨਿਆਂ ਮੰਤਰੀ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਮਾਨਸਿਕ ਸਿਹਤ ਬਰਕਰਾਰ ਰੱਖਣ ਦੀ ਜ਼ਿੰਮੇਵਾਰੀ ਸਾਡੀ ਹੈ ਜੋ ਸੰਭਾਵਤ ਤੌਰ ’ਤੇ ਇਸ ਵੇਲੇ ਦਾਅ ’ਤੇ ਲੱਗੀ ਹੋਈ ਹੈ।
ਕਤਲ ਲਈ ਉਕਸਾਉਣ ’ਤੇ ਪੰਜ ਸਾਲ ਤੋਂ ਉਮਰ ਕੈਦ ਦੀ ਸਜ਼ਾ
ਬਿਲ ਪਾਸ ਹੋਣ ਮਗਰੋਂ ਇਤਰਾਜ਼ਯੋਗ ਆਨਲਾਈਨ ਟਿੱਪਣੀਆਂ ਕ੍ਰਿਮੀਨਲ ਕੋਡ ਦੇ ਅਧੀਨ ਹੋਣਗੀਆਂ ਅਤੇ ਕਤਲ ਦੀ ਵਕਾਲਤ ਕਰਨ ਵਾਲਿਆਂ ਨੂੰ ਪੰਜ ਸਾਲ ਤੋਂ ਉਮਰ ਕੈਦ ਤੱਕ ਦੀ ਸਜ਼ਾ ਸੁਣਾਈ ਜਾ ਸਕਦੀ ਹੈ। ਨਫਰਤ ਤੋਂ ਪ੍ਰੇਰਿਤ ਅਪਰਾਧਾਂ ਨੂੰ ਵੱਖਰੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ ਅਤੇ ਇਸ ਵਾਸਤੇ ਵੀ ਜੇਲ ਭੇਜਣ ਦੀ ਤਜਵੀਜ਼ ਰੱਖੀ ਗਈ ਹੈ।
ਇਨੈਲੋ ਆਗੂ ਨਫ਼ੇ ਸਿੰਘ ਦਾ ਕਤਲ ਬਰਤਾਨੀਆ ‘ਚ ਬੈਠੇ ਗੈਂਗਸਟਰ ਦੇ ਇਸ਼ਾਰੇ ‘ਤੇ ਹੋਇਆ ?
ਨਵੀਂ ਦਿੱਲੀ : ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੀਨੀਅਰ ਆਗੂ ਦੇ ਦਿਲ ਦਹਿਲਾ ਦੇਣ ਵਾਲੇ ਕਤਲ ਪਿੱਛੇ ਬ੍ਰਿਟੇਨ ਸਥਿਤ ਗੈਂਗਸਟਰ ਦਾ ਹੱਥ ਹੋ ਸਕਦਾ ਹੈ ? ਪੁਲਿਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਫ਼ੇ ਸਿੰਘ ਰਾਠੀ ਦੇ ਸਨਸਨੀਖੇਜ਼ ਕਤਲ ਪਿੱਛੇ ਯੂਕੇ ਵਿੱਚ ਬੈਠੇ ਉਹੀ ਗੈਂਗਸਟਰ ਦਾ ਹੱਥ ਹੋ ਸਕਦਾ ਹੈ, ਜਿਸ ਨੇ ਪਿਛਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੇ ਸਿਆਸੀ ਕਤਲ ਕੀਤੇ ਹਨ। ਇਸ ਦੌਰਾਨ ਪੁਲਿਸ ਨੇ ਐਫਆਈਆਰ ਵਿੱਚ ਤਿੰਨ ਹੋਰ ਲੋਕਾਂ ਦੇ ਨਾਮ ਸ਼ਾਮਲ ਕੀਤੇ ਹਨ।
ਦੱਸ ਦੇਈਏ ਕਿ ਇਨੈਲੋ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਨਫ਼ੇ ਸਿੰਘ ਰਾਠੀ ਅਤੇ ਪਾਰਟੀ ਦੇ ਇੱਕ ਵਰਕਰ ਦੀ ਐਤਵਾਰ ਨੂੰ ਦਿੱਲੀ ਨੇੜੇ ਬਹਾਦਰਗੜ੍ਹ ਵਿੱਚ ਅਣਪਛਾਤੇ ਹਮਲਾਵਰਾਂ ਨੇ ਆਪਣੀ SUV ਉੱਤੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਹੱਤਿਆ ਕਰ ਦਿੱਤੀ ਸੀ। ਰਾਠੀ ਵੱਲੋਂ ਸੁਰੱਖਿਆ ਲਈ ਰੱਖੇ ਗਏ ਤਿੰਨ ਨਿੱਜੀ ਬੰਦੂਕਧਾਰੀ ਵੀ ਹਮਲੇ ਵਿੱਚ ਜ਼ਖ਼ਮੀ ਹੋ ਗਏ। ਹੁਣ ਪੁਲਿਸ ਇਸ ਕਤਲ ਪਿੱਛੇ ਅੰਤਰਰਾਸ਼ਟਰੀ ਸਾਜ਼ਿਸ਼ ਦੇ ਕੋਣ ਤੋਂ ਵੀ ਜਾਂਚ ਕਰ ਰਹੀ ਹੈ।
ਐਨਡੀਟੀਵੀ ਦੀ ਰਿਪੋਰਟ ਮੁਤਾਬਕ ਐਫਆਈਆਰ ਵਿੱਚ ਤਿੰਨ ਹੋਰ ਵਿਅਕਤੀਆਂ ਵਰਿੰਦਰ ਰਾਠੀ, ਸੰਦੀਪ ਰਾਠੀ ਅਤੇ ਰਾਜਪਾਲ ਸ਼ਰਮਾ ਦੇ ਨਾਂ ਸ਼ਾਮਲ ਕੀਤੇ ਗਏ ਹਨ। ਪੁਲਿਸ ਐਫਆਈਆਰ ਵਿੱਚ ਹੁਣ ਤੱਕ ਕੁੱਲ 15 ਲੋਕਾਂ ਦੇ ਨਾਮ ਦਰਜ ਕੀਤੇ ਗਏ ਹਨ। ਇਨ੍ਹਾਂ ‘ਚੋਂ 10 ਲੋਕਾਂ ਦੀ ਪਛਾਣ ਹੋ ਗਈ ਹੈ, ਜਿਨ੍ਹਾਂ ‘ਚ ਭਾਜਪਾ ਦੇ ਸਾਬਕਾ ਵਿਧਾਇਕ ਨਰੇਸ਼ ਕੌਸ਼ਿਕ ਵੀ ਸ਼ਾਮਲ ਹਨ। ਪੰਜ ਅਣਪਛਾਤੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲੀਸ ਸੂਤਰਾਂ ਅਨੁਸਾਰ ਤਿੰਨ ਨਵੇਂ ਸ਼ਾਮਲ ਹੋਏ ਵਿਅਕਤੀਆਂ ਵਿੱਚੋਂ ਦੋ ਦੇ ਸਿਆਸੀ ਸਬੰਧ ਹਨ।
ਪੁਲਿਸ ਸੂਤਰਾਂ ਦਾ ਮੰਨਣਾ ਹੈ ਕਿ ਰਾਠੀ ਦੇ ਕਤਲ ਵਿੱਚ ਬਰਤਾਨੀਆ ਦਾ ਇੱਕ ਬਦਨਾਮ ਗੈਂਗਸਟਰ ਸ਼ਾਮਲ ਹੋ ਸਕਦਾ ਹੈ। ਇਸ ਗੈਂਗਸਟਰ ਨੇ ਪਹਿਲਾਂ ਵੀ ਅਜਿਹੀਆਂ ਸਿਆਸੀ ਹੱਤਿਆਵਾਂ ਕੀਤੀਆਂ ਹਨ। ਕੁਝ ਮਹੀਨੇ ਪਹਿਲਾਂ ਇਸੇ ਗੈਂਗਸਟਰ ਦਾ ਨਾਂ ਦਿੱਲੀ ਵਿੱਚ ਇੱਕ ਭਾਜਪਾ ਆਗੂ ਦੇ ਕਤਲ ਵਿੱਚ ਵੀ ਸਾਹਮਣੇ ਆਇਆ ਸੀ। ਇਸ ਸਬੰਧ ਵਿਚ ਹਰਿਆਣਾ ਪੁਲਿਸ ਅੱਜ ਬ੍ਰਿਟੇਨ ਦੇ ਇਕ ਗੈਂਗਸਟਰ ਦੇ ਕਰੀਬੀ ਸਾਥੀ ਤੋਂ ਪੁੱਛਗਿੱਛ ਕਰੇਗੀ ਜੋ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹੈ।