ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜਾਨੋ ਮਾਰਨ ਦੀ ਧਮਕੀ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜਾਨੋ ਮਾਰਨ ਦੀ ਧਮਕੀ

ਮੌਂਟਰੀਅਲ, 8 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਮੌਂਟਰੀਅਲ ਦੇ ਇਕ ਸ਼ਖਸ ਨੂੰ ਆਰ.ਸੀ.ਐਮ.ਪੀ. ਨੇ ਗ੍ਰਿਫ਼ਤਾਰ ਕਰ ਲਿਆ ਹੈ। 30 ਸਾਲ ਦੇ ਸ਼ੱਕੀ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਜਿਸ ਨੂੰ ਦੋਸ਼ੀ ਕਰਾਰ ਦਿਤੇ ਜਾਣ ’ਤੇ ਦੋ ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਆਰ.ਸੀ.ਐਮ.ਪੀ. ਨੇ ਦੱਸਿਆ ਕਿ ਧਮਕੀ ਸੋਸ਼ਲ ਮੀਡੀਆ ਰਾਹੀਂ ਦਿਤੀ ਗਈ ਅਤੇ ਸ਼ੱਕੀ ਵੱਲੋਂ ਧਮਕੀਆਂ ਭਰੀਆਂ ਟਿੱਪਣੀਆਂ ਕੀਤੇ ਜਾਣ ਮਗਰੋਂ ਆਰੰਭੀ ਪੜਤਾਲ ਦੇ ਆਧਾਰ ’ਤੇ 31 ਜਨਵਰੀ ਨੂੰ ਦੋਸ਼ ਆਇਦ ਕਰ ਦਿਤੇ ਗਏ।

ਆਰ.ਸੀ.ਐਮ.ਪੀ. ਨੇ ਕਾਬੂ ਕੀਤਾ ਮੌਂਟਰੀਅਲ ਨਾਲ ਸਬੰਧਤ ਸ਼ੱਕੀ

ਆਰ.ਸੀ.ਐਮ.ਪੀ. ਦੀ ਕਿਊਬੈਕ ਡਵੀਜ਼ਨ ਦੇ ਇਕ ਬੁਲਾਰੇ ਨੇ ਕਿਹਾ ਕਿ ਜਸਟਿਨ ਟਰੂਡੋ ਨੂੰ ਆਨਲਾਈਨ ਧਮਕੀਆਂ ਦੇਣ ਨਾਲ ਸਬੰਧਤ ਕਈ ਮਾਮਲਿਆਂ ਦੀ ਅਤੀਤ ਵਿਚ ਪੜਤਾਲ ਕੀਤੀ ਜਾ ਚੁੱਕੀ ਹੈ ਪਰ ਹਰ ਇਕ ਮਾਮਲੇ ਵਿਚ ਦੋਸ਼ ਆਇਦ ਨਹੀਂ ਕੀਤੇ ਗਏ। ਇਹ ਰੁਝਾਨ ਕੋਰੋਨਾ ਮਹਾਮਾਰੀ ਦੌਰਾਨ ਵਧਿਆ ਅਤੇ ਇਸ ਮਗਰੋਂ 2021 ਦੀਆਂ ਚੋਣਾਂ ਦੇ ਪ੍ਰਚਾਰ ਦੌਰਾਨ ਵੀ ਸਾਹਮਣੇ ਆਇਆ। ਪ੍ਰਚਾਰ ਕਰ ਰਹੇ ਟਰੂਡੋ ’ਤੇ ਇਕ ਸ਼ਖਸ ਵੱਲੋਂ ਰੋੜੇ ਮਾਰਨ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਫਿਲਹਾਲ ਪ੍ਰਧਾਨ ਮੰਤਰੀ ਦੇ ਦਫ਼ਤਰ ਵੱਲੋਂ ਤਾਜ਼ਾ ਮੁੱਦੇ ’ਤੇ ਕੋਈ ਟਿੱਪਣੀ ਨਹੀਂ ਕੀਤੀ ਗਈ।

ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ

ਡੈਟਰਾਇਟ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਵੱਲ ਆ ਰਹੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਜਿਸ ਕੋਲੋਂ 87 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਦੇ ਕਸਟਮਜ਼ ਅਤੇ ਬਾਰਡ ਪ੍ਰੋਟੈਕਸ਼ਨ ਅਫਸਰਾਂ ਵੱਲੋਂ ਡੈਟਰਾਇਟ ਵਿਖੇ ਅੰਬੈਸਡਰ ਬ੍ਰਿਜ ਵੱਲ ਜਾ ਰਹੇ ਇਕ ਟਰੱਕ ਨੂੰ ਰੋਕਿਆ ਜਿਸ ਨੂੰ ਇਕ ਭਾਰਤੀ ਨਾਗਰਿਕ ਚਲਾ ਰਿਹਾ ਸੀ।

ਗਗਨਦੀਪ ਸਿੰਘ ਵਜੋਂ ਹੋਈ ਡਰਾਈਵਰ ਦੀ ਸ਼ਨਾਖਤ

ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ ਅਫਸਰਾਂ ਵੱਲੋਂ ਇਸ਼ਾਰਾ ਕਰਨ ਦੇ ਬਾਵਜੂਦ ਟਰੱਕ ਡਰਾਈਵਰ ਟੋਲਜ਼ ਵੱਲ ਵਧਦਾ ਰਿਹਾ ਜਿਸ ਮਗਰੋਂ ਬਾਰਡਰ ਪ੍ਰੋਟੈਕਸ਼ਨ ਦਾ ਕੇ-9 ਦਸਤਾ ਹਰਕਤ ਵਿਚ ਆ ਗਿਆ ਅਤੇ ਟਰੱਕ ਨੂੰ ਰੋਕਿਆ ਗਿਆ। ਹੋਮਲੈਂਡ ਸਕਿਉਰਟੀ ਵਿਭਾਗ ਦੇ ਇਕ ਸਪੈਸ਼ਲ ਏਜੰਟ ਮੁਤਾਬਕ ਟਰੱਕ ਨੂੰ ਇਕ ਪਾਸੇ ਲਿਜਾਣ ਮਗਰੋਂ ਇਸ ਦੀ ਤਲਾਸ਼ੀ ਲਈ ਜਿਸ ਵਿਚੋਂ ਟੇਪ ਨਾਲ ਸੀਲ ਕੀਤੇ ਗੱਤੇ ਦੇ 13 ਡੱਬੇ ਮਿਲੇ। ਡੱਬਿਆਂ ਨੂੰ ਖੋਲ੍ਹਣ ’ਤੇ ਇਨ੍ਹਾਂ ਵਿਚੋਂ 290 ਕਿਲੋ ਸਫੈਦ ਪਾਊਡਰ ਨਿਕਲਿਆ ਜਿਸ ਦੇ ਟੈਸਟ ਦੌਰਾਨ ਕੋਕੀਨ ਹੋਣ ਦੀ ਤਸਦੀਕ ਹੋ ਗਈ। ਕੋਕੀਨ ਦੀ ਅੰਦਾਜ਼ਨ ਕੀਮਤ 87 ਲੱਖ ਡਾਲਰ ਬਣਦੀ ਹੈ ਅਤੇ ਸਪੈਸ਼ਲ ਏਜੰਟ ਜੈਫਰੀ ਰਿਚਰਡਸਨ ਵੱਲੋਂ ਦਾਇਰ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਟਰੱਕ ਦੇ ਕੈਬਿਨ ਵਿਚੋਂ ਮਿਲੀ ਟੇਪ ਅਤੇ ਕੈਂਚੀਆਂ, ਗੱਤੇ ਦੇ ਡੱਬਿਆਂ ’ਤੇ ਲੱਗੀ ਟੇਪ ਨਾਲ ਮੇਲ ਖਾ ਰਹੀਆਂ ਸਨ।

Related post

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ ਗੋਲੀ

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ…

ਅਜਨਾਲਾ, 18 ਮਈ, ਨਿਰਮਲ : ਗੁਰਜੀਤ ਔਜਲਾ ਦੀ ਰੈਲੀ ਮੌਕੇ ਗੋਲੀ ਚੱਲਣ ਦੀ ਘਟਨਾ ਵਾਪਰ ਗਈ। ਦੱਸਦੇ ਚਲੀਏ ਕਿ ਅਜਨਾਲਾ ਸ਼ਹਿਰ…
ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਬਿਸ਼ਕੇਕ, 18 ਮਈ (ਵਿਸ਼ੇਸ਼ ਪ੍ਰਤੀਨਿਧ) : ਕਿਰਗਿਸਤਾਨ ਵਿਚ ਪਾਕਿਸਤਾਨੀ ਅਤੇ ਭਾਰਤੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।…
ਕੈਨੇਡਾ ਵੱਲੋਂ ਟਿਕਟੌਕ ’ਤੇ ਮੁਕੰਮਲ ਪਾਬੰਦੀ ਦੀ ਤਿਆਰੀ

ਕੈਨੇਡਾ ਵੱਲੋਂ ਟਿਕਟੌਕ ’ਤੇ ਮੁਕੰਮਲ ਪਾਬੰਦੀ ਦੀ ਤਿਆਰੀ

ਵਿੰਨੀਪੈਗ, 18 ਮਈ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਸਰਕਾਰ ਟਿਕਟੌਕ ’ਤੇ ਮੁਕੰਮਲ ਪਾਬੰਦੀ ਲਾਉਣ ਦੀ ਤਿਆਰੀ ਕਰ ਰਹੀ ਹੈ। ਜੀ ਹਾਂ, ਪ੍ਰਧਾਨ…