ਹਸਪਤਾਲਾਂ ਨੁੂੰ ਬੰਬ ਨਾਲ ਉਡਾਉਣ ਦੀ ਧਮਕੀ
ਨਵੀਂ ਦਿੱਲੀ, 14 ਮਈ, ਨਿਰਮਲ : ਸਕੂਲਾਂ ਤੋਂ ਬਾਅਦ ਹੁਣ ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਦੇ ਚਲੀਏ ਕਿ ਰਾਜਧਾਨੀ ਦਿੱਲੀ ਵਿੱਚ ਲਗਾਤਾਰ ਬੰਬ ਧਮਾਕੇ ਦੀਆਂ ਧਮਕੀਆਂ ਮਿਲ ਰਹੀਆਂ ਹਨ। 200 ਸਕੂਲਾਂ ਨੂੰ ਬੰਬ ਨਾਲ ਉਡਾਉਣ ਦਾ ਮਾਮਲਾ ਅਜੇ ਸੁਲਝਿਆ ਨਹੀਂ ਹੈ ਅਤੇ ਹੁਣ ਇਕ ਵਾਰ ਫਿਰ ਹਸਪਤਾਲਾਂ ਨੂੰ ਈਮੇਲ ਦੀ ਧਮਕੀ […]
By : Editor Editor
ਨਵੀਂ ਦਿੱਲੀ, 14 ਮਈ, ਨਿਰਮਲ : ਸਕੂਲਾਂ ਤੋਂ ਬਾਅਦ ਹੁਣ ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਦੇ ਚਲੀਏ ਕਿ ਰਾਜਧਾਨੀ ਦਿੱਲੀ ਵਿੱਚ ਲਗਾਤਾਰ ਬੰਬ ਧਮਾਕੇ ਦੀਆਂ ਧਮਕੀਆਂ ਮਿਲ ਰਹੀਆਂ ਹਨ। 200 ਸਕੂਲਾਂ ਨੂੰ ਬੰਬ ਨਾਲ ਉਡਾਉਣ ਦਾ ਮਾਮਲਾ ਅਜੇ ਸੁਲਝਿਆ ਨਹੀਂ ਹੈ ਅਤੇ ਹੁਣ ਇਕ ਵਾਰ ਫਿਰ ਹਸਪਤਾਲਾਂ ਨੂੰ ਈਮੇਲ ਦੀ ਧਮਕੀ ਮਿਲੀ ਹੈ।
ਇਸ ਤੋਂ ਪਹਿਲਾਂ ਦਿੱਲੀ ਵਿੱਚ ਸਕੂਲਾਂ, ਹਸਪਤਾਲਾਂ, ਹਵਾਈ ਅੱਡੇ ਅਤੇ ਉੱਤਰੀ ਰੇਲਵੇ ਦੀ ਸੀਪੀਆਰਓ ਇਮਾਰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।ਦਿੱਲੀ ਦੇ ਕਈ ਹਸਪਤਾਲਾਂ ਸਮੇਤ ਦੀਪ ਚੰਦ ਬੰਧੂ ਹਸਪਤਾਲ, ਜੀਟੀਬੀ ਹਸਪਤਾਲ, ਦਾਦਾ ਦੇਵ ਹਸਪਤਾਲ, ਹੇਡਗੇਵਾਰ ਹਸਪਤਾਲ ਅਤੇ ਹੋਰਾਂ ਨੂੰ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ ਹੈ। ਦਿੱਲੀ ਫਾਇਰ ਡਿਪਾਰਟਮੈਂਟ ਨੇ ਕਿਹਾ ਕਿ ਸਰਚ ਆਪਰੇਸ਼ਨ ਜਾਰੀ ਹੈ।
ਦੂਜੇ ਪਾਸੇ ਪਿਛਲੇ ਐਤਵਾਰ ਨੂੰ ਦਿੱਲੀ ਦੇ 20 ਤੋਂ ਵੱਧ ਹਸਪਤਾਲਾਂ, ਆਈਜੀਆਈ ਹਵਾਈ ਅੱਡੇ ਅਤੇ ਉਤਰੀ ਰੇਲਵੇ ਦੀ ਸੀਪੀਆਰਓ ਇਮਾਰਤ ਨੂੰ ਬੰਬ ਨਾਲ ਉਡਾਏ ਜਾਣ ਦੀ ਧਮਕੀ ਦਿੱਤੀ ਗਈ ਸੀ। ਮੁਲਜ਼ਮਾਂ ਨੇ ਹਰ ਜਗ੍ਹਾ ਈਮੇਲ ਕਰਕੇ ਬੰਬ ਦੀ ਮੌਜੂਦਗੀ ਬਾਰੇ ਜਾਣਕਾਰੀ ਦਿੱਤੀ।
ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਦੁਪਹਿਰ ਕਰੀਬ 3.04 ਵਜੇ ਦਿੱਲੀ ਦੇ 20 ਹਸਪਤਾਲਾਂ ਅਤੇ ਉੱਤਰੀ ਰੇਲਵੇ ਦੇ ਆਈਜੀਆਈ ਅਤੇ ਸੀਪੀਆਰਓ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਮਿਲੀ। ਪਹਿਲਾਂ ਸੰਜੇ ਗਾਂਧੀ ਹਸਪਤਾਲ ਅਤੇ ਬੁਰਾੜੀ ਸਰਕਾਰੀ ਹਸਪਤਾਲ ਪ੍ਰਸ਼ਾਸਨ ਨੇ ਈਮੇਲ ਦੇਖ ਕੇ ਪੁਲਿਸ ਨੂੰ ਸੂਚਿਤ ਕੀਤਾ।
ਉਥੇ ਹੀ 3 ਮਈ ਨੂੰ ਦਿੱਲੀ ਦੇ ਨੰਗਲੋਈ ਇਲਾਕੇ ’ਚ ਬੰਬ ਹੋਣ ਦੀ ਖਬਰ ਨਾਲ ਹਲਚਲ ਮਚ ਗਈ ਸੀ। ਪੁਲਿਸ ਹੈੱਡਕੁਆਰਟਰ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਜਾਂਚ ਤੋਂ ਬਾਅਦ ਪੁਲਿਸ ਨੇ ਇਸ ਈਮੇਲ ਨੂੰ ਭੇਜਣ ਵਾਲੇ ਦਾ ਪਤਾ ਲਗਾ ਲਿਆ ਹੈ। ਈਮੇਲ ਇੱਕ ਨਾਬਾਲਗ ਦੁਆਰਾ ਭੇਜੀ ਗਈ ਸੀ। ਪੁਲਿਸ ਨੇ ਮੁਲਜ਼ਮ ਨੂੰ ਫੜ ਲਿਆ ਸੀ। ਇਸ ਤੋਂ ਪਹਿਲਾਂ ਦਿੱਲੀ ਦੇ 200 ਸਕੂਲਾਂ ਨੂੰ ਇੱਕੋ ਸਮੇਂ ਬੰਬ ਨਾਲ ਉਡਾਉਣ ਦੀ ਧਮਕੀ ਵੀ ਮਿਲੀ ਸੀ।
ਇਹ ਖ਼ਬਰ ਵੀ ਪੜ੍ਹੋ
ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ ਵਿਚ ਕੰਮ ਕਰਦੇ 10 ਪੁਲਸ ਮੁਲਾਜ਼ਮਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ।
ਪੁਲਿਸ ਮੁਲਾਜ਼ਮਾਂ ’ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ। ਇਲਜ਼ਾਮ ਹੈ ਕਿ ਸਿਟੀ ਪੁਲਿਸ ਨੇ ਜੋਧਪੁਰ ਵਾਸੀ ਇੱਕ ਵਿਅਕਤੀ ਨੂੰ ਅਗਵਾ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕਰਨ ਦਾ ਦਾਅਵਾ ਕਰਕੇ ਉਸਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫਸਾਇਆ ਸੀ।
ਇੰਦਰਜੀਤ ਸਿੰਘ, ਏਐਸਆਈ ਸੁਬੇਗ ਸਿੰਘ ਅਤੇ ਹੋਰ ਪੁਲਸ ਮੁਲਾਜ਼ਮਾਂ ਮਨਿੰਦਰ ਸਿੰਘ, ਗੁਰਪਿੰਦਰ ਸਿੰਘ, ਸੁਖਦੀਪ ਸਿੰਘ, ਬਸੰਤ ਲਾਲ, ਧਨਵੰਤ ਸਿੰਘ, ਹਰਪ੍ਰੀਤ ਕੌਰ, ਸਤਨਾਮ ਸਿੰਘ, ਰਾਜ ਕੁਮਾਰ ਆਦਿ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਸ਼ਿਕਾਇਤਕਰਤਾ ਭੀਖਾ ਰਾਮ ਵਾਸੀ ਝੰਵਰ, ਜੋਧਪੁਰ ਨੇ ਦੱਸਿਆ ਕਿ 6 ਮਾਰਚ ਨੂੰ ਉਸ ਦਾ ਲੜਕਾ ਮਨਵੀਰ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕੋਚਿੰਗ ਲਈ ਜੈਪੁਰ ਜਾ ਰਿਹਾ ਹੈ, ਪਰ ਬਾਅਦ ਵਿੱਚ ਉਸ ਦਾ ਮੋਬਾਈਲ ਬੰਦ ਹੋ ਗਿਆ। ਪਰਿਵਾਰ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ।
ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਲੁਧਿਆਣਾ ਪੁਲਸ ਨੇ ਉਸ ਨੂੰ ਨਸ਼ਾ ਤਸਕਰੀ ਦੇ ਦੋਸ਼ ’ਚ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕੀਤੀ ਹੈ। ਲੁਧਿਆਣਾ ਪੁਲਿਸ ਨੇ ਉਸਨੂੰ ਡਾਬਾ ਰੋਡ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਲੁਧਿਆਣਾ ਪੁਲਸ ਨੇ ਉਸ ਦੇ ਲੜਕੇ ਨੂੰ ਝਾਂਵਰ ਇਲਾਕੇ ਵਿੱਚੋਂ ਅਗਵਾ ਕਰ ਲਿਆ ਅਤੇ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਨ੍ਹਾਂ ਨੇ ਉਸ ਨੂੰ ਕੇਸ ਵਿੱਚ ਫਸਾਉਣ ਲਈ ਝੂਠੇ ਸਬੂਤ ਵੀ ਪੇਸ਼ ਕੀਤੇ। ਪਰਿਵਾਰ ਨੇ ਵੱਖ-ਵੱਖ ਟੋਲ ਪਲਾਜ਼ਿਆਂ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ, ਜਿਸ ਵਿੱਚ ਮਨਵੀਰ ਪੁਲਿਸ ਮੁਲਾਜ਼ਮਾਂ ਨਾਲ ਕਾਰ ਵਿੱਚ ਰਾਜਸਥਾਨ ਤੋਂ ਪੰਜਾਬ ਜਾਂਦੇ ਹੋਏ ਨਜ਼ਰ ਆ ਰਿਹਾ ਹੈ। ਏਡੀਸੀਪੀ-2 ਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।