ਪੰਜਾਬ ਦੇ ਸਕੂਲਾਂ ਦਾ 1 ਮਾਰਚ ਤੋਂ ਬਦਲ ਜਾਵੇਗਾ ਸਮਾਂ
ਚੰਡੀਗੜ੍ਹ, 28 ਫਰਵਰੀ, ਮਮਤਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਸਿੱਖਿਆ ਬੋਰਡ ਨੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਦੱਸਿਆ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਮਾਰਚ ਤੋਂ ਸਵੇਰੇ 8 ਵਜੇ ਖੁੱਲ੍ਹਿਆ ਕਰਨਗੇ ਜਿਸਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲ ਜਾਵੇਗਾ। ਇਸ […]

By : Editor Editor
ਚੰਡੀਗੜ੍ਹ, 28 ਫਰਵਰੀ, ਮਮਤਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਸਿੱਖਿਆ ਬੋਰਡ ਨੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਦੱਸਿਆ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਮਾਰਚ ਤੋਂ ਸਵੇਰੇ 8 ਵਜੇ ਖੁੱਲ੍ਹਿਆ ਕਰਨਗੇ ਜਿਸਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲ ਜਾਵੇਗਾ।
ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ’ਤੇ ਲਾਗੂ ਹੋਵੇਗਾ। ਵਿਭਾਗ ਅਨੁਸਾਰ 1 ਮਾਰਚ ਤੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ.. ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ ਜਾਣਕਾਰੀ ਅਨੁਸਾਰ ਸੂਬੇ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਸ ਦੇ ਨਾਲ ਹੀ 10 ਹਜ਼ਾਰ ਤੋਂ ਵੱਧ ਪ੍ਰਾਈਵੇਟ ਸਕੂਲ ਹਨ।
ਦੱਸ ਦੇਈਏ ਕਿ ਪਹਿਲਾਂ ਇਹ ਨੋਟਿਫਿਕੇਸ਼ਨ ਸਿਰਫ਼ ਸਰਕਾਰੀ ਸਕੂਲਾਂ ’ਤੇ ਲਾਗੂ ਹੁੰਦਾ ਸੀ, ਪਰ ਹੁਣ ਇਹ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ’ਤੇ ਵੀ ਲਾਗੂ ਹੋਵੇਗਾ। ਇਸ ਕਾਰਨ ਬਦਲਦੇ ਮੌਸਮ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਇਸ ਬਦਲਦੇ ਮੌਸਮ ਕਾਰਨ ਵਧਣ ਵਾਲੀ ਗਰਮੀ ਦਾ ਅਸਰ ਬੱਚਿਆਂ ਦੀ ਸਿਹਤ ’ਤੇ ਨਾ ਪਵੇ। ਹਾਲਾਕਿ ਇਸ ਤੋਂ ਪਹਿਲਾਂ ਜ਼ਿਆਦਾ ਠੰਡ ਕਰਕੇ ਸਮਾਂ ਬਦਲਿਆ ਗਿਆ ਸੀ ਤੇ ਕਾਫ਼ੀ ਸਮਾਂ ਸਕੂਲ ਬੰਦ ਵੀ ਰਹੇ ਸੀ।
ਜ਼ਮੀਨੀ ਝਗੜੇ ਵਿਚ ਵੱਡੇ ਭਰਾ ਦੀ ਜਾਨ ਲਈ
ਖੰਨਾ, 28 ਫਰਵਰੀ, ਨਿਰਮਲ : ਖੰਨਾ ਵਿਖੇ ਜ਼ਮੀਨੀ ਝਗੜੇ ਵਿਚ ਵੱਡੇ ਭਰਾ ਦੀ ਜਾਨ ਲੈ ਲਈ।
ਖੰਨਾ ਵਿਚ ਸਮਰਾਲਾ ਦੇ ਪਿੰਡ ਪੂਨੀਆ ਵਿਚ ਇੱਕ ਭਰਾ ਨੇ ਅਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਤੇਜ਼ਧਾਰ ਹਥਿਆਰ ਨਾਲ ਹਮਲਾ ਕਰਦੇ ਹੋਏ ਕਤਲ ਕੀਤਾ ਗਿਆ । ਇਸ ਦੌਰਾਨ ਬਚਾਅ ਕਰਨ ਆਏ ਪਿਤਾ ਨੂੰ ਵੀ ਨਹੀਂ ਬਖਸ਼ਿਆ। ਉਸ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਦੇ ਤੌਰ ’ਤੇ ਹੋਈ। ਦੋ ਸਾਲ ਪਹਿਲਾਂ ਜਗਦੀਪ ਸਿੰਘ ਨੇ ਅਪਣੀ ਮਾਂ ਦਾ ਕਤਲ ਕੀਤਾ ਸੀ। ਇਸ ਕੇਸ ਵਿਚ ਅਜੇ ਕਰੀਬ 4 ਮਹੀਨੇ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ।
ਜ਼ਖਮੀ ਪਿਤਾ ਰਾਮ ਸਿੰਘ ਨੇ ਦੱਸਿਆ ਕਿ ਪਰਵਾਰ ਵਿਚ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ ਰਹਿੰਦਾ ਸੀ। ਝਗੜੇ ਤੋਂ ਬਚਣ ਲਈ ਉਹ ਅਪਣੇ ਵੱਡੇ ਬੇਟੇ ਜਗਦੀਪ ਦੇ ਨਾਲ ਅਲੱਗ ਰਹਿਣ ਲੱਗਾ ਸੀ। ਲੇਕਿਨ ਮੰਗਲਵਾਰ ਦੀ ਰਾਤ ਨੂੰ ਉਸ ਦੇ ਛੋਟੇ ਬੇਟੇ ਦਲਬੀਰ ਸਿੰਘ ਨੇ ਆ ਕੇ ਹਮਲਾ ਕਰ ਦਿੱਤਾ।
ਪਿੰਡ ਨਿਵਾਸੀ ਪਰਗਟ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਦੀਪ ਸਿੰਘ ਅਤੇ ਉਸ ਦੇ ਪਿਤਾ ਰਾਮ ਸਿੰਘ ਪਿੰਡ ਵਿਚ ਅਲੱਗ ਮਕਾਨ ਵਿਚ ਰਹਿੰਦੇ ਸੀ ਅਤੇ ਛੋਟਾ ਭਰਾ ਦਲਵੀਰ ਸਿੰਘ ਪਿੰਡ ਵਿਚ ਅਲੱਗ ਰਹਿੰਦਾ ਸੀ।
ਦੋਵਾਂ ਭਰਾਵਾਂ ਵਿਚ ਕਈ ਵਾਰ ਝਗੜਾ ਹੋ ਚੁੱਕਾ ਸੀ ਅਤੇ ਕਈ ਵਾਰ ਪਿੰਡ ਦੀ ਪੰਚਾਇਤ ਵੀ ਦੋਵਾਂ ਦੇ ਵਿਚ ਸਮਝੌਤਾ ਕਰਵਾ ਚੁੱਕੀ ਸੀ।
ਮ੍ਰਿਤਕ ਜਗਦੀਪ ਸਿੰਘ ਨੇ ਦੋ ਸਾਲ ਪਹਿਲਾਂ ਅਪਣੀ ਮਾਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਕਰੀਬ 4 ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਛੁਡ ਕੇ ਆਇਆ ਸੀ। ਬੀਤੀ ਰਾਤ ਉਸ ਦਾ ਛੋਟਾ ਭਰਾ ਦਲਬੀਰ ਸਿੰਘ ਮ੍ਰਿਤਕ ਜਗਦੀਪ ਦੇ ਘਰ ਆਇਆ ਅਤੇ ਦੋਵਾਂ ਦੇ ਵਿਚ ਝਗੜਾ ਹੋ ਗਿਆ ਜਿਸ ਵਿਚ ਜਗਦੀਪ ਸਿੰਘ ਮਾਰ ਦਿੱਤਾ ਗਿਆ।


