ਪੰਜਾਬ : ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ
ਚੰਡੀਗੜ੍ਹ, 14 ਮਈ, ਨਿਰਮਲ : ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾ ਕੰਮ ਅੱਜ ਪੂਰਾ ਹੋ ਜਾਵੇਗਾ। ਅੱਜ, ਮੰਗਲਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਬੀਤੇ ਸੋਮਵਾਰ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਹੋਈਆਂ ਸਨ। ਅੱਜ ਕਰਮਜੀਤ ਅਨਮੋਲ ਫਰੀਦਕੋਟ ਤੋਂ ਨਾਮਜ਼ਦਗੀ ਭਰਨਗੇ। […]
By : Editor Editor
ਚੰਡੀਗੜ੍ਹ, 14 ਮਈ, ਨਿਰਮਲ : ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾ ਕੰਮ ਅੱਜ ਪੂਰਾ ਹੋ ਜਾਵੇਗਾ। ਅੱਜ, ਮੰਗਲਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਬੀਤੇ ਸੋਮਵਾਰ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਹੋਈਆਂ ਸਨ। ਅੱਜ ਕਰਮਜੀਤ ਅਨਮੋਲ ਫਰੀਦਕੋਟ ਤੋਂ ਨਾਮਜ਼ਦਗੀ ਭਰਨਗੇ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਟਾਰ ਦੋਸਤ ਬਿੰਨੂ ਢਿੱਲੋਂ ਅਤੇ ਗਿੱਪੀ ਗਰੇਵਾਲ ਵੀ ਪਹੁੰਚ ਰਹੇ ਹਨ।
ਅਨਮੋਲ ਤੋਂ ਇਲਾਵਾ ਅੱਜ ਸ੍ਰੀ ਆਨੰਦਪੁਰ ਸਾਹਿਬ ਤੋਂ ਸੁਭਾਸ਼ ਸ਼ਰਮਾ ਦੀ ਨਾਮਜ਼ਦਗੀ ਵੀ ਹੈ। ਇਸ ਦੇ ਨਾਲ ਹੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਡਾ: ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਵਾਲਮੀਕੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਬੀਤੇ ਸੋਮਵਾਰ ਨੂੰ ਪੰਜਾਬ ਵਿੱਚ ਕਰੀਬ 209 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਪੂਰੀ ਨਾਮਜ਼ਦਗੀ ਪ੍ਰਕਿਰਿਆ ‘ਚ ਸੋਮਵਾਰ ਨੂੰ ਸਭ ਤੋਂ ਵੱਧ ਨਾਮਜ਼ਦਗੀਆਂ ਦਾਖਲ ਹੋਈਆਂ। ਇਸ ਦੌਰਾਨ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਪਟਿਆਲਾ ਤੋਂ ਪ੍ਰਨੀਤ ਕੌਰ, ਬਠਿੰਡਾ ਤੋਂ ਪਰਮਪਾਲ ਕੌਰ ਨੇ ਵੀ ਨਾਮਜ਼ਦਗੀਆਂ ਦਾਖਲ ਕੀਤੀਆਂ।
ਦੂਜੇ ਪਾਸੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਲੁਧਿਆਣਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਅਤੇ ‘ਆਪ’ ਮੰਤਰੀ ਕੁਲਦੀਪ ਧਾਲੀਵਾਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਚੋਣਾਂ ਦੇ ਸੱਤਵੇਂ ਪੜਾਅ ਦੀ ਪੜਤਾਲ 15 ਮਈ ਯਾਨੀ ਕੱਲ੍ਹ ਬੁੱਧਵਾਰ ਤੋਂ ਸ਼ੁਰੂ ਹੋਵੇਗੀ। ਇਹ ਪ੍ਰਕਿਰਿਆ ਦੋ ਦਿਨ ਤੱਕ ਚੱਲੇਗੀ। ਜਿਸ ਤੋਂ ਬਾਅਦ 17 ਮਈ ਨੂੰ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਦੇ ਹਨ। ਇਸੇ ਦਿਨ ਅੰਤਿਮ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ
ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ ਵਿਚ ਕੰਮ ਕਰਦੇ 10 ਪੁਲਸ ਮੁਲਾਜ਼ਮਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ।
ਪੁਲਿਸ ਮੁਲਾਜ਼ਮਾਂ ’ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ। ਇਲਜ਼ਾਮ ਹੈ ਕਿ ਸਿਟੀ ਪੁਲਿਸ ਨੇ ਜੋਧਪੁਰ ਵਾਸੀ ਇੱਕ ਵਿਅਕਤੀ ਨੂੰ ਅਗਵਾ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕਰਨ ਦਾ ਦਾਅਵਾ ਕਰਕੇ ਉਸਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫਸਾਇਆ ਸੀ।
ਇੰਦਰਜੀਤ ਸਿੰਘ, ਏਐਸਆਈ ਸੁਬੇਗ ਸਿੰਘ ਅਤੇ ਹੋਰ ਪੁਲਸ ਮੁਲਾਜ਼ਮਾਂ ਮਨਿੰਦਰ ਸਿੰਘ, ਗੁਰਪਿੰਦਰ ਸਿੰਘ, ਸੁਖਦੀਪ ਸਿੰਘ, ਬਸੰਤ ਲਾਲ, ਧਨਵੰਤ ਸਿੰਘ, ਹਰਪ੍ਰੀਤ ਕੌਰ, ਸਤਨਾਮ ਸਿੰਘ, ਰਾਜ ਕੁਮਾਰ ਆਦਿ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਸ਼ਿਕਾਇਤਕਰਤਾ ਭੀਖਾ ਰਾਮ ਵਾਸੀ ਝੰਵਰ, ਜੋਧਪੁਰ ਨੇ ਦੱਸਿਆ ਕਿ 6 ਮਾਰਚ ਨੂੰ ਉਸ ਦਾ ਲੜਕਾ ਮਨਵੀਰ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕੋਚਿੰਗ ਲਈ ਜੈਪੁਰ ਜਾ ਰਿਹਾ ਹੈ, ਪਰ ਬਾਅਦ ਵਿੱਚ ਉਸ ਦਾ ਮੋਬਾਈਲ ਬੰਦ ਹੋ ਗਿਆ। ਪਰਿਵਾਰ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ।
ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਲੁਧਿਆਣਾ ਪੁਲਸ ਨੇ ਉਸ ਨੂੰ ਨਸ਼ਾ ਤਸਕਰੀ ਦੇ ਦੋਸ਼ ’ਚ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕੀਤੀ ਹੈ। ਲੁਧਿਆਣਾ ਪੁਲਿਸ ਨੇ ਉਸਨੂੰ ਡਾਬਾ ਰੋਡ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਲੁਧਿਆਣਾ ਪੁਲਸ ਨੇ ਉਸ ਦੇ ਲੜਕੇ ਨੂੰ ਝਾਂਵਰ ਇਲਾਕੇ ਵਿੱਚੋਂ ਅਗਵਾ ਕਰ ਲਿਆ ਅਤੇ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਨ੍ਹਾਂ ਨੇ ਉਸ ਨੂੰ ਕੇਸ ਵਿੱਚ ਫਸਾਉਣ ਲਈ ਝੂਠੇ ਸਬੂਤ ਵੀ ਪੇਸ਼ ਕੀਤੇ। ਪਰਿਵਾਰ ਨੇ ਵੱਖ-ਵੱਖ ਟੋਲ ਪਲਾਜ਼ਿਆਂ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ, ਜਿਸ ਵਿੱਚ ਮਨਵੀਰ ਪੁਲਿਸ ਮੁਲਾਜ਼ਮਾਂ ਨਾਲ ਕਾਰ ਵਿੱਚ ਰਾਜਸਥਾਨ ਤੋਂ ਪੰਜਾਬ ਜਾਂਦੇ ਹੋਏ ਨਜ਼ਰ ਆ ਰਿਹਾ ਹੈ। ਏਡੀਸੀਪੀ-2 ਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।