ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (14 ਫਰਵਰੀ 2024)
ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ […]

ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥
ਬੁੱਧਵਾਰ ੨ ਫੱਗਣ (ਸੰਮਤ 555 ਨਾਨਕਸ਼ਾਹੀ) 14 ਫਰਵਰੀ 2024 (ਅੰਗ: 503)
ਪੰਜਾਬੀ ਵਿਆਖਿਆ:
ਅਰਥ: ਹੇ ਭਾਈ। ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ। ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ-(ਇਸ ਨੂੰ ਆਪਣੀ) ਮਾਲਾ (ਬਣਾਉ)।੧।ਰਹਾਉ। ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ। (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ।੧। ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।੨। (ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ, ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ)। (ਹੇ ਭਾਈ! ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ।੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ। ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ।੪।
गूजरी असटपदीआ महला १ घरु १ ੴ सतिगुर प्रसादि ॥ एक नगरी पंच चोर बसीअले बरजत चोरी धावै ॥ त्रिहदस माल रखै जो नानक मोख मुकति सो पावै ॥१॥ चेतहु बासुदेउ बनवाली ॥ रामु रिदै जपमाली ॥१॥ रहाउ ॥ उरध मूल जिसु साख तलाहा चारि बेद जितु लागे ॥ सहज भाइ जाइ ते नानक पारब्रहम लिव जागे ॥२॥ पारजातु घरि आगनि मेरै पुहप पत्र ततु डाला ॥ सरब जोति निरंजन स्मभू छोडहु बहुतु जंजाला ॥३॥ सुणि सिखवंते नानकु बिनवै छोडहु माइआ जाला ॥ मनि बीचारि एक लिव लागी पुनरपि जनमु न काला ॥४॥ सो गुरू सो सिखु कथीअले सो वैदु जि जाणै रोगी ॥ तिसु कारणि कमु न धंधा नाही धंधै गिरही जोगी ॥५॥
अर्थ: अर्थ: हे भाई! सर्व-व्यापक जगत के मालिक परमात्मा को सदा याद रखो। प्रभू को अपने हृदय में टिकाओ- (इसको अपनी) माला (बनाओ)।1। रहाउ। इस एक ही (शरीर-) नगर में (कामादिक) पाँच चोर बसे हुए हैं, मना करते-करते भी (इनमें से हरेक इस नगर के आत्मिक गुणों को) चुराने के लिए उठ दौड़ता है। (परमात्मा को अपने हृदय में बसा के) जो मनुष्य (इन पाँचों से) माया के तीन गुणों से और दस इन्द्रियों से (अपने आत्मिक गुणों की) पूँजी बचा के रखता है, हे नानक! वह (इनसे) सदा के लिए निजात प्राप्त कर लेता है।1। जिस माया का मूल प्रभू, माया के प्रभाव से ऊपर है, जगत पसारा जिस माया के प्रभाव से नीचे है, चारों वेद जिस (माया के बल के वर्णन) में लगे रहे हैं, वह माया सहजे ही (उन लोगों से) परे हट जाती है (जो परमात्मा को अपने हृदय में बसाते हैं, क्योंकि) वह लोग, हे नानक! परमात्मा (के चरणों) में सुरति जोड़ के (माया के हमलों से) सुचेत रहते हैं।2। (ये सारा जगत जिस पारजात-प्रभू) फूल-पत्तियां-डालियां आदि पसारा है, जो प्रभू सारे जगत का मूल है, जिसकी ज्योति सब जीवों में पसर रही है, जो माया के प्रभाव से परे है, जिसका प्रकाश अपने आप से है, वह (सर्व-इच्छा-पूरक) पारजात (-प्रभू) मेरे हृदय आँगन में प्रगट हो गया है (और मेरे अंदर से माया वाले जंजाल समाप्त हो गए हैं)। (हे भाई! तुम भी परमात्मा को अपने हृदय में बसाओ, इस तरह) माया के बहुते जंजाल छोड़ सकोगे।3। गुरू नानक जी कहते हैं, हे (मेरी) शिक्षा सुनने वाले भाई! जो विनती नानक करता है वह सुन- (अपने हृदय में परमात्मा का नाम धारण कर, इस तरह तू) माया के बंधन त्याग सकेगा। जिस मनुष्य के मन में सोच-मण्डल में परमात्मा की लिव लग जाती है वह बार-बार जनम-मरण (के चक्कर) में नहीं आता।4।