ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (7 ਅਕਤੂਬਰ 2023)

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (7 ਅਕਤੂਬਰ 2023)

ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥

ਸ਼ਨਿਚਰਵਾਰ, ੨੧ ਅੱਸੂ (ਸੰਮਤ 555 ਨਾਨਕਸ਼ਾਹੀ) (ਅੰਗ:479)

ਵਿਆਖਿਆ:   

 ਅਰਥ : (ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ॥੧॥ (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ॥੧॥ ਰਹਾਉ॥ ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ॥੨॥

आसा ॥ काहू दीन्हे पाट पट्मबर काहू पलघ निवारा ॥ काहू गरी गोदरी नाही काहू खान परारा ॥१॥ अहिरख वादु न कीजै रे मन ॥ सुक्रितु करि करि लीजै रे मन ॥१॥ रहाउ ॥ कुम्हारै एक जु माटी गूंधी बहु बिधि बानी लाई ॥ काहू महि मोती मुकताहल काहू बिआधि लगाई ॥२॥

परमात्मा ने) कई बन्दों को रेशम के कपडे (पहनने को) दिये हैं और निवारी पलंग (सोने को); पर कई (बेचारों) को गल चुकी चप्पल भी नहीं मिलती, और कई घरों में (बिस्तर की जगह) पराली ही है॥१॥ (पर) हे मन! ईष्र्या झगडा क्यों करता है? नेक काम करे जा और तू भी (यह सुख हासिल कर ले॥१॥ रहाउ॥ कुम्हार ने एक ही मिटटी गूंधी और उस ने कई प्रकार के रंग लगा दिए (भाव, कई प्रकार के बर्तन बना दिए)। किसी बर्तन में मोती और मोतियों की माला (मनुष्य ने) डाल दी और किसी में (शराब आदि) रोग लगाने वाली वस्तुएं॥२॥

Aasaa: To some, the Lord has given silks and satins, and to some, beds decorated with cotton ribbons. Some do not even have a poor patched coat, and some live in thatched huts. ||1|| Do not indulge in envy and bickering, O my mind. By continually doing good deeds, these are obtained, O my mind. ||1||Pause|| The potter works the same clay, and colors the pots in different ways. Into some, he sets pearls, while to others, he attaches filth. ||2||

Related post

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (19 ਮਈ 2024)

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (19 ਮਈ 2024)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ…
ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (13 ਮਈ 2024)

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (13 ਮਈ 2024)

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ…
ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (5 ਮਈ 2024)

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (5 ਮਈ 2024)

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ…