ਪ੍ਰੇਮੀ ਨਾਲ ਰਲ ਕੇ ਔਰਤ ਨੇ ਆਪਣਾ ਹੀ ਬੱਚਾ ਵੇਚ ਦਿੱਤਾ 1.35 ਲੱਖ 'ਚ
ਬਠਿੰਡਾ : ਬਠਿੰਡਾ ਦੀ ਇੱਕ ਵਿਆਹੁਤਾ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣਾ ਡੇਢ ਸਾਲ ਦਾ ਬੱਚਾ ਹਰਿਆਣਾ ਦੇ ਇੱਕ ਬੇਔਲਾਦ ਜੋੜੇ ਨੂੰ ਵੇਚ ਦਿੱਤਾ। ਉਸ ਨੇ ਹਰਿਆਣਾ ਦੇ ਇੱਕ ਜੋੜੇ ਨੂੰ ਗੁੰਮਰਾਹ ਕਰਕੇ ਉਨ੍ਹਾਂ ਤੋਂ 1.35 ਲੱਖ ਰੁਪਏ ਵਸੂਲ ਲਏ। Police ਨੇ ਦੋਸ਼ੀ ਔਰਤ ਦੇ ਪਤੀ ਦੀ ਸ਼ਿਕਾਇਤ 'ਤੇ 4 ਔਰਤਾਂ ਸਮੇਤ 6 […]
By : Editor (BS)
ਬਠਿੰਡਾ : ਬਠਿੰਡਾ ਦੀ ਇੱਕ ਵਿਆਹੁਤਾ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣਾ ਡੇਢ ਸਾਲ ਦਾ ਬੱਚਾ ਹਰਿਆਣਾ ਦੇ ਇੱਕ ਬੇਔਲਾਦ ਜੋੜੇ ਨੂੰ ਵੇਚ ਦਿੱਤਾ। ਉਸ ਨੇ ਹਰਿਆਣਾ ਦੇ ਇੱਕ ਜੋੜੇ ਨੂੰ ਗੁੰਮਰਾਹ ਕਰਕੇ ਉਨ੍ਹਾਂ ਤੋਂ 1.35 ਲੱਖ ਰੁਪਏ ਵਸੂਲ ਲਏ। Police ਨੇ ਦੋਸ਼ੀ ਔਰਤ ਦੇ ਪਤੀ ਦੀ ਸ਼ਿਕਾਇਤ 'ਤੇ 4 ਔਰਤਾਂ ਸਮੇਤ 6 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਧੋਬੀਆਣਾ ਬਸਤੀ ਵਾਸੀ ਭਾਰਤ ਭੂਸ਼ਨ ਨੇ ਥਾਣਾ ਸਿਵਲ ਲਾਈਨ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਵਿਆਹ 2018 ਵਿੱਚ ਮੁਲਜ਼ਮ ਔਰਤ ਸੁਖਵਿੰਦਰ ਕੌਰ ਵਾਸੀ ਪਿੰਡ ਤਾਜੋਕੇ, ਤਹਿਸੀਲ ਤਪਾ, ਜ਼ਿਲ੍ਹਾ ਬਰਨਾਲਾ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਦੋ ਪੁੱਤਰਾਂ ਨੇ ਜਨਮ ਲਿਆ।
ਪੀੜਤ ਨੇ ਦੱਸਿਆ ਕਿ ਇਸੇ ਦੌਰਾਨ ਉਸ ਦੀ ਪਤਨੀ ਦੇ ਪਿੰਡ ਬੀਬੀਵਾਲਾ ਦੇ ਰਹਿਣ ਵਾਲੇ ਮੁਲਜ਼ਮ ਸੁਮਨਦੀਪ ਸਿੰਘ ਨਾਲ ਪ੍ਰੇਮ ਸਬੰਧ ਸਨ। ਜਿਸ ਕਾਰਨ ਉਨ੍ਹਾਂ ਦੇ ਘਰ ਵਿਚ ਲੜਾਈ ਸ਼ੁਰੂ ਹੋ ਗਈ। ਸਾਲ 2022 'ਚ ਉਸ ਨੇ ਪਤਨੀ ਦੀ ਸਹਿਮਤੀ ਨਾਲ ਅਦਾਲਤ 'ਚ ਤਲਾਕ ਦੀ ਪਟੀਸ਼ਨ ਦਾਇਰ ਕੀਤੀ, ਜਿਸ ਕਾਰਨ ਵੱਡਾ ਬੇਟਾ ਉਸ ਕੋਲ ਹੀ ਰਿਹਾ, ਜਦਕਿ ਪਤਨੀ ਛੋਟੇ ਬੇਟੇ ਨੂੰ ਆਪਣੇ ਨਾਲ ਲੈ ਗਈ। ਪੀੜਤ ਨੇ ਦੱਸਿਆ ਕਿ ਇਸ ਦੌਰਾਨ ਪਤਾ ਲੱਗਾ ਕਿ ਉਸ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਛੋਟੇ ਬੱਚੇ ਨੂੰ ਹਰਿਆਣਾ 'ਚ ਵੇਚ ਦਿੱਤਾ ਹੈ।
ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏਐਸਆਈ ਜਗਤਾਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕਰਨ ’ਤੇ ਪਤਾ ਲੱਗਿਆ ਕਿ ਮੁਲਜ਼ਮ ਔਰਤ ਨੇ ਬੱਚੇ ਨੂੰ 1 ਲੱਖ 35 ਹਜ਼ਾਰ ਰੁਪਏ ਵਿੱਚ ਵੇਚ ਦਿੱਤਾ ਹੈ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੱਚੇ ਦੇ ਲੈਣ-ਦੇਣ ਦੌਰਾਨ ਔਰਤ ਦੇ ਪ੍ਰੇਮੀ ਸੁਮਨਦੀਪ ਸਿੰਘ ਨੇ ਆਪਣੇ ਆਪ ਨੂੰ ਸੁਖਵਿੰਦਰ ਕੌਰ ਦਾ ਪਤੀ ਦੱਸਿਆ ਸੀ। ਉਸ ਨੇ ਆਪਣੇ ਪਤੀ ਭਾਰਤ ਭੂਸ਼ਣ ਵਜੋਂ ਜਾਅਲੀ ਕਰਾਰ ਦੇ ਕੇ ਆਪਣੇ ਦਸਤਖਤ ਕੀਤੇ। ਪੁਲਿਸ ਅਧਿਕਾਰੀਆਂ ਮੁਤਾਬਕ ਬੱਚੇ ਨੂੰ ਬਰਾਮਦ ਕਰ ਲਿਆ ਗਿਆ ਹੈ। ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਸੁਖਵਿੰਦਰ ਕੌਰ, ਸੁਮਨਦੀਪ ਸਿੰਘ, ਦਲਜੀਤ ਕੌਰ, ਅਮਰਜੀਤ ਸਿੰਘ, ਮਨਪ੍ਰੀਤ ਕੌਰ, ਲਕਸ਼ਮੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।