ਟੋਰਾਂਟੋ ਅਤੇ ਜੀ.ਟੀ.ਏ. ਦੇ ਕਈ ਸ਼ਹਿਰਾਂ ਵਿਚ ਪਵੇਗਾ ਭਾਰੀ ਮੀਂਹ
ਟੋਰਾਂਟੋ, 8 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਟੋਰਾਂਟੋ ਅਤੇ ਜੀ.ਟੀ.ਏ. ਦੇ ਸ਼ਹਿਰਾਂ ਵਿਚ ਸ਼ੁੱਕਰਵਾਰ ਸ਼ਾਮ ਤੋਂ ਸ਼ਨਿੱਚਰਵਾਰ ਸਵੇਰ ਤੱਕ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਐਨਵਾਇਰਨਮੈਂਟ ਕੈਨੇਡਾ ਵੱਲੋਂ ਜਾਰੀ ਬਿਆਨ ਮੁਤਾਬਕ ਗਰੇਟਰ ਟੋਰਾਂਟੋ ਏਰੀਆ ਵਿਚ 20 ਤੋਂ 40 ਮਿਲੀਮੀਟਰ ਤੱਕ ਬਾਰਸ਼ ਹੋ ਸਕਦੀ ਹੈ। ਐਨਵਾਇਰਨਮੈਂਟ ਕੈਨੇਡਾ ਨੇ ਲੋਕਾਂ ਨੂੰ ਕੀਤਾ ਸੁਚੇਤ ਮੌਸਮ ਵਿਗਿਆਨੀਆਂਦਾ […]
By : Editor Editor
ਟੋਰਾਂਟੋ, 8 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਟੋਰਾਂਟੋ ਅਤੇ ਜੀ.ਟੀ.ਏ. ਦੇ ਸ਼ਹਿਰਾਂ ਵਿਚ ਸ਼ੁੱਕਰਵਾਰ ਸ਼ਾਮ ਤੋਂ ਸ਼ਨਿੱਚਰਵਾਰ ਸਵੇਰ ਤੱਕ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਐਨਵਾਇਰਨਮੈਂਟ ਕੈਨੇਡਾ ਵੱਲੋਂ ਜਾਰੀ ਬਿਆਨ ਮੁਤਾਬਕ ਗਰੇਟਰ ਟੋਰਾਂਟੋ ਏਰੀਆ ਵਿਚ 20 ਤੋਂ 40 ਮਿਲੀਮੀਟਰ ਤੱਕ ਬਾਰਸ਼ ਹੋ ਸਕਦੀ ਹੈ।
ਐਨਵਾਇਰਨਮੈਂਟ ਕੈਨੇਡਾ ਨੇ ਲੋਕਾਂ ਨੂੰ ਕੀਤਾ ਸੁਚੇਤ
ਮੌਸਮ ਵਿਗਿਆਨੀਆਂਦਾ ਕਹਿਣਾ ਹੈ ਕਿ ਦੱਖਣੀ ਉਨਟਾਰੀਓ ਵਿਚ ਬਣ ਰਿਹਾ ਘੱਟ ਦਬਾਅ ਵਾਲਾ ਖੇਤਰ ਬਾਰਸ਼ ਲਈ ਜ਼ਿੰਮੇਵਾਰੀ ਹੈ ਅਤੇ ਮੀਂਹ ਪੈਣ ਦਾ ਸਿਲਸਿਲਾ ਸ਼ਨਿੱਚਰਵਾਰ ਬਾਅਦ ਦੁਪਹਿਰ ਰੁਕਣ ਦੇ ਆਸਾਰ ਹਨ ਜਦਕਿ ਕਈ ਇਲਾਕਿਆਂ ਵਿਚ ਸ਼ਨਿੱਚਰਵਾਰ ਰਾਤ ਤੱਕ ਮੀਂਹ ਜਾਰੀ ਰਹਿ ਸਕਦਾ ਹੈ। ਸ਼ੁੱਕਰਵਾਰ ਸ਼ਾਮ ਬਾਰਸ਼ ਆਰੰਭ ਹੋਣ ਤੋਂ ਪਹਿਲਾਂ ਟੋਰਾਂਟੋ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ ਵਿਚ ਧੁੱਪ ਅਤੇ ਬੱਦਲਵਾਈ ਦਾ ਮਿਲਿਆ ਜੁਲਿਆ ਅਸਰ ਦੇਖਣ ਨੂੰ ਮਿਲੇਗਾ ਅਤੇ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।
40 ਮਿਲੀਮੀਟਰ ਤੱਕ ਹੋ ਸਕਦੀ ਹੈ ਬਾਰਸ਼
ਸ਼ਨਿੱਚਰਵਾਰ ਨੂੰ ਤਾਪਮਾਨ 6 ਡਿਗਰੀ ਤੱਕ ਹੀ ਜਾਵੇਗਾ ਅਤੇ ਬੱਦਲਵਾਈ ਵਾਲੇ ਹਾਲਾਤ ਐਤਵਾਰ ਨੂੰ ਵੀ ਜਾਰੀ ਰਹਿ ਸਕਦੇ ਹਨ ਜਿਸ ਮਗਰੋਂ ਇਲਾਕੇ ਦਾ ਤਾਪਮਾਨ 2 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ।
ਅੰਮ੍ਰਿਤਪਾਲ ਦੀ ਮਦਦ ਕਰਨ ਦੇ ਮਾਮਲੇ ਵਿਚ ਜੇਲ੍ਹ ਸੁਪਰਡੈਂਟ ਗ੍ਰਿਫਤਾਰ
ਜਲੰਧਰ, 8 ਮਾਰਚ, ਨਿਰਮਲ : ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਅਸਾਮ ਦੀ ਜਿਸ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਉਥੇ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿਚ ਖਾਲਿਸਤਾਨੀ ਹਮਾਇਤੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਕੋਲ ਤੋਂ ਮੋਬਾਈਲ ਫੋਨ, ਸਪਾਈ ਕੈਮ ਅਤੇ ਹੋਰ ਸਮਾਨ ਮਿਲਣ ਦੇ ਮਾਮਲੇ ਵਿਚ ਦਰਜ ਐਫਆਈਆਰ ਵਿਚ ਕੀਤੀ ਗਈ ਹੈ।
ਦੱਸਦੇ ਚਲੀਏ ਕਿ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ 11 ਸਾਥੀ ਬੰਦ ਹਨ। ਜਦ ਸਮਾਨ ਬਰਾਮਦ ਹੋਇਆ ਤਾਂ ਉਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ’ਤੇ ਹਨ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਮੈਂਬਰਾਂ ਦੀ ਮਦਦ ਕਰਨ ਦੇ ਇਲਜ਼ਾਮ ਵਿਚ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਪਤਾ ਚਲਿਆ ਕਿ ਜੇਲ੍ਹ ਅਧਿਕਾਰੀ ਨੂੰ ਲਾਪਰਵਾਹੀ ਦੇ ਦੋਸ਼ ਵਿਚ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ।ਫਿਲਹਾਲ ਉਸ ਕੋਲੋਂ ਡਿਬਰੂਗੜ੍ਹ ਵਿਚ ਹੀ ਪੁਛਗਿੱਛ ਕੀਤੀ ਜਾ ਰਹੀ ਹੈ। ਦੱਸਦੇ ਚਲੀਏ ਕਿ ਉਕਤ ਜੇਲ੍ਹ ਵਿਚ ਅੰਮ੍ਰਿਤਪਾਲ ਸਮੇਤ ਉਸ ਦੇ 10 ਮੈਂਬਰ ਰਹਿ ਰਹੇ ਹਨ।
ਐਸਪੀ ਡਿਬਰੂਗੜ੍ਹ ਵੀਵੀਆਰ ਰੈਡੀ ਨੇ ਕਿਹਾ ਕਿ ਅਧਿਕਾਰੀ ਦੀ ਲਾਪਰਵਾਹੀ ਕਾਰਨ ਜੇਲ੍ਹ ਵਿਚ ਇਲੈਕਟਰਾਨਿਕ ਸਮਾਨ ਪੁੱਜਿਆ। ਇਸੇ ਦੇ ਚਲਦਿਆਂ ਉਨ੍ਹਾਂ ਗ੍ਰਿਫਤਾਰ ਕੀਤਾ ਗਿਆ ਹੈ। ਐਸਪੀ ਰੈਡੀ ਨੇ ਕਿਹਾ, ਇਹ ਕੇਸ ਡਿਬਰੂਗੜ੍ਹ ਥਾਣਾ ਸਦਰ ਵਿਚ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਅਸਾਮ ਪੁਲਿਸ ਦੇ ਡੀਜੀਪੀ ਜੀਪੀ ਸਿੰਘ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਖਾਲਿਸਤਾਨੀ ਹਮਾਇਤੀਆਂ ’ਤੇ ਐਨਐਸਏ ਤਹਿਤ ਕਾਰਵਾਈ ਕੀਤੀ ਗਈ ਹੈ। ਐਨਐਸਏ ਸੈਲ ਵਿਚ ਹੋਣ ਵਾਲੀ ਸਰਗਰਮੀਆਂ ਦੇ ਬਾਰੇ ਵਿਚ ਜਾਣਕਾਰੀ ਮਿਲਣ ’ਤੇ ਐਨਐਸਏ ਬਲਾਕ ਦੇ ਜਨਤਕ ਖੇਤਰ ਵਿਚ ਵਧੀਕ ਸੀਸੀਟੀਵੀ ਕੈਮਰੇ ਲਗਾਏ ਗਏ ਸੀ। ਅਜਿਹੀ ਘਟਨਾਵਾਂ ਨੂੰ ਰੋਕਣ ਲਈ ਕਾਨੂੰਨੀ ਕਾਰਵਾਈ ਅਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਗ੍ਰਿਫਤਾਰ ਕੀਤੇ ਗਏ ਸੁਪਰਡੈਂਟ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਜਿਸ ਤੋ ਬਾਅਦ ਡਿਬਰੂਗੜ੍ਹ ਪੁਲਿਸ ਪੁਛਗਿੱਛ ਕਰੇਗੀ।