Begin typing your search above and press return to search.

ਕਿਸਾਨਾਂ ਦੇ ਪੱਖ ਵਿਚ ਕਾਂਗਰਸ ਵਲੋਂ ਟਰੈਕਟਰ ਮਾਰਚ

ਚੰਡੀਗੜ੍ਹ, 28 ਫਰਵਰੀ, ਨਿਰਮਲ : ਪੰਜਾਬ ਵਿਚ ਕਿਸਾਨਾਂ ਦੇ ਪੱਖ ਵਿਚ ਕਾਂਗਰਸ ਵਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ।ਐਮਐਸਪੀ ਦੀ ਗਾਰੰਟੀ ਸਮੇਤ ਕਈ ਲੋਕਾਂ ਨੂੰ ਲੈ ਕੇ ਸੰਘਰਸ਼ ਦੀ ਰਾਹ ਤੇ ਚਲ ਰਹੇ ਕਿਸਾਨਾਂ ਦੇ ਪੱਖ ਵਿਚ ਪੰਜਾਬ ਕਾਂਗਰਸ ਵੀ ਉਤਰ ਗਈ ਹੈ। ਕਾਂਗਰਸ ਵਲੋਂ ਪੰਜਾਬ ਵਿਚ ਕਈ ਥਾਵਾਂ ’ਤੇ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। […]

ਕਿਸਾਨਾਂ ਦੇ ਪੱਖ ਵਿਚ ਕਾਂਗਰਸ ਵਲੋਂ ਟਰੈਕਟਰ ਮਾਰਚ
X

Editor EditorBy : Editor Editor

  |  28 Feb 2024 11:10 AM IST

  • whatsapp
  • Telegram


ਚੰਡੀਗੜ੍ਹ, 28 ਫਰਵਰੀ, ਨਿਰਮਲ : ਪੰਜਾਬ ਵਿਚ ਕਿਸਾਨਾਂ ਦੇ ਪੱਖ ਵਿਚ ਕਾਂਗਰਸ ਵਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ
ਐਮਐਸਪੀ ਦੀ ਗਾਰੰਟੀ ਸਮੇਤ ਕਈ ਲੋਕਾਂ ਨੂੰ ਲੈ ਕੇ ਸੰਘਰਸ਼ ਦੀ ਰਾਹ ਤੇ ਚਲ ਰਹੇ ਕਿਸਾਨਾਂ ਦੇ ਪੱਖ ਵਿਚ ਪੰਜਾਬ ਕਾਂਗਰਸ ਵੀ ਉਤਰ ਗਈ ਹੈ। ਕਾਂਗਰਸ ਵਲੋਂ ਪੰਜਾਬ ਵਿਚ ਕਈ ਥਾਵਾਂ ’ਤੇ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਜੰਡਿਆਲਾ ਗੁਰੂ ਪੁੱਜ ਕੇ ਮਾਰਚ ਵਿਚ ਸ਼ਾਮਲ ਹੋਏ।

ਲੁਧਿਆਣਾ ਦੇ ਦਿਹਾਤੀ ਖੇਤਰ ਵਿਚ ਸਾਂਸਦ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਵਿਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ। ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਾਂਗਰਸ ਨੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਕੈਂਪ ਦੀ ਵਿਵਸਥਾ ਵੀ ਕੀਤੀ ਹੈ।
ਇਸ ਮੌਕੇ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਹੋਂਦ ਸਿਰਫ ਕਿਸਾਨਾਂ ਕਾਰਨ ਹੋਈ ਹੈ। ਇਸ ਛੋਟੇ ਜਿਹੇ ਪੰਜਾਬ ਨੇ ਪੂਰੇ ਦੇਸ਼ ਦਾ ਪੇਟ ਭਰਿਆ ਹੈ। ਪੰਜਾਬ ਦਾ ਕਿਸਾਨ ਖੁਸ਼ਹਾਲ ਹੈ ਤਾਂ ਦੇਸ਼ ਖੁਸ਼ਹਾਲ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ। ਲੇਕਿਨ ਦਿੱਲੀ ਦੇ ਲਾਲ ਕਿਲੇ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਜੋ ਤਿਰੰਗਾ ਲਹਿਰਾਉਣ ਦਾ ਮਾਣ ਪ੍ਰਾਪਤ ਹੋਇਆ। ਉਸ ਵਿਚ ਪੰਜਾਬ ਦਾ ਯੋਗਦਾਨ ਕਾਫੀ ਅਹਿਮ ਹੈ। ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਜਦ ਵੀ ਕੋਈ ਮੁਸ਼ਕਿਲ ਆਈ ਤਾਂ ਅਹਿਮ ਭੂਮਿਕਾ ਨਿਭਾਈ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸਾਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ।

ਇਹ ਖ਼ਬਰ ਵੀ ਪੜ੍ਹੋ

ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਦੀ ਅੱਜ ਤਾਜਪੋਸ਼ੀ ਹੋ ਗਈ ਹੈ। ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ। ਦੱਸ ਦਈਏ ਕਿ ਬੀਤੇ ਦਿਨੀ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ ਨਹੀਂ ਸੰਭਾਲਿਆ ਸੀ। ਪਰ ਹਾਈਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।

ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ। ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਨੇ 27 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੂੰ ਕਾਂਗਰਸੀ ਉਮੀਦਵਾਰਾਂ ਗੁਰਪ੍ਰੀਤ ਅਤੇ ਉਰਮਿਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਮੇਅਰ ਨੇ ਆਪਣਾ ਅਹੁਦਾ ਨਹੀਂ ਸੰਭਾਲਿਆ ਹੈ ਤਾਂ ਚੋਣਾਂ ਕਿਵੇਂ ਹੋ ਸਕਦੀਆਂ ਹਨ।

ਇਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਮੇਅਰ ਨੂੰ ਅੱਜ (28 ਫਰਵਰੀ ਨੂੰ) ਆਪਣਾ ਅਹੁਦਾ ਸੰਭਾਲਣ ਅਤੇ ਮੁੜ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪ੍ਰਸ਼ਾਸਨ ਨੇ 4 ਮਾਰਚ ਨੂੰ ਚੋਣਾਂ ਕਰਵਾਉਣ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। 4 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਲਈ 28 ਅਤੇ 29 ਫਰਵਰੀ ਨੂੰ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ।

Next Story
ਤਾਜ਼ਾ ਖਬਰਾਂ
Share it