ਕੇਂਦਰ ਨੂੰ ਘੇਰਨ ਲਈ ਇਕਜੁੱਟ ਹੋਣਗੀਆਂ ਕਿਸਾਨ ਜਥੇਬੰਦੀਆਂ
ਸਮਰਾਲਾ, 26 ਫਰਵਰੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਡਬਲਯੂਟੀਓ ਦੇ ਵਿਰੋਧ ਵਿਚ ਅੱਜ ਦੇਸ਼ ਭਰ ਵਿਚ ਕਿਸਾਨਾਂ ਵੱਲੋਂ ਟਰੈਕਟਰਾਂ ਦੇ ਨਾਲ ਸੜਕਾਂ ’ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਮਰਾਲਾ ਵਿਖੇ ਵੀ ਸੈਂਕੜੇ ਦੀ ਗਿਣਤੀ ਵਿਚ ਸੜਕਾਂ ’ਤੇ ਟਰੈਕਟਰ ਹੀ ਟਰੈਕਟਰ ਦਿਖਾਈ ਦੇ ਰਹੇ ਸੀ। ਇਸ ਮਾਰਚ ਦੀ […]
By : Makhan Shah
ਸਮਰਾਲਾ, 26 ਫਰਵਰੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਡਬਲਯੂਟੀਓ ਦੇ ਵਿਰੋਧ ਵਿਚ ਅੱਜ ਦੇਸ਼ ਭਰ ਵਿਚ ਕਿਸਾਨਾਂ ਵੱਲੋਂ ਟਰੈਕਟਰਾਂ ਦੇ ਨਾਲ ਸੜਕਾਂ ’ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਮਰਾਲਾ ਵਿਖੇ ਵੀ ਸੈਂਕੜੇ ਦੀ ਗਿਣਤੀ ਵਿਚ ਸੜਕਾਂ ’ਤੇ ਟਰੈਕਟਰ ਹੀ ਟਰੈਕਟਰ ਦਿਖਾਈ ਦੇ ਰਹੇ ਸੀ। ਇਸ ਮਾਰਚ ਦੀ ਅਗਵਾਈ ਬਲਬੀਰ ਸਿੰਘ ਰਾਜੇਵਾਲ ਅਤੇ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਕੀਤੀ ਗਈ।
ਇਸ ਮੌਕੇ ਬੋਲਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਆਖਿਆ ਕਿ ਡਬਲਯੂਟੀਓ ਦੀ ਹੋ ਰਹੀ ਮੀਟਿੰਗ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਏ। ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨ ਇਕੱਲੇ ਭਾਰਤ ਵਿਚ ਨਹੀਂ ਬਲਕਿ ਦੁਨੀਆਂ ਦੇ ਹੋਰਨਾਂ ਦੇਸ਼ਾਂ ਵਿਚ ਵੀ ਕੀਤੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਡਬਲਯੂਟੀਓ ਐਮਐਸਪੀ ਖ਼ਤਮ ਕਰਵਾਉਣਾ ਚਾਹੁੰਦਾ ਏ। ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਕਿਸਾਨ ਮਹਾਂਪੰਚਾਇਤ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਆਖਿਆ ਕਿ ਅੱਜ ਦੇਸ਼ ਭਰ ਵਿਚ 100 ਤੋਂ ਵੱਧ ਥਾਵਾਂ ’ਤੇ ਟਰੈਕਟਰ ਮਾਰਚ ਕੀਤੇ ਜਾ ਰਹੇ ਨੇ। ਉਨ੍ਹਾਂ ਆਖਿਆ ਕਿ ਡਬਲਯੂਟੀਓ ਕਿਸਾਨਾਂ ਦਾ ਵਿਰੋਧੀ ਐ, ਜਿਸ ਦਾ ਸਾਡੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਏ ਕਿਉਂਕਿ ਇਹ ਕਿਸਾਨਾਂ ਨੂੰ ਜ਼ਮੀਨਾਂ ਵੇਚਣ ਲਈ ਮਜਬੂਰ ਕਰਨਾ ਚਾਹੁੰਦੇ ਨੇ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਉਨ੍ਹਾਂ ਵੱਲੋਂ ਦੂਜੀਆਂ ਕਿਸਾਨ ਜਥੇਬੰਦੀਆਂ ਦਾ ਸਾਥ ਦੇਣ ਲਈ ਇਕ ਛੇ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਐ, ਜਿਸ ਵੱਲੋਂ ਗੱਲਬਾਤ ਕੀਤੀ ਜਾ ਰਹੀ ਐ।