Begin typing your search above and press return to search.

ਲੂ ਲੱਗਣ ਤੋਂ ਬਚਾਅ ਲਈ ਆਸ਼ਾ ਨੂੰ ਦਿੱਤੀ ਟ੍ਰੇਨਿੰਗ 

ਤਪਾ, 15 ਮਈ, ਪਰਦੀਪ ਸਿੰਘ: ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਬ ਡਵੀਜਨਲ ਹਸਪਤਾਲ ਤਪਾ ਵਿਖੇ ਬਲਾਕ ਦੀਆਂ ਸਮੂਹ ਆਸ਼ਾ ਨੂੰ ਲੂ ਲੱਗਣ ਤੋਂ ਬਚਾਅ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਕਿਹਾ ਕਿ ਵਧ ਰਹੀ ਗਰਮੀ ਤੇ ਤਾਪਮਾਨ ਵਿੱਚ ਰੋਜ਼ਾਨਾ ਹੋ […]

ਲੂ ਲੱਗਣ ਤੋਂ ਬਚਾਅ ਲਈ ਆਸ਼ਾ ਨੂੰ ਦਿੱਤੀ ਟ੍ਰੇਨਿੰਗ 
X

Editor EditorBy : Editor Editor

  |  15 May 2024 8:52 AM IST

  • whatsapp
  • Telegram

ਤਪਾ, 15 ਮਈ, ਪਰਦੀਪ ਸਿੰਘ: ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਬ ਡਵੀਜਨਲ ਹਸਪਤਾਲ ਤਪਾ ਵਿਖੇ ਬਲਾਕ ਦੀਆਂ ਸਮੂਹ ਆਸ਼ਾ ਨੂੰ ਲੂ ਲੱਗਣ ਤੋਂ ਬਚਾਅ ਸਬੰਧੀ ਟ੍ਰੇਨਿੰਗ ਦਿੱਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਕਿਹਾ ਕਿ ਵਧ ਰਹੀ ਗਰਮੀ ਤੇ ਤਾਪਮਾਨ ਵਿੱਚ ਰੋਜ਼ਾਨਾ ਹੋ ਰਹੇ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਗਰਮੀ ਤੇ ਲੂ ਭਾਵ ਹੀਟਵੇਵ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ 40 ਡਿਗਰੀ ਤੋਂ ਵੱਧ ਤਾਪਮਾਨ ਹੋ ਜਾਣ ਕਾਰਨ ਲੂ ਦੀ ਸਥਿਤੀ ਬਣ ਜਾਂਦੀ ਹੈ ਜੋ ਕਿ ਸਰੀਰ ਦੇ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦੀ ਹੈ ਤੇ ਗਰਮੀ ਨਾਲ ਸਬੰਧਿਤ ਬੀਮਾਰੀਆਂ ਦਾ ਕਾਰਨ ਬਣਦੀ ਹੈ। ਉਨ੍ਹਾਂ ਕਿਹਾ ਕਿ ਨਵਜੰਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਵਿਅਕਤੀ, ਮਜ਼ਦੂਰੀ ਕਰਨ ਵਾਲੇ ਅਤੇ ਉਹ ਲੋਕ ਜੋ ਕਿ ਸਰੀਰਕ ਤੌਰ ‘ਤੇ ਬਿਮਾਰ ਹਨ, ਖ਼ਾਸ ਕਰ ਦਿਲ ਦੀ ਬੀਮਾਰੀ ਜਾਂ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ ਉਨ੍ਹਾਂ ਨੂੰ ਲੂ ਲੱਗਣ ਦਾ ਵਧੇਰੇ ਜੋਖਮ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੂ ਦੌਰਾਨ ਸਾਨੂੰ ਆਪਣੇ ਖਾਣ ਪੀਣ ਦਾ ਵਧੇਰੇ ਧਿਆਨ ਰੱਖਣਾ ਚਾਹੀਦਾ ਹੈ। ਹਰੀਆਂ ਸਬਜ਼ੀਆਂ ਅਤੇ ਮੌਸਮੀ ਫ਼ਲ ਜਿਵੇਂ ਖਰਬੂਜ਼ਾ, ਤਰਬੂਜ਼, ਅੰਗੂਰ, ਲੀਚੀ, ਖੀਰਾ, ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਵਧੇਰੇ ਮਾਤਰਾ ਹੁੰਦੀ ਹੈ।

ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਲੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਸੰਭਵ ਹੋਵੇ ਤਾਂ ਬਾਹਰਲੇ ਕੰਮ ਸਵੇਰੇ ਅਤੇ ਸ਼ਾਮ ਨੂੰ ਹੀ ਕੀਤੇ ਜਾਣ, ਧੁੱਪ ਵਿੱਚ ਖਾਸ ਕਰ ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਨਾ ਜਾਇਆ ਜਾਵੇ, ਜੇਕਰ ਜਾਣਾ ਜ਼ਿਆਦਾ ਜ਼ਰੂਰੀ ਹੋਵੇ ਤਾਂ ਪਾਣੀ ਨਾਲ ਲੈ ਕੇ ਜ਼ਰੂਰ ਜਾਓ ਤੇ ਥੋੜ੍ਹੇ- ਥੋਡ਼੍ਹੇ ਵਕਫ਼ੇ ਬਾਅਦ ਪਾਣੀ ਜ਼ਰੂਰ ਪੀਓ। ਉਨ੍ਹਾਂ ਕਿਹਾ ਕਿ ਧੁੱਪ ਤੋਂ ਬਚਾਅ ਲਈ ਛੱਤਰੀ, ਟੋਪੀ, ਕਾਲੀਆਂ ਐਨਕਾਂ ਅਤੇ ਤੌਲੀਏ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਹਲਕੇ ਰੰਗ ਦੇ ਸੂਤੀ ਤੇ ਢਿੱਲੇ ਕੱਪੜੇ ਪਾਏ ਜਾਣ। ਸ਼ਰਾਬ, ਚਾਹ, ਕੈਫੀ, ਤਲੀਆਂ ਹੋਈਆਂ ਚੀਜ਼ਾਂ ਆਦਿ ਤੋਂ ਗੁਰੇਜ਼ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਹੋਣਾ, ਬਹੁਤ ਤੇਜ਼ ਸਿਰ ਦਰਦ, ਬੇਚੈਨੀ, ਚੱਕਰ ਆਉਣਾ, ਮਾਸਪੇਸ਼ੀਆਂ ਦੀ ਕਮਜ਼ੋਰੀ, ਦਿਲ ਦੀ ਧੜਕਣ ਦਾ ਤੇਜ਼ ਹੋਣਾ, ਜੀਅ ਕੱਚਾ ਹੋਣਾ ਅਤੇ ਉਲਟੀ ਆਉਣਾ ਆਦਿ ਲੂ ਲੱਗਣ ਦੇ ਲੱਛਣ ਹਨ। ਅਜਿਹੇ ਲੱਛਣ ਦਿਖਾਈ ਦੇਣ 'ਤੇ ਪ੍ਰਭਾਵਿਤ ਵਿਅਕਤੀ ਨੂੰ ਤੁਰੰਤ ਨਜ਼ਦੀਕੀ ਸਿਹਤ ਕੇਂਦਰ ‘ਤੇ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਆਸ਼ਾ ਨੂੰ ਕਿਹਾ ਉਹ ਆਪਣੇ ਆਪਣੇ ਏਰੀਏ ਵਿੱਚ ਇਹ ਜਾਣਕਾਰੀ ਸਾਂਝੀ ਜ਼ਰੂਰ ਕਰਨ ਤਾਂ ਜੋ ਲੂ ਤੋਂ ਲੋਕਾਂ ਦਾ ਬਚਾਅ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ. ਆਈ. ਰਣਜੀਵ ਕੁਮਾਰ, ਬੀ.ਐਸ.ਏ ਮਨਜੀਤ ਸਿੰਘ ਵੀ ਹਾਜ਼ਰ ਸਨ

ਇਹ ਵੀ ਪੜ੍ਹੋ:

ਅਜਨਾਲਾ ਦੇ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਓਠੀਆਂ ਵਿਖੇ ਖੇਤਾਂ ਵਿੱਚ ਅੱਗ ਲੱਗ ਲਗਾਉਣ ਨਾਲ ਧੂੰਆ ਫੈਲ ਗਿਆ ਅਤੇ ਇਕ ਮੋਟਰਸਾਈਕਲ ਸਵਾਰ ਧੂੰਏ ਦੀ ਲਪੇਟ ਵਿੱਚ ਆ ਗਿਆ ਅਤੇ ਉਸਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਅੱਗ ਦੀ ਲਪਟਾਂ ਇੰਨੀਆਂ ਭਿਆਨਕ ਸੀ ਕਿ ਮੋਟਰਸਾਈਕਲ ਸੜ ਕੇ ਸਵਾਹ ਹੋ ਗਿਆ।
ਵਿਅਕਤੀ ਵੀ ਅੱਗ ਦੀ ਲਪੇਟ ਵਿੱਚ ਆਉਣ ਕਰਕੇ ਪੂਰੀ ਤਰ੍ਹਾਂ ਸੜ ਚੁੱਕਾ ਸੀ । ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਅਧਿਕਾਰੀ ਐਸਐਚਓ ਕੁਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਪਿੰਡ ਓਠੀਆਂ ਵਿੱਚ ਇੱਕ ਕਿਸਾਨ ਨੇ ਆਪਣੇ ਖੇਤ ’ਚ ਨਾੜ ਨੂੰ ਅੱਗ ਲਗਾ ਦਿੱਤੀ ਸੀ, ਜਿਸ ਕਾਰਨ ਧੂੰਆਂ ਦੂਰ-ਦੂਰ ਤੱਕ ਫੈਲ ਗਿਆ ਸੀ। ਵਿਅਕਤੀ ਆਪਣੇ ਮੋਟਰਸਾਈਕਲ 'ਤੇ ਆ ਰਿਹਾ ਸੀ, ਧੂੰਏਂ ਕਾਰਨ ਆਪਣਾ ਸੰਤੁਲਨ ਗੁਆ ਬੈਠਾ ਅਤੇ ਅੱਗ ਦੀ ਲਪੇਟ 'ਚ ਆ ਗਿਆ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਦੱਸ ਦਈਏ ਕਿ 13 ਦਿਨਾਂ 'ਚ ਨਾੜ 'ਚ ਅੱਗ ਲੱਗਣ ਦੀਆਂ ਕੁੱਲ 418 ਘਟਨਾਵਾਂ ਹੋ ਚੁੱਕੀਆਂ ਹਨ।

ਦੱਸ ਦੇਈਏ ਕਿ ਮੂਨਕ ਦੇ ਪਿੰਡ ਭੂੰਦੜ ਭੈਣੀ ਵਿੱਚ ਸੋਮਵਾਰ ਨੂੰ ਖੇਤ ’ਚ ਲੱਗੀ ਅੱਗ ਨੂੰ ਬੁਝਾਉਣ ਦੌਰਾਨ ਇੱਕ ਨੌਜਵਾਨ ਖੇਤ ਮਜ਼ਦੂਰ ਦੀ ਖੇਤ ਵਿੱਚ ਅੱਗ ਲੱਗਣ ਨਾਲ ਮੌਤ ਹੋ ਗਈ। ਅੱਗ ਲੱਗਣ ਕਾਰਨ ਨੌਜਵਾਨ ਮਜ਼ਦੂਰ ਦੇ ਸਰੀਰ ਦਾ ਉਪਰਲਾ ਹਿੱਸਾ 50 ਫੀਸਦੀ ਤੱਕ ਸੜ ਗਿਆ। ਉਸ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗਰੀਬ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।

Next Story
ਤਾਜ਼ਾ ਖਬਰਾਂ
Share it