30 ਲੱਖ ਲੈ ਕੇ ਫ਼ਰਾਰ ਹੋਇਆ ਟਰੈਵਲ ਏਜੰਟ, ਭੜਕੇ ਲੋਕ
ਗੁਰਦਾਸਪੁਰ, 9 ਦਸੰਬਰ (ਭੋਪਾਲ ਸਿੰਘ) : ਟਰੈਵਲ ਏਜੰਟ ਖਿਲਾਫ ਧੋਖਾਦੇਹੀ ਅਤੇ ਕੁੱਟਮਾਰ ਦਾ ਇਕ ਹੋਰ ਮਾਮਲਾ ਦਰਜ ਹੋਣ ਦੇ ਬਾਵਜੂਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਅਤੇ ਪੀੜਤ ਨੂੰ ਵਾਰ-ਵਾਰ ਫੋਨ ਕਰਕੇ ਪ੍ਰੇਸ਼ਾਨ ਕੀਤਾ ਜਿਸ ਦੇ ਰੋਸ਼ ਵਜੋਂ ਪੀੜਤ ਨੇ ਸਬਕਾ ਸੈਨਿਕ ਸਰਬ ਸਾਂਝੀ ਕਮੇਟੀ ਦੇ ਸਹਿਯੋਗ ਨਾਲ ਐਸਐਸਪੀ ਦਫ਼ਤਰ ਦੇ ਬਾਹਰ ਧਰਨੇ ਦੌਰਾਨ […]
By : Hamdard Tv Admin
ਗੁਰਦਾਸਪੁਰ, 9 ਦਸੰਬਰ (ਭੋਪਾਲ ਸਿੰਘ) : ਟਰੈਵਲ ਏਜੰਟ ਖਿਲਾਫ ਧੋਖਾਦੇਹੀ ਅਤੇ ਕੁੱਟਮਾਰ ਦਾ ਇਕ ਹੋਰ ਮਾਮਲਾ ਦਰਜ ਹੋਣ ਦੇ ਬਾਵਜੂਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਅਤੇ ਪੀੜਤ ਨੂੰ ਵਾਰ-ਵਾਰ ਫੋਨ ਕਰਕੇ ਪ੍ਰੇਸ਼ਾਨ ਕੀਤਾ ਜਿਸ ਦੇ ਰੋਸ਼ ਵਜੋਂ ਪੀੜਤ ਨੇ ਸਬਕਾ ਸੈਨਿਕ ਸਰਬ ਸਾਂਝੀ ਕਮੇਟੀ ਦੇ ਸਹਿਯੋਗ ਨਾਲ ਐਸਐਸਪੀ ਦਫ਼ਤਰ ਦੇ ਬਾਹਰ ਧਰਨੇ ਦੌਰਾਨ ਐਸਐਸਪੀ ਦਫ਼ਤਰ ਦਾ ਮੁੱਖ ਦਰਵਾਜ਼ਾ ਵੀ ਬੰਦ ਕਰ ਦਿੱਤਾ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਧਰਨਾ ਜਾਰੀ ਰਹੇਗਾ।
ਸਾਬਕਾ ਫੌਜੀ ਅਤੇ ਸਬਕਾ ਸੈਨਿਕ ਸਰਬ ਸਾਂਝੀ ਕਮੇਟੀ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਟਾਂਡਾ ਨੇ ਦੱਸਿਆ ਕਿ ਉਨ੍ਹਾਂ ਨੇ ਜੁਲਾਈ 2022 ਵਿੱਚ ਆਪਣੀ ਧੀ ਨੂੰ ਵਿਦੇਸ਼ ਭੇਜਣ ਲਈ ਇੱਕ ਟਰੈਵਲ ਏਜੰਟ ਭੁਪਿੰਦਰ ਸਿੰਘ ਨੂੰ ਫਾਈਲ ਦਿੱਤੀ ਸੀ। ਟਰੈਵਲ ਏਜੰਟ ਨੇ ਆਪਣੇ ਕੁਝ ਸਾਥੀ ਸਮੇਤ ਉਹਨਾਂ ਕੋਲ ਪੰਜ-ਪੰਜ ਲੱਖ ਰੁਪਏ ਨਕਦ ਲੈ ਲਏ ਸਨ ਜਦਕਿ ਚਾਰ ਹੋਰ ਬੱਚਿਆਂ ਦੇ ਬਦਲੇ ਉਕਤ ਵਿਅਕਤੀਆਂ ਵੱਲੋਂ ਕੁੱਲ 29 ਲੱਖ 70 ਹਜ਼ਾਰ ਰੁਪਏ ਲਏ ਗਏ ਸਨ, ਜਿਸ ਤੋਂ ਬਾਅਦ ਟਰੈਵਲ ਏਜੰਟ ਭੁਪਿੰਦਰ ਸਿੰਘ ਸਾਡੇ ਨਾਲ ਧੋਖਾ ਕਰਕੇ ਭੱਜ ਗਿਆ। ਜਿਸ ਤੋਂ ਬਾਅਦ ਅਸੀਂ ਪੁਲਸ ਨੂੰ ਸ਼ਿਕਾਇਤ ਕੀਤੀ, ਜਿਸ ਨੇ ਮਾਰਚ 2023 ’ਚ ਉਕਤ ਚਾਰਾਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਸੀ।
ਇਸ ਤੋਂ ਬਾਅਦ 23 ਮਾਰਚ ਨੂੰ ਜਦੋਂ ਮੈਂ ਉਪਰੋਕਤ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਮਿਲਣ ਆਇਆ ਅਤੇ ਜਦੋਂ ਮੈਂ ਵਾਪਸ ਘਰ ਜਾ ਰਿਹਾ ਸੀ ਤਾਂ ਡਰਾਈਵਰ ਏਜੈਂਟ ਨੇ ਹਮਲਾ ਕਰਵਾ ਕੇ ਮੈਨੂੰ ਜ਼ਖਮੀ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਥਾਣਾ ਸਦਰ ਨੇ ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ ਤਿਰਲੋਕ ਸਿੰਘ, ਮਨਜੀਤ ਸਿੰਘ ਅਤੇ ਫਤਿਹ ਸਿੰਘ ਨਾਮੀ ਪੰਜ ਵਿਅਕਤੀਆਂ ਖਿਲਾਫ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਪੁਲਿਸ ਨੇ ਕੁੱਟਮਾਰ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਅਧਿਕਾਰੀਆਂ ਨੇ ਮੁੱਖ ਮੁਲਜ਼ਮ ਭੁਪਿੰਦਰ ਸਿੰਘ ਨੂੰ ਨਾ ਤਾਂ ਧੋਖਾਧੜੀ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਅਤੇ ਨਾ ਹੀ ਕੁੱਟਮਾਰ ਦੇ ਕੇਸ ਵਿੱਚ। ਪੁਲਿਸ ਅਧਿਕਾਰੀ ਮਿਲੀਭੁਗਤ ਨਾਲ ਕੁੱਟਮਾਰ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਕੇਸ ਵਿੱਚੋਂ ਬਾਹਰ ਕੱਢ ਰਹੇ ਹਨ, ਜੋ ਸਾਡੇ ਨਾਲ ਧੱਕੇਸ਼ਾਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੁੱਟਮਾਰ ਮਾਮਲੇ ਵਿੱਚ ਨਾਮਜ਼ਦ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿੱਤਾ ਜਾਵੇ।
ਇਸ ਮਾਮਲੇ ਸਬੰਧੀ ਡੀਐਸਪੀ ਸਿਟੀ ਸੁਖਪਾਲ ਸਿੰਘ ਦਾ ਕਹਿਣਾ ਹੈ ਕਿ ਕਿਸੇ ਵੀ ਤਰ੍ਹਾਂ ਦੇ ਕੇਸ ਨੂੰ ਰੱਦ ਨਹੀਂ ਕੀਤਾ ਜਾ ਰਿਹਾ ਹੈ। ਧੋਖਾਧੜੀ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਨ੍ਹਾਂ ਨੂੰ ਬਾਅਦ ਵਿੱਚ ਜ਼ਮਾਨਤ ਮਿਲ ਗਈ ਸੀ ਜਦੋਂਕਿ ਮੁੱਖ ਮੁਲਜ਼ਮ ਭਗੌੜਾ ਹੈ ਜਿਸ ਕਾਰਨ ਅਦਾਲਤ ਵੱਲੋਂ ਉਸ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਹਮਲੇ ਦੇ ਮਾਮਲੇ ਵਿੱਚ ਦੂਜੇ ਗਰੁੱਪ ਦੀ ਜਾਂਚ ਕੀਤੀ ਜਾ ਰਹੀ ਹੈ। ਉਹ ਜਾਂਚ ਵੀ ਕੁਝ ਦਿਨਾਂ ਵਿੱਚ ਪੂਰੀ ਹੋ ਜਾਵੇਗੀ। ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਜਾਂਚ ਦੌਰਾਨ ਕੋਈ ਵੀ ਕੇਸ ਰੱਦ ਨਹੀਂ ਕੀਤਾ ਗਿਆ ਅਤੇ ਨਾ ਹੀ ਕਿਸੇ ਨੂੰ ਕੇਸ ਵਿੱਚੋਂ ਬਾਹਰ ਕੀਤਾ ਗਿਆ ਹੈ।