ਟਰੈਵਲ ਏਜੰਟ ਨੇ ਬੰਦੂਕ ਦੀ ਨੋਕ 'ਤੇ ਕੀਤਾ ਬਲਾਤਕਾਰ
ਜਲੰਧਰ : ਪੰਜਾਬ ਦੇ ਜਲੰਧਰ 'ਚ ਇਕ ਟਰੈਵਲ ਏਜੰਟ ਨੇ ਆਪਣੇ ਘਰ 'ਚ ਬੰਦੂਕ ਦੀ ਨੋਕ 'ਤੇ ਔਰਤ ਨਾਲ ਬਲਾਤਕਾਰ ਕੀਤਾ। ਵਿਆਹੁਤਾ ਔਰਤ ਨੇ ਇਸ ਦੀ ਸ਼ਿਕਾਇਤ ਪੁਲਿਸ ਕਮਿਸ਼ਨਰ ਨੂੰ ਕੀਤੀ। ਜਿਸ ਤੋਂ ਬਾਅਦ ਮਹਿਲਾ ਥਾਣੇ ਦੇ ਜਾਂਚ ਅਧਿਕਾਰੀ ਨੇ ਵਿਆਹੁਤਾ ਦੇ ਬਿਆਨ ਦਰਜ ਕੀਤੇ ਹਨ।ਜਿਸ ਤੋਂ ਬਾਅਦ ਦੋਸ਼ੀ ਟਰੈਵਲ ਏਜੰਟ ਗੁਰਸਿਮਰਨ ਸਿੰਘ ਖਹਿਰਾ ਵਾਸੀ […]
By : Editor (BS)
ਜਲੰਧਰ : ਪੰਜਾਬ ਦੇ ਜਲੰਧਰ 'ਚ ਇਕ ਟਰੈਵਲ ਏਜੰਟ ਨੇ ਆਪਣੇ ਘਰ 'ਚ ਬੰਦੂਕ ਦੀ ਨੋਕ 'ਤੇ ਔਰਤ ਨਾਲ ਬਲਾਤਕਾਰ ਕੀਤਾ। ਵਿਆਹੁਤਾ ਔਰਤ ਨੇ ਇਸ ਦੀ ਸ਼ਿਕਾਇਤ ਪੁਲਿਸ ਕਮਿਸ਼ਨਰ ਨੂੰ ਕੀਤੀ। ਜਿਸ ਤੋਂ ਬਾਅਦ ਮਹਿਲਾ ਥਾਣੇ ਦੇ ਜਾਂਚ ਅਧਿਕਾਰੀ ਨੇ ਵਿਆਹੁਤਾ ਦੇ ਬਿਆਨ ਦਰਜ ਕੀਤੇ ਹਨ।ਜਿਸ ਤੋਂ ਬਾਅਦ ਦੋਸ਼ੀ ਟਰੈਵਲ ਏਜੰਟ ਗੁਰਸਿਮਰਨ ਸਿੰਘ ਖਹਿਰਾ ਵਾਸੀ ਰਾਜਗੜ੍ਹ, ਨਾਭਾ (ਪਟਿਆਲਾ) ਦੇ ਖਿਲਾਫ ਥਾਣਾ ਮਾਹਲਾ ਵਿਖੇ ਧਾਰਾ 376, 354 ਅਤੇ 511 ਆਈ.ਪੀ.ਸੀ. ਤਹਿਤ ਪਰਚਾ ਦਰਜ ਕੀਤਾ ਹੈ।
ਪੁਲਿਸ ਨੂੰ ਦੱਸਿਆ ਕਿ ਉਹ ਸ਼ਾਦੀਸ਼ੁਦਾ ਸੀ, ਪਰ ਉਸਦੇ ਪਤੀ ਨਾਲ ਲੜਾਈ ਚੱਲ ਰਹੀ ਸੀ। ਕਿਸੇ ਜਾਣਕਾਰ ਦੇ ਜ਼ਰੀਏ ਉਹ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਗੁਰਸਿਮਰਨ ਸਿੰਘ ਖਹਿਰਾ ਨੂੰ ਮਿਲੀ। ਜਿਸ ਤੋਂ ਬਾਅਦ ਦੋਵੇਂ ਚੰਗੇ ਦੋਸਤ ਬਣ ਗਏ ਅਤੇ ਉਹ ਅਕਸਰ ਇੱਕ ਦੂਜੇ ਨੂੰ ਮਿਲਦੇ ਰਹਿੰਦੇ ਸਨ।ਔਰਤ ਨੇ Police ਨੂੰ ਦੱਸਿਆ ਕਿ ਜਦੋਂ ਪੀੜਤਾ ਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਉਸ ਨੂੰ ਡਰਾਉਣ ਲਈ ਆਪਣਾ ਲਾਇਸੰਸੀ ਹਥਿਆਰ ਕੱਢ ਲਿਆ। ਜਿਸ ਤੋਂ ਬਾਅਦ ਦੋਸ਼ੀ ਨੇ ਬੰਦੂਕ ਦੀ ਨੋਕ 'ਤੇ ਪੀੜਤਾ ਨਾਲ ਬਲਾਤਕਾਰ ਕੀਤਾ।
ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਡੈਟਰਾਇਟ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਵੱਲ ਆ ਰਹੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਜਿਸ ਕੋਲੋਂ 87 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਦੇ ਕਸਟਮਜ਼ ਅਤੇ ਬਾਰਡ ਪ੍ਰੋਟੈਕਸ਼ਨ ਅਫਸਰਾਂ ਵੱਲੋਂ ਡੈਟਰਾਇਟ ਵਿਖੇ ਅੰਬੈਸਡਰ ਬ੍ਰਿਜ ਵੱਲ ਜਾ ਰਹੇ ਇਕ ਟਰੱਕ ਨੂੰ ਰੋਕਿਆ ਜਿਸ ਨੂੰ ਇਕ ਭਾਰਤੀ ਨਾਗਰਿਕ ਚਲਾ ਰਿਹਾ ਸੀ।
ਗਗਨਦੀਪ ਸਿੰਘ ਵਜੋਂ ਹੋਈ ਡਰਾਈਵਰ ਦੀ ਸ਼ਨਾਖਤ
ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ ਅਫਸਰਾਂ ਵੱਲੋਂ ਇਸ਼ਾਰਾ ਕਰਨ ਦੇ ਬਾਵਜੂਦ ਟਰੱਕ ਡਰਾਈਵਰ ਟੋਲਜ਼ ਵੱਲ ਵਧਦਾ ਰਿਹਾ ਜਿਸ ਮਗਰੋਂ ਬਾਰਡਰ ਪ੍ਰੋਟੈਕਸ਼ਨ ਦਾ ਕੇ-9 ਦਸਤਾ ਹਰਕਤ ਵਿਚ ਆ ਗਿਆ ਅਤੇ ਟਰੱਕ ਨੂੰ ਰੋਕਿਆ ਗਿਆ। ਹੋਮਲੈਂਡ ਸਕਿਉਰਟੀ ਵਿਭਾਗ ਦੇ ਇਕ ਸਪੈਸ਼ਲ ਏਜੰਟ ਮੁਤਾਬਕ ਟਰੱਕ ਨੂੰ ਇਕ ਪਾਸੇ ਲਿਜਾਣ ਮਗਰੋਂ ਇਸ ਦੀ ਤਲਾਸ਼ੀ ਲਈ ਜਿਸ ਵਿਚੋਂ ਟੇਪ ਨਾਲ ਸੀਲ ਕੀਤੇ ਗੱਤੇ ਦੇ 13 ਡੱਬੇ ਮਿਲੇ। ਡੱਬਿਆਂ ਨੂੰ ਖੋਲ੍ਹਣ ’ਤੇ ਇਨ੍ਹਾਂ ਵਿਚੋਂ 290 ਕਿਲੋ ਸਫੈਦ ਪਾਊਡਰ ਨਿਕਲਿਆ ਜਿਸ ਦੇ ਟੈਸਟ ਦੌਰਾਨ ਕੋਕੀਨ ਹੋਣ ਦੀ ਤਸਦੀਕ ਹੋ ਗਈ। ਕੋਕੀਨ ਦੀ ਅੰਦਾਜ਼ਨ ਕੀਮਤ 87 ਲੱਖ ਡਾਲਰ ਬਣਦੀ ਹੈ ਅਤੇ ਸਪੈਸ਼ਲ ਏਜੰਟ ਜੈਫਰੀ ਰਿਚਰਡਸਨ ਵੱਲੋਂ ਦਾਇਰ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਟਰੱਕ ਦੇ ਕੈਬਿਨ ਵਿਚੋਂ ਮਿਲੀ ਟੇਪ ਅਤੇ ਕੈਂਚੀਆਂ, ਗੱਤੇ ਦੇ ਡੱਬਿਆਂ ’ਤੇ ਲੱਗੀ ਟੇਪ ਨਾਲ ਮੇਲ ਖਾ ਰਹੀਆਂ ਸਨ।