ਟਰਾਲੀ ਨੇ 2 ਬੱਚਿਆਂ ਨੂੰ ਦਰੜਿਆ, ਇੱਕ ਦੀ ਮੌਤ
ਜਗਰਾੳਂ, 23 ਮਾਰਚ, ਨਿਰਮਲ : ਜਗਰਾਉਂ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਭਿਆਨਕ ਹਾਦਸਾ ਵਾਪਰ ਗਿਆ। ਇੱਥੇ ਸ਼ਰਧਾਲੂਆਂ ਨਾਲ ਭਰੀ ਟਰਾਲੀ ਨੇ ਦੋ ਬੱਚਿਆਂ ਨੂੰ ਦਰੜ ਦਿੱਤਾ। ਜਿਸ ਵਿਚ ਇੱਕ ਬੱਚੀ ਦੀ ਮੌਤ ਹੋ ਗਈ। ਦੱਸਦੇ ਚਲੀਏ ਕਿ ਜਗਰਾਓਂ ਸ਼ਹਿਰ ਤੋਂ ਕੁਝ ਦੂਰੀ ’ਤੇ ਪੈਂਦੇ ਪਿੰਡ ਸਿੱਧਵਾਂ ਬੇਟ ਪਿੰਡ ਖੁਰਸ਼ੀਦਪੁਰਾ […]
By : Editor Editor
ਜਗਰਾੳਂ, 23 ਮਾਰਚ, ਨਿਰਮਲ : ਜਗਰਾਉਂ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਭਿਆਨਕ ਹਾਦਸਾ ਵਾਪਰ ਗਿਆ। ਇੱਥੇ ਸ਼ਰਧਾਲੂਆਂ ਨਾਲ ਭਰੀ ਟਰਾਲੀ ਨੇ ਦੋ ਬੱਚਿਆਂ ਨੂੰ ਦਰੜ ਦਿੱਤਾ। ਜਿਸ ਵਿਚ ਇੱਕ ਬੱਚੀ ਦੀ ਮੌਤ ਹੋ ਗਈ।
ਦੱਸਦੇ ਚਲੀਏ ਕਿ ਜਗਰਾਓਂ ਸ਼ਹਿਰ ਤੋਂ ਕੁਝ ਦੂਰੀ ’ਤੇ ਪੈਂਦੇ ਪਿੰਡ ਸਿੱਧਵਾਂ ਬੇਟ ਪਿੰਡ ਖੁਰਸ਼ੀਦਪੁਰਾ ’ਚ ਸ਼ਰਧਾਲੂਆਂ ਨਾਲ ਭਰੀ ਟਰਾਲੀ ਟਰਾਲੀ ਹੇਠ ਆਉਣ ਕਾਰਨ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਗੰਭੀਰ ਜ਼ਖ਼ਮੀ ਹੋ ਗਈ। ਮ੍ਰਿਤਕਾ ਦੀ ਪਛਾਣ 10 ਸਾਲਾ ਪਾਲਕ ਨਿਵਾਸੀ ਵਜੋਂ ਹੋਈ ਹੈ।
ਜ਼ਖਮੀ ਲੜਕੀ ਦੀ ਪਛਾਣ ਅਰਸ਼ਦੀਪ ਕੌਰ ਵਾਸੀ ਪਿੰਡ ਖੁਰਸ਼ੀਦ ਪੁਰ ਵਜੋਂ ਹੋਈ ਹੈ। ਜਿਸ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਲੜਕੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ।
ਜਾਣਕਾਰੀ ਅਨੁਸਾਰ ਹੋਲਾ ਮੁਹੱਲਾ ਵਿਖੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਟਰਾਲੀ ਨੇ ਪਿੰਡ ਖੁਰਸ਼ੀਦ ਵਿਖੇ ਦੋ ਲੜਕੀਆਂ ਨੂੰ ਦਰੜ ਦਿੱਤਾ। ਇਸ ਹਾਦਸੇ ਦੌਰਾਨ ਇਕ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸੇ ਹਾਦਸੇ ਤੋਂ ਬਾਅਦ ਟਰਾਲੀ ਵੀ ਪਲਟ ਗਈ। ਇਸ ਦੌਰਾਨ ਟਰਾਲੀ ਵਿੱਚ ਸਵਾਰ ਸਾਰੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ।
ਮੌਕੇ ’ਤੇ ਪੁੱਜੀ ਪੁਲਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ’ਚ ਲੈਣ ਦੇ ਨਾਲ-ਨਾਲ ਸੜਕ ’ਤੇ ਪਲਟੀ ਟਰਾਲੀ ਨੂੰ ਵੀ ਕਬਜ਼ੇ ’ਚ ਲੈ ਲਿਆ। ਥਾਣਾ ਸਿੱਧਵਾ ਬੇਟ ਦੇ ਏ.ਐਸ.ਆਈ ਨਸੀਬ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਟਰਾਲੀ ਪਲਟਣ ਤੋਂ ਬਾਅਦ ਟਰਾਲੀ ਵਿੱਚ ਬੈਠਾ ਸਾਥੀ ਫਰਾਰ ਹੋ ਗਿਆ ਹੈ। ਪੁਲਿਸ ਟਰੈਕਟਰ ਟਰਾਲੀ ਦੇ ਡਰਾਈਵਰ ਸਮੇਤ ਮਾਲਕ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ
ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।
ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ ”ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।