ਤੁਰਕੀ ਦੇ ਚਰਚ ਵਿਚ ਗੋਲੀਬਾਰੀ, ਇੱਕ ਦੀ ਮੌਤ
ਚਰਚ ਵਿਚ ਗੋਲੀਬਾਰੀ ਦੀ ਜ਼ਿੰਮੇਵਾਰੀ ਆਈਐਸ ਨੇ ਲਈਇਸਤਾਂਬੁਲ, 29 ਜਨਵਰੀ, ਨਿਰਮਲ : ਤੁਰਕੀ ਦੇ ਚਰਚ ਵਿਚ ਗੋਲੀਬਾਰੀ ਦੀ ਘਟਨਾ ਵਾਪਰ ਗਈ। ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਦੋ ਬੰਦੂਕਧਾਰੀਆਂ ਨੇ ਚਰਚ ਵਿੱਚ ਦਾਖਲ ਹੋ ਕੇ ਗੋਲੀਬਾਰੀ ਕੀਤੀ ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਆਈਐਸ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ […]
By : Editor Editor
ਚਰਚ ਵਿਚ ਗੋਲੀਬਾਰੀ ਦੀ ਜ਼ਿੰਮੇਵਾਰੀ ਆਈਐਸ ਨੇ ਲਈ
ਇਸਤਾਂਬੁਲ, 29 ਜਨਵਰੀ, ਨਿਰਮਲ : ਤੁਰਕੀ ਦੇ ਚਰਚ ਵਿਚ ਗੋਲੀਬਾਰੀ ਦੀ ਘਟਨਾ ਵਾਪਰ ਗਈ। ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਦੋ ਬੰਦੂਕਧਾਰੀਆਂ ਨੇ ਚਰਚ ਵਿੱਚ ਦਾਖਲ ਹੋ ਕੇ ਗੋਲੀਬਾਰੀ ਕੀਤੀ ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਆਈਐਸ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ ਗ੍ਰਹਿ ਮੰਤਰੀ ਅਲੀ ਯੇਰਲੀਕਾਯਾ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਸਵੇਰੇ 11.40 ਵਜੇ ਵਾਪਰੀ, ਜਦੋਂ ਦੋ ਬੰਦੂਕਧਾਰੀ ਸਾਂਤਾ ਮਾਰੀਆ ਚਰਚ ਵਿੱਚ ਦਾਖਲ ਹੋਏ। ਇਸ ਦੌਰਾਨ ਉਨ੍ਹਾਂ ਨੇ ਸੇਵਾ ਕਰ ਰਹੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ, ਜਿਸ ਦੀ ਮੌਤ ਹੋ ਗਈ।
ਦੱਸਦੇ ਚਲੀਏ ਕਿ ਤੁਰਕੀ ਦੇ ਇੱਕ ਚਰਚ ਵਿੱਚ ਹਮਲਾ ਹੋਇਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੋਵੇਂ ਦੋਸ਼ੀ ਇਸਲਾਮਿਕ ਸਟੇਟ ਨਾਲ ਜੁੜੇ ਹੋਏ ਸਨ ਅਤੇ ਦੋਵੇਂ ਵਿਦੇਸ਼ੀ ਨਾਗਰਿਕ ਹਨ। ਤੁਰਕੀ ਦੇ ਰਾਸ਼ਟਰਪਤੀ ਨੇ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਚਰਚ ਲਈ ਆਪਣਾ ਸਮਰਥਨ ਜ਼ਾਹਰ ਕੀਤਾ ਹੈ। ਇਹ ਘਟਨਾ ਤੁਰਕੀ ਦੇ ਇਸਤਾਂਬੁਲ ’ਚ ਵਾਪਰੀ।
ਮੀਡੀਆ ਰਿਪੋਰਟਾਂ ਮੁਤਾਬਕ ਗ੍ਰਹਿ ਮੰਤਰੀ ਅਲੀ ਯੇਰਲਿਕਾਯਾ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ 11.40 ਵਜੇ ਦੋ ਨਕਾਬਪੋਸ਼ ਬੰਦੂਕਧਾਰੀ ਇਸਤਾਂਬੁਲ ਦੇ ਸਾਂਤਾ ਮਾਰੀਆ ਕੈਥੋਲਿਕ ਚਰਚ ’ਚ ਦਾਖਲ ਹੋਏ। ਇਸ ਦੌਰਾਨ ਉਨ੍ਹਾਂ ਨੇ ਚਰਚ ’ਚ ਸੇਵਾ ਕਰ ਰਹੇ ਤੁਰਕੀ ਦੇ ਨਾਗਰਿਕ ’ਤੇ ਹਮਲਾ ਕਰ ਦਿੱਤਾ। ਹਮਲੇ ’ਚ ਉਸ ਦੀ ਮੌਤ ਹੋ ਗਈ। ਮੁਲਜ਼ਮਾਂ ਨੂੰ ਫੜਨ ਲਈ ਸ਼ਹਿਰ ਵਿੱਚ 30 ਤੋਂ ਵੱਧ ਥਾਵਾਂ ’ਤੇ ਛਾਪੇ ਮਾਰੇ ਗਏ ਅਤੇ 47 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਕਾਫੀ ਮੁਸ਼ੱਕਤ ਤੋਂ ਬਾਅਦ ਪਿਛਲੀ ਛਾਪੇਮਾਰੀ ਦੌਰਾਨ ਦੋਵੇਂ ਮੁਲਜ਼ਮ ਫੜੇ ਗਏ।
ਜਾਂਚ ਵਿੱਚ ਸਾਹਮਣੇ ਆਇਆ ਕਿ ਦੋਵੇਂ ਮੁਲਜ਼ਮ ਵਿਦੇਸ਼ੀ ਨਾਗਰਿਕ ਹਨ। ਇਨ੍ਹਾਂ ਵਿੱਚੋਂ ਇੱਕ ਤਜ਼ਾਕਿਸਤਾਨ ਦਾ ਨਾਗਰਿਕ ਹੈ ਅਤੇ ਦੂਜਾ ਰੂਸ ਦਾ ਨਾਗਰਿਕ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇਸਲਾਮਿਕ ਸਟੇਟ ਨਾਲ ਜੁੜੇ ਹੋਏ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਗ੍ਰਿਫਤਾਰੀ ਤੋਂ ਪਹਿਲਾਂ ਇਸਲਾਮਿਕ ਸਟੇਟ ਨੇ ਟੈਲੀਗ੍ਰਾਮ ’ਤੇ ਇਕ ਬਿਆਨ ਜਾਰੀ ਕੀਤਾ ਸੀ, ਜਿਸ ’ਚ ਉਨ੍ਹਾਂ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ।
ਰਾਸ਼ਟਰਪਤੀ ਏਰਦੋਗਨ ਨੇ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਪਾਦਰੀ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਗ੍ਰਹਿ ਮੰਤਰੀ ਯੇਰਲਿਕਾਯਾ ਦੇ ਨਾਲ-ਨਾਲ ਨਿਆਂ ਮੰਤਰੀ ਨੇ ਵੀ ਹਮਲੇ ਦੀ ਨਿੰਦਾ ਕੀਤੀ ਹੈ। ਵੈਟੀਕਨ ਦੇ ਪੋਪ ਫਰਾਂਸਿਸ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਇਟਲੀ ਦੇ ਰਾਸ਼ਟਰਪਤੀ ਜਾਰਜੀਆ ਮੇਲੋਨੀ ਨੇ ਵੀ ਸੋਗ ਪ੍ਰਗਟ ਕੀਤਾ ਹੈ।
ਪਾਕਿਸਤਾਨ ਦੇ ਬਲੋਚਿਸਤਾਨ ਦੇ ਮਸਤਾਂਗ ’ਚ ਨੈਸ਼ਨਲ ਪਾਰਟੀ ਦੇ ਚੋਣ ਦਫ਼ਤਰ ’ਤੇ ਗ੍ਰਨੇਡ ਹਮਲਾ ਹੋਇਆ ਹੈ। ਹਮਲੇ ’ਚ ਦੋ ਲੋਕ ਜ਼ਖਮੀ ਹੋ ਗਏ। ਪੁਲਸ ਸਟੇਸ਼ਨ ਦੇ ਇੰਸਪੈਕਟਰ ਅਬਦੁਲ ਫਤਾਹ ਦਾ ਕਹਿਣਾ ਹੈ ਕਿ ਜ਼ਖਮੀਆਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਦੇ ਨਾਂ ਗੁਲਾਮ ਮੋਹੀਉਦੀਨ ਅਤੇ ਅਬਦੁਲ ਅਜ਼ੀਜ਼ ਸ਼ਮੀ ਹਨ। ਉਸ ਨੂੰ ਇਲਾਜ ਲਈ ਧ੍ਹਥ ਹਸਪਤਾਲ ਭੇਜਿਆ ਗਿਆ ਹੈ। ਹਾਲਾਂਕਿ ਸ਼ਮੀ ਨੂੰ ਉੱਥੋਂ ਇਲਾਜ ਲਈ ਕਵੇਟਾ ਰੈਫਰ ਕਰ ਦਿੱਤਾ ਗਿਆ।
ਦੂਜੇ ਪਾਸੇ ਭਾਰਤ ਨੇ ਸ਼੍ਰੀਲੰਕਾਈ ਮਛੇਰਿਆਂ ਨੂੰ ਸੋਮਾਲੀ ਸਮੁੰਦਰੀ ਡਾਕੂਆਂ ਦੇ ਕਬਜ਼ੇ ਤੋਂ ਬਚਾਉਣ ਵਿੱਚ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਲੋਰੇਂਜ਼ੋ ਪੁਥਾ-4 ਕਿਸ਼ਤੀ 16 ਜਨਵਰੀ ਨੂੰ ਸ਼੍ਰੀਲੰਕਾ ਦੀ ਡਿਕੋਵਿਤਾ ਬੰਦਰਗਾਹ ਤੋਂ ਬਹੁ-ਦਿਨ ਮੱਛੀ ਫੜਨ ਦੀ ਯਾਤਰਾ ’ਤੇ ਰਵਾਨਾ ਹੋਈ ਸੀ। ਸ਼੍ਰੀਲੰਕਾ ਦੀ ਜਲ ਸੈਨਾ ਦੇ ਬੁਲਾਰੇ ਗਯਾਨ ਵਿਕਰਮਾਸੂਰੀਆ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਦੇਸ਼ ਨੇ ਸ਼ਨੀਵਾਰ ਨੂੰ ਸੰਯੁਕਤ ਰਾਸ਼ਟਰ ਦੀ ਕੇਂਦਰੀ ਸਮੁੰਦਰੀ ਕਮਾਨ ਨੂੰ ਮੋਗਾਦਿਸ਼ੂ ਤੋਂ ਲਗਭਗ 840 ਨੌਟੀਕਲ ਮੀਲ ਦੱਖਣ-ਪੂਰਬ ’ਚ ਸੋਮਾਲੀ ਸਮੁੰਦਰੀ ਡਾਕੂਆਂ ਦੁਆਰਾ ਛੇ ਮਛੇਰਿਆਂ ਅਤੇ ਉਨ੍ਹਾਂ ਦੀ ਕਿਸ਼ਤੀ ਨੂੰ ਫੜੇ ਜਾਣ ਦੀ ਸੂਚਨਾ ਦਿੱਤੀ ਸੀ। ਭਾਰਤ ਨੇ ਇਨ੍ਹਾਂ ਮਛੇਰਿਆਂ ਨੂੰ ਆਜ਼ਾਦ ਕਰਵਾਉਣ ਲਈ ਸ੍ਰੀਲੰਕਾ ਦੀ ਮਦਦ ਕਰਨ ਦਾ ਭਰੋਸਾ ਦਿੱਤਾ ਹੈ।