ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ
ਚੰਡੀਗੜ੍ਹ, 20 ਅਕਤੂਬਰ, ਨਿਰਮਲ : ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਹੰਗਾਮੇ ਵਾਲਾ ਹੋਣ ਦੀ ਉਮੀਦ ਹੈ। ਵਿਰੋਧੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੇ ਪਹਿਲਾਂ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਐਸਵਾਈਐਲ ਨਹਿਰ, ਨਸ਼ਿਆਂ ਅਤੇ ਕਰਜ਼ੇ ਦੇ ਮੁੱਦਿਆਂ ’ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਲਈ […]
By : Hamdard Tv Admin
ਚੰਡੀਗੜ੍ਹ, 20 ਅਕਤੂਬਰ, ਨਿਰਮਲ : ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਹੰਗਾਮੇ ਵਾਲਾ ਹੋਣ ਦੀ ਉਮੀਦ ਹੈ। ਵਿਰੋਧੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੇ ਪਹਿਲਾਂ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਐਸਵਾਈਐਲ ਨਹਿਰ, ਨਸ਼ਿਆਂ ਅਤੇ ਕਰਜ਼ੇ ਦੇ ਮੁੱਦਿਆਂ ’ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਲਈ ਹੈ। ਇਸ ਦੇ ਨਾਲ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਸੈਸ਼ਨ ਨੂੰ ਪਹਿਲਾਂ ਹੀ ਗੈਰ-ਕਾਨੂੰਨੀ ਕਰਾਰ ਦੇ ਚੁੱਕੇ ਹਨ।
ਪੰਜਾਬ ਵਿਧਾਨ ਸਭਾ ਦਾ ਸ਼ੁਰੂ ਹੋ ਰਿਹਾ ਦੋ ਰੋਜ਼ਾ ਸੈਸ਼ਨ ਬਜਟ ਸੈਸ਼ਨ ਦਾ ਹਿੱਸਾ ਹੈ। ਜਿਸ ਵਿੱਚ ਤਿੰਨ ਸੋਧ ਬਿੱਲ ਪਾਸ ਕਰਨ ਦੀ ਤਿਆਰੀ ਚੱਲ ਰਹੀ ਹੈ। ਜਿਸ ਵਿੱਚ ਸਭ ਤੋਂ ਪਹਿਲਾਂ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਸੋਧ ਬਿੱਲ, ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ ਅਤੇ ਇੰਡੀਅਨ ਸਟੈਂਪ ਪੰਜਾਬ ਸੋਧ ਬਿੱਲ ਪਾਸ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜਿਸ ’ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਇਤਰਾਜ਼ ਪ੍ਰਗਟਾਇਆ ਹੈ।