ਕਰਜ਼ੇ ਵਿਚ ਫਸੇ 2 ਕਿਸਾਨਾਂ ਨੇ ਦਿੱਤੀ ਜਾਨ
ਬਠਿੰਡਾ, 15 ਸਤੰਬਰ , ਹ.ਬ. : ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਵੀ ਕਈ ਕਿਸਾਨ-ਮਜ਼ਦੂਰ ਖੁਦਕੁਸ਼ੀਆਂ ਕਰ ਚੁੱਕੇ ਹਨ ਪਰ ਸਰਕਾਰ ਨੇ ਅਜੇ ਤੱਕ ਕਿਸੇ ਨੂੰ ਮੁਆਵਜ਼ਾ ਨਹੀਂ ਦਿੱਤਾ। ਆਗੂਆਂ ਨੇ ਮਹਿੰਦਰ ਸਿੰਘ ਅਤੇ ਸੁਖਚੈਨ ਸਿੰਘ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ […]
By : Hamdard Tv Admin
ਬਠਿੰਡਾ, 15 ਸਤੰਬਰ , ਹ.ਬ. : ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਵੀ ਕਈ ਕਿਸਾਨ-ਮਜ਼ਦੂਰ ਖੁਦਕੁਸ਼ੀਆਂ ਕਰ ਚੁੱਕੇ ਹਨ ਪਰ ਸਰਕਾਰ ਨੇ ਅਜੇ ਤੱਕ ਕਿਸੇ ਨੂੰ ਮੁਆਵਜ਼ਾ ਨਹੀਂ ਦਿੱਤਾ। ਆਗੂਆਂ ਨੇ ਮਹਿੰਦਰ ਸਿੰਘ ਅਤੇ ਸੁਖਚੈਨ ਸਿੰਘ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਮੰਗ ਕੀਤੀ ਗਈ।
ਬਠਿੰਡਾ ਦੇ ਪਿੰਡ ਫੂਲੇਵਾਲਾ ਅਤੇ ਜੇਠੂਕੇ ਵਿੱਚ ਦੋ ਕਰਜ਼ੇ ਦੇ ਸਤਾਏ ਕਿਸਾਨਾਂ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਦੋਵਾਂ ਕਿਸਾਨਾਂ ਦੀ ਪਛਾਣ ਸੁਖਚੈਨ ਸਿੰਘ ਫੂਲੇਵਾਲਾ ਅਤੇ ਮਹਿੰਦਰ ਸਿੰਘ ਜੇਠੂਕੇ ਵਜੋਂ ਹੋਈ ਹੈ। ਮਹਿੰਦਰ ਸਿੰਘ ਦੇ ਖੁਦਕੁਸ਼ੀ ਮਾਮਲੇ ਵਿੱਚ ਕਿਸਾਨ ਯੂਨੀਅਨ ਦੇ ਸੰਘਰਸ਼ ਦੇ ਚੱਲਦਿਆਂ ਨਾਇਬ ਤਹਿਸੀਲਦਾਰ ਨੇ ਮਹਿੰਦਰ ਸਿੰਘ ਦੇ ਪਰਿਵਾਰ ਨੂੰ ਸਰਕਾਰ ਵੱਲੋਂ 3 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ।
ਜਾਣਕਾਰੀ ਅਨੁਸਾਰ ਪਿੰਡ ਫੂਲੇਵਾਲਾ ਦੇ ਕਿਸਾਨ ਸੁਖਚੈਨ ਸਿੰਘ ਸਿਰ ਕਰੀਬ ਅੱਠ ਲੱਖ ਰੁਪਏ ਦਾ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ਾ ਸੀ। ਉਹ ਨੌਂ ਏਕੜ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦਾ ਸੀ। ਉਹ ਪਿਛਲੇ ਕੁਝ ਸਮੇਂ ਤੋਂ ਕਰਜ਼ੇ ਤੋਂ ਪ੍ਰੇਸ਼ਾਨ ਸੀ। ਪਿੰਡ ਵਾਸੀ ਸੁਖਦੇਵ ਸਿੰਘ ਨੇ ਦੱਸਿਆ ਕਿ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਸੁਖਚੈਨ ਸਿੰਘ ਨੇ ਵੀਰਵਾਰ ਨੂੰ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਇਸ ਮਾਮਲੇ ਵਿੱਚ ਥਾਣਾ ਫੂਲ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।