Begin typing your search above and press return to search.

ਗੈਂਗਸਟਰ ਅਰਸ ਡੱਲਾ ਦੇ ਕਰੀਬੀ ਪੁਲਿਸ ਵਲੋਂ ਗ੍ਰਿਫ਼ਤਾਰ

ਮੁਹਾਲੀ, 3 ਅਕਤੂਬਰ , ਹ.ਬ. : ਫੜੇ ਗਏ ਗੈਂਗਸਟਰ ਅਰਸ ਡੱਲਾ ਦੇ ਕਰੀਬੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਲੁਧਿਆਣਾ ਅਤੇ ਮੋਗਾ ਵਿੱਚ ਪਹਿਲਾਂ ਵੀ ਕਈ ਕੇਸ ਦਰਜ ਹਨ। ਇਨ੍ਹਾਂ ਕੇਸਾਂ ਵਿੱਚ ਇਹ ਭਗੌੜੇ ਚੱਲ ਰਹੇ ਹਨ। ਇਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਹੁਣ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁੱਛਗਿੱਛ ਦੌਰਾਨ ਪੁਲਸ ਇਹ ਪਤਾ […]

ਗੈਂਗਸਟਰ ਅਰਸ ਡੱਲਾ ਦੇ ਕਰੀਬੀ ਪੁਲਿਸ ਵਲੋਂ ਗ੍ਰਿਫ਼ਤਾਰ
X

Hamdard Tv AdminBy : Hamdard Tv Admin

  |  3 Oct 2023 6:48 AM IST

  • whatsapp
  • Telegram


ਮੁਹਾਲੀ, 3 ਅਕਤੂਬਰ , ਹ.ਬ. : ਫੜੇ ਗਏ ਗੈਂਗਸਟਰ ਅਰਸ ਡੱਲਾ ਦੇ ਕਰੀਬੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਲੁਧਿਆਣਾ ਅਤੇ ਮੋਗਾ ਵਿੱਚ ਪਹਿਲਾਂ ਵੀ ਕਈ ਕੇਸ ਦਰਜ ਹਨ। ਇਨ੍ਹਾਂ ਕੇਸਾਂ ਵਿੱਚ ਇਹ ਭਗੌੜੇ ਚੱਲ ਰਹੇ ਹਨ। ਇਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਹੁਣ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁੱਛਗਿੱਛ ਦੌਰਾਨ ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਉਹ ਕਿਸ ਵਿਅਕਤੀ ਨੂੰ ਧਮਕੀ ਦੇਣ ਲਈ ਇਲਾਕੇ ’ਚ ਆਏ ਸਨ।

ਸੀਆਈਏ ਸਟਾਫ ਨੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਗੈਂਗਸਟਰ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਖਰੜ ਦੇ ਪਿੰਡ ਖਾਨਪੁਰ ਤੋਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਸਿਟੀ ਖਰੜ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ ਉਰਫ਼ ਦੀਪਾ ਵਾਸੀ ਪਿੰਡ ਢੁੱਡੀਕੇ ਜ਼ਿਲ੍ਹਾ ਮੋਗਾ ਅਤੇ ਸੌਰਵ ਕੁਮਾਰ ਉਰਫ਼ ਸਾਬੀ ਵਾਸੀ ਲੁਧਿਆਣਾ ਵਜੋਂ ਹੋਈ ਹੈ। ਉਨ੍ਹਾਂ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਪੁਲਸ ਮੁਤਾਬਕ ਦੋਵਾਂ ’ਤੇ ਕਾਫੀ ਸਮੇਂ ਤੋਂ ਨਜ਼ਰ ਰੱਖੀ ਜਾ ਰਹੀ ਸੀ। ਸੋਮਵਾਰ ਨੂੰ ਪੁਲਸ ਨੇ ਸਿਵਲ ਹਸਪਤਾਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਉਕਤ ਦੋਸ਼ੀ ਇਸ ਸਮੇਂ ਪਿੰਡ ਖਾਨਪੁਰ ਦੇ ਕੈਪਟਨ ਚੌਂਕ ਨੇੜੇ ਘੁੰਮ ਰਹੇ ਹਨ ਅਤੇ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਛਾਪਾ ਮਾਰ ਕੇ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ।

ਜਦੋਂ ਪੁਲਸ ਨੇ ਉਨ੍ਹਾਂ ਤੋਂ ਉਥੇ ਰੁਕਣ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੇ। ਇਸ ਮਗਰੋਂ ਪੁਲੀਸ ਨੇ ਇਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇੱਕ .32 ਬੋਰ ਦਾ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਹੋਏ। ਜਦੋਂ ਪੁਲਸ ਨੇ ਉਨ੍ਹਾਂ ਕੋਲੋਂ ਇਨ੍ਹਾਂ ਹਥਿਆਰਾਂ ਦੇ ਲਾਇਸੈਂਸ ਬਾਰੇ ਪੁੱਛਿਆ ਤਾਂ ਉਹ ਲਾਇਸੈਂਸ ਨਹੀਂ ਦਿਖਾ ਸਕੇ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਵਿਦੇਸ਼ ’ਚ ਬੈਠੇ ਗੈਂਗਸਟਰ ਅਰਸ਼ ਡੱਲਾ ਦੇ ਕਹਿਣ ’ਤੇ ਉਹ ਇਲਾਕੇ ’ਚ ਇਕ ਵਿਅਕਤੀ ਨੂੰ ਧਮਕੀ ਦੇਣ ਆਇਆ ਸੀ। ਉਹ ਇਲਾਕੇ ਦੀ ਰੇਕੀ ਕਰ ਰਹੇ ਸਨ ਅਤੇ ਜਲਦੀ ਹੀ ਉਕਤ ਵਿਅਕਤੀ ਨੂੰ ਧਮਕੀਆਂ ਦੇਣ ਜਾ ਰਹੇ ਸਨ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੂੰ ਉਨ੍ਹਾਂ ਦਾ ਪਤਾ ਲੱਗ ਗਿਆ ਅਤੇ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਲੁਧਿਆਣਾ ਅਤੇ ਮੋਗਾ ਵਿੱਚ ਕਈ ਕੇਸ ਦਰਜ ਹਨ। ਇਨ੍ਹਾਂ ਕੇਸਾਂ ਵਿੱਚ ਇਹ ਭਗੌੜੇ ਚੱਲ ਰਹੇ ਹਨ। ਇਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਹੁਣ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁੱਛਗਿੱਛ ਦੌਰਾਨ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਉਹ ਕਿਹੜੇ-ਕਿਹੜੇ ਵਿਅਕਤੀ ਇਲਾਕੇ ’ਚ ਧਮਕੀਆਂ ਦੇਣ ਆਏ ਸਨ ਅਤੇ ਟਰਾਈਸਿਟੀ ’ਚ ਪਹਿਲਾਂ ਵੀ ਕਿਹੜੇ-ਕਿਹੜੇ ਲੋਕਾਂ ਨੂੰ ਧਮਕੀਆਂ ਦੇ ਚੁੱਕੇ ਹਨ ਅਤੇ ਗੈਂਗਸਟਰ ਅਰਸ਼ ਡੱਲਾ ਦੇ ਇਸ਼ਾਰੇ ’ਤੇ ਉਨ੍ਹਾਂ ਤੋਂ ਪੈਸੇ ਵਸੂਲਦੇ ਹਨ।

Next Story
ਤਾਜ਼ਾ ਖਬਰਾਂ
Share it