ਕੇਂਦਰੀ ਮੰਤਰੀ ਗਡਕਰੀ ਨੇ ਹਰਿਮੰਦਰ ਸਾਹਿਬ 'ਚ ਟੇਕਿਆ ਮੱਥਾ
ਅੰਮਿ੍ਤਸਰ : ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ 'ਤੇ ਨਿਤਿਨ ਗਡਕਰੀ ਦਾ ਸਵਾਗਤ ਮੰਤਰੀ ਕੁਲਦੀਪ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ. ਵਲੋਂ ਕੀਤਾ ਗਿਆ। ਜਿੱਥੋਂ ਉਹ ਸਿੱਧਾ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਰਵਾਨਾ ਹੋਏ। ਨਿਤਿਨ ਗਡਕਰੀ ਨੇ ਕਿਹਾ ਕਿ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਦੀ ਮੇਰੀ ਤਾਂ ਪਹਿਲਾਂ […]
By : Editor (BS)
ਅੰਮਿ੍ਤਸਰ : ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ 'ਤੇ ਨਿਤਿਨ ਗਡਕਰੀ ਦਾ ਸਵਾਗਤ ਮੰਤਰੀ ਕੁਲਦੀਪ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ. ਵਲੋਂ ਕੀਤਾ ਗਿਆ। ਜਿੱਥੋਂ ਉਹ ਸਿੱਧਾ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਰਵਾਨਾ ਹੋਏ।
ਨਿਤਿਨ ਗਡਕਰੀ ਨੇ ਕਿਹਾ ਕਿ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਦੀ ਮੇਰੀ ਤਾਂ ਪਹਿਲਾਂ ਹੀ ਇੱਛਾ ਸੀ। ਅੱਜ ਮੈਨੂੰ ਇੱਥੇ ਸਿਰ ਝੁਕਾਉਣ ਦਾ ਸੁਭਾਗ ਮਿਲਿਆ। ਮੈਂ ਪ੍ਰਾਰਥਨਾ ਕੀਤੀ ਕਿ ਸਾਡੇ ਭਾਰਤੀਆਂ ਦਾ ਆਉਣ ਵਾਲੇ ਸਮੇਂ ਵਿੱਚ ਚੰਗਾ ਅਤੇ ਖੁਸ਼ਹਾਲ ਜੀਵਨ ਹੋਵੇ ਅਤੇ ਸਭ ਦਾ ਭਲਾ ਹੋਵੇ, ਦੇਸ਼ ਹੋਰ ਤਰੱਕੀ ਕਰੇ।
ਦੱਸ ਦਈਏ ਕਿ ਅੱਜ ਨਿਤਿਨ ਗਡਕਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਉਹ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਕੰਮਾਂ ਦਾ ਜਾਇਜ਼ਾ ਲੈਣਗੇ ਅਤੇ ਇਸ ਤੋਂ ਬਾਅਦ ਪਿੰਡ ਹਰਸ਼ਾ ਛੀਨਾ ਨੇੜੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਵੀ ਲੈਣਗੇ। ਇਸ ਤੋਂ ਬਾਅਦ ਕੇਂਦਰੀ ਮੰਤਰੀ ਹੈਲੀਕਾਪਟਰ ਰਾਹੀਂ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਕੌਮੀ ਮਾਰਗ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਅਟਾਰੀ ਸਰਹੱਦ ’ਤੇ ਕੌਮੀ ਝੰਡਾ ਲਹਿਰਾਉਣ ਦਾ ਉਦਘਾਟਨ ਕਰਨਗੇ।