Begin typing your search above and press return to search.

ਯੂਨੀਵਰਸਿਟੀ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

ਤਲਵੰਡੀ ਸਾਬੋ, 27 ਦਸੰਬਰ, ਨਿਰਮਲ : ਤਲਵੰਡੀ ਸਾਬੋ ਕਸਬੇ ਵਿਖੇ ਸਥਿਤ ਅਕਾਲ ਯੂਨੀਵਰਸਿਟੀ ਵਿਚ ਬੀਐਸਸੀ ਨਾਨ-ਮੈਡੀਕਲ ਦੇ ਦੂਜੇ ਸਾਲ ਦੀ ਪੜ੍ਹਾਈ ਕਰ ਰਹੀ 19 ਸਾਲਾ ਵਿਦਿਆਰਥਣ ਵੱਲੋਂ ਆਪਣੇ ਹੋਸਟਲ ਦੇ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਛਾਣ ਖੁਸ਼ੀ ਵਾਸੀ ਪਿੰਡ ਡਿੰਗ ਜ਼ਿਲ੍ਹਾ ਸਿਰਸਾ ਹਰਿਆਣਾ ਵਜੋਂ ਹੋਈ […]

university student committed suicide
X

Editor EditorBy : Editor Editor

  |  27 Dec 2023 4:37 AM IST

  • whatsapp
  • Telegram
ਤਲਵੰਡੀ ਸਾਬੋ, 27 ਦਸੰਬਰ, ਨਿਰਮਲ : ਤਲਵੰਡੀ ਸਾਬੋ ਕਸਬੇ ਵਿਖੇ ਸਥਿਤ ਅਕਾਲ ਯੂਨੀਵਰਸਿਟੀ ਵਿਚ ਬੀਐਸਸੀ ਨਾਨ-ਮੈਡੀਕਲ ਦੇ ਦੂਜੇ ਸਾਲ ਦੀ ਪੜ੍ਹਾਈ ਕਰ ਰਹੀ 19 ਸਾਲਾ ਵਿਦਿਆਰਥਣ ਵੱਲੋਂ ਆਪਣੇ ਹੋਸਟਲ ਦੇ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਛਾਣ ਖੁਸ਼ੀ ਵਾਸੀ ਪਿੰਡ ਡਿੰਗ ਜ਼ਿਲ੍ਹਾ ਸਿਰਸਾ ਹਰਿਆਣਾ ਵਜੋਂ ਹੋਈ ਹੈ। ਉਹ ਪਿਛਲੇ ਦੋ ਸਾਲਾਂ ਤੋਂ ਯੂਨੀਵਰਸਿਟੀ ਵਿਚ ਪੜ੍ਹ ਰਹੀ ਸੀ। ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੇ ਸਹੀ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ ਤੇ ਨਾ ਹੀ ਯੂਨੀਵਰਸਿਟੀ ਅਤੇ ਹੋਸਟਲ ਦੇ ਅਧਿਕਾਰੀ ਇਸ ਮਾਮਲੇ ਵਿਚ ਕੁਝ ਵੀ ਕਹਿਣ ਨੂੰ ਤਿਆਰ ਹਨ। ਇਸ ਦੌਰਾਨ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਪਹੁੰਚਾਇਆ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਸੋਮਵਾਰ ਦੁਪਹਿਰ ਅਕਾਲ ਯੂਨੀਵਰਸਿਟੀ ਦੇ ਹੋਸਟਲ ਦੇ ਕਮਰੇ ਵਿਚ ਬੀਐਸਸੀ ਨਾਨ-ਮੈਡੀਕਲ ਦੇ ਦੂਜੇ ਸਾਲ ਦੀ ਪੜ੍ਹਾਈ ਕਰ ਰਹੀ 19 ਸਾਲਾ ਵਿਦਿਆਰਥਣ ਖੁਸ਼ੀ ਨੇ ਹੋਸਟਲ ਦੇ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਉਸ ਦੇ ਨਾਲ ਪੜ੍ਹਦੀਆਂ ਹੋਰ ਵਿਦਿਆਰਥਣਾਂ ਹੋਸਟਲ ਦੇ ਕਮਰੇ ’ਚ ਪਹੁੰਚੀਆਂ ਤਾਂ ਦੇਖਿਆ ਕਿ ਖੁਸ਼ੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਇਸ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਹੋਸਟਲ ਅਤੇ ਯੂਨੀਵਰਸਿਟੀ ਅਧਿਕਾਰੀਆਂ ਦੇ ਨਾਲ-ਨਾਲ ਪੁਲਿਸ ਨੂੰ ਦਿੱਤੀ ਗਈ।
ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਹਾਲਾਂਕਿ, ਵਿਦਿਆਰਥਣ ਦਾ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਇਸ ਕਾਰਨ ਪੀੜਤਾ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਪਹੁੰਚਾਇਆ, ਜਦਕਿ ਮਾਮਲੇ ਦੀ ਸੂਚਨਾ ਮ੍ਰਿਤਕ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ
ਖੰਨਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਸ ਨੂੰ ਮੁਲਜ਼ਮਾਂ ’ਤੇ ਸਰਹੱਦ ਪਾਰ ਤੋਂ ਤਸਕਰੀ ਕਰਨ ਦਾ ਵੀ ਸ਼ੱਕ ਹੈ। ਸ਼ੁਰੂਆਤੀ ਜਾਂਚ ’ਚ ਅਹਿਮ ਖੁਲਾਸੇ ਹੋਏ ਹਨ। ਫਿਲਹਾਲ ਦੋਵਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਤੱਕ ਇਨ੍ਹਾਂ ਦੋਵਾਂ ਤਸਕਰਾਂ ਦੇ ਕਬਜ਼ੇ ’ਚੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਬਰੇਜ਼ਾ ਕਾਰ ’ਚੋਂ 12 ਲੱਖ 30 ਹਜ਼ਾਰ ਰੁਪਏ ਦੀ ਨਸ਼ੀਲੇ ਪਦਾਰਥ ਬਰਾਮਦ ਹੋਏ। ਉਸ ਦਾ ਇੱਕ ਸਾਥੀ ਫਰਾਰ ਹੈ। ਉਸ ਦੀ ਭਾਲ ਜਾਰੀ ਹੈ
ਜਾਣਕਾਰੀ ਅਨੁਸਾਰ ਐਸਐਸਪੀ ਅਮਨੀਤ ਕੌਂਡਲ ਦੇ ਹੁਕਮਾਂ ’ਤੇ ਪੁਲਸ ਨੇ ਖੰਨਾ-ਸਮਰਾਲਾ ਰੋਡ ’ਤੇ ਟੀ ਪੁਆਇੰਟ ਨੌਲੱਦੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਬ੍ਰੇਜ਼ਾ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਕਾਰ ਵਿੱਚ ਆਕਾਸ਼ਪ੍ਰੀਤ ਸਿੰਘ ਆਕਾਸ਼ ਵਾਸੀ ਘਰਿੰਡਾ (ਅੰਮ੍ਰਿਤਸਰ) ਅਤੇ ਜਸਪਾਲ ਸਿੰਘ ਜੱਸਾ ਵਾਸੀ ਭਿੱਖੀਵਿੰਡ (ਤਰਨਤਾਰਨ) ਜਾ ਰਹੇ ਸਨ। ਕਾਰ ਦੀ ਤਲਾਸ਼ੀ ਲੈਣ ’ਤੇ 10 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ। ਦੋਵਾਂ ਕੋਲੋਂ 12 ਲੱਖ 30 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਗਏ।
ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕਾਰ ’ਚੋਂ ਬਰਾਮਦ ਹੋਏ ਪੈਸਿਆਂ ਬਾਰੇ ਪੁੱਛਗਿੱਛ ਕੀਤੀ। ਮੁਲਜ਼ਮ ਨੇ ਦੱਸਿਆ ਕਿ ਉਹ ਚਿੱਟਾ ਸਪਲਾਈ ਕਰਦਾ ਹੈ। ਗੁਰਪ੍ਰੀਤ ਸਿੰਘ ਗੁਰੀ ਵਾਸੀ ਖੇੜੀ ਗੁੱਜਰਾਂ (ਪਟਿਆਲਾ) ਨੂੰ 1 ਕਿਲੋ ਚੂਰਾ-ਪੋਸਤ ਸਪਲਾਈ ਕਰਕੇ ਆਇਆ ਹੈ। ਜਿਸ ਦੇ ਬਦਲੇ ਉਹ 12 ਲੱਖ 30 ਹਜ਼ਾਰ ਰੁਪਏ ਲੈ ਕੇ ਜਾ ਰਹੇ ਸਨ।
ਉਸ ਨੇ ਆਪਣੀ ਕਾਰ ਵਿੱਚ ਸੈਂਪਲ ਵਜੋਂ 10 ਗ੍ਰਾਮ ਨਸ਼ੀਲਾ ਪਾਊਡਰ ਰੱਖਿਆ ਹੋਇਆ ਸੀ। ਮੰਨਿਆ ਜਾ ਰਿਹਾ ਹੈ ਕਿ ਉਹ ਤਰਨਤਾਰਨ ਅਤੇ ਅੰਮ੍ਰਿਤਸਰ ਨਾਲ ਸਬੰਧਤ ਹੋਣ ਕਾਰਨ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਹੋ ਸਕਦੇ ਹਨ। ਇਸ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
Next Story
ਤਾਜ਼ਾ ਖਬਰਾਂ
Share it