ਤਹੱਵੁਰ ਰਾਣਾ ਦੀ ਹਵਾਲਗੀ ਥੋੜ੍ਹੇ ਸਮੇਂ ਲਈ ਟਲੀ
ਕੈਲੀਫੋਰਨੀਆ, 6 ਅਕਤੂਬਰ, ਨਿਰਮਲ :ਭਾਰਤ ਲਈ ਇੱਕਬੁਰੀ ਖ਼ਬਰ ਹੈ। ਅਮਰੀਕਾ ਦੀ ਇਕ ਅਦਾਲਤ ਨੇ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਭਾਰਤ ਹਵਾਲੇ ਕੀਤੇ ਜਾਣ ਵਿਰੁੱਧ ਪਟੀਸ਼ਨ ਦਾਇਰ ਕਰਨ ਲਈ ਹੋਰ ਸਮਾਂ ਦਿੱਤਾ ਹੈ। ਦਰਅਸਲ, 2 ਅਗਸਤ ਨੂੰ ਅਮਰੀਕੀ ਸ਼ਹਿਰ ਕੈਲੀਫੋਰਨੀਆ ਦੇ ਕੇਂਦਰੀ ਜ਼ਿਲ੍ਹੇ ਦੇ ਸੰਯੁਕਤ ਰਾਜ […]
By : Hamdard Tv Admin
ਕੈਲੀਫੋਰਨੀਆ, 6 ਅਕਤੂਬਰ, ਨਿਰਮਲ :ਭਾਰਤ ਲਈ ਇੱਕਬੁਰੀ ਖ਼ਬਰ ਹੈ। ਅਮਰੀਕਾ ਦੀ ਇਕ ਅਦਾਲਤ ਨੇ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਭਾਰਤ ਹਵਾਲੇ ਕੀਤੇ ਜਾਣ ਵਿਰੁੱਧ ਪਟੀਸ਼ਨ ਦਾਇਰ ਕਰਨ ਲਈ ਹੋਰ ਸਮਾਂ ਦਿੱਤਾ ਹੈ।
ਦਰਅਸਲ, 2 ਅਗਸਤ ਨੂੰ ਅਮਰੀਕੀ ਸ਼ਹਿਰ ਕੈਲੀਫੋਰਨੀਆ ਦੇ ਕੇਂਦਰੀ ਜ਼ਿਲ੍ਹੇ ਦੇ ਸੰਯੁਕਤ ਰਾਜ ਦੇ ਜ਼ਿਲ੍ਹਾ ਜੱਜ ਡੇਲ ਐਸ ਫਿਸ਼ਰ ਨੇ ਰਾਣਾ ਦੀ ਹੈਬੀਅਸ ਕਾਰਪਸ ਰਿੱਟ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਉਸ ਨੇ ਨੌਵੀਂ ਸਰਕਟ ਕੋਰਟ ਵਿੱਚ ਇਸ ਹੁਕਮ ਖ਼ਿਲਾਫ਼ ਅਪੀਲ ਕੀਤੀ ਸੀ ਕਿ ਸੁਣਵਾਈ ਤੱਕ ਉਸ ਨੂੰ ਭਾਰਤ ਹਵਾਲੇ ਨਾ ਕੀਤਾ ਜਾਵੇ।
ਇਸ ਸਬੰਧੀ ਜ਼ਿਲ੍ਹਾ ਜੱਜ ਡੇਲ ਐਸ. ਫਿਸ਼ਰ ਨੇ 18 ਅਗਸਤ ਨੂੰ ਨਵਾਂ ਆਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਰਾਣਾ ਦੀ ਹਵਾਲਗੀ ’ਤੇ ਰੋਕ ਦੀ ਮੰਗ ਵਾਲੀ ਅਰਜ਼ੀ ਮਨਜ਼ੂਰ ਹੈ। ਉਨ੍ਹਾਂ ਸਰਕਾਰ ਦੀਆਂ ਸਿਫਾਰਿਸ਼ਾਂ ਨੂੰ ਵੀ ਰੱਦ ਕਰ ਦਿੱਤਾ ਕਿ ਰਾਣਾ ਦੀ ਹਵਾਲਗੀ ’ਤੇ ਕੋਈ ਰੋਕ ਨਹੀਂ ਹੋਣੀ ਚਾਹੀਦੀ। ਜੱਜ ਨੇ ਕਿਹਾ ਸੀ ਕਿ ਰਾਣਾ ਦੀ ਨੌਵੀਂ ਸਰਕਟ ਕੋਰਟ ਵਿਚ ਅਪੀਲ ਪੂਰੀ ਹੋਣ ਤੱਕ ਭਾਰਤ ਹਵਾਲੇ ਕਰਨ ’ਤੇ ਰੋਕ ਲਗਾਈ ਗਈ ਹੈ।
ਦੂਜੇ ਪਾਸੇ ਨੌਵੀਂ ਸਰਕਟ ਅਦਾਲਤ ਨੇ ਰਾਣਾ ਦੀ ਦਲੀਲ ਪੇਸ਼ ਕਰਨ ਲਈ ਹੋਰ ਸਮਾਂ ਦੇਣ ਦੀ ਮੰਗ ਨੂੰ ਸਵੀਕਾਰ ਕਰ ਲਿਆ ਸੀ। ਅਦਾਲਤ ਨੇ ਇਸ ਬਾਰੇ ਪਹਿਲਾਂ 10 ਅਕਤੂਬਰ ਦਾ ਸਮਾਂ ਦਿੱਤਾ ਸੀ। ਅਮਰੀਕੀ ਸਰਕਾਰ ਨੂੰ 8 ਨਵੰਬਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਸੀ।
ਇਸ ਦੇ ਨਾਲ ਹੀ ਅਦਾਲਤ ਦੇ ਨਵੇਂ ਹੁਕਮਾਂ ਅਨੁਸਾਰ ਰਾਣਾ ਨੂੰ 9 ਨਵੰਬਰ ਨੂੰ ਅਦਾਲਤ ਵਿੱਚ ਆਪਣੀ ਦਲੀਲ ਪੇਸ਼ ਕਰਨੀ ਹੈ। ਜਦੋਂ ਕਿ ਸਰਕਾਰ ਨੇ 11 ਦਸੰਬਰ ਤੱਕ ਆਪਣਾ ਪੱਖ ਪੇਸ਼ ਕਰਨਾ ਹੈ।
ਰਾਣਾ ਨੂੰ 26 ਨਵੰਬਰ 2008 ਨੂੰ ਮੁੰਬਈ ਵਿੱਚ ਹੋਏ ਅੱਤਵਾਦੀ ਹਮਲਿਆਂ ਵਿੱਚ ਉਸਦੀ ਭੂਮਿਕਾ ਲਈ ਭਾਰਤ ਦੁਆਰਾ ਹਵਾਲਗੀ ਦੀ ਬੇਨਤੀ ਤੋਂ ਬਾਅਦ ਅਮਰੀਕਾ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) 2008 ਵਿੱਚ ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਦੁਆਰਾ ਕੀਤੇ ਗਏ 26/11 ਦੇ ਹਮਲਿਆਂ ਵਿੱਚ ਰਾਣਾ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਐਨਆਈਏ ਨੇ ਕਿਹਾ ਕਿ ਉਹ ਰਾਣਾ ਨੂੰ ਭਾਰਤ ਲਿਆਉਣ ਲਈ ਕੂਟਨੀਤਕ ਚੈਨਲਾਂ ਰਾਹੀਂ ਕਾਰਵਾਈ ਸ਼ੁਰੂ ਕਰਨ ਲਈ ਤਿਆਰ ਹੈ। ਭਾਰਤ ਨੇ 10 ਜੂਨ, 2020 ਨੂੰ ਸਪੁਰਦਗੀ ਦੇ ਮੱਦੇਨਜ਼ਰ 62 ਸਾਲਾ ਰਾਣਾ ਦੀ ਅਸਥਾਈ ਗ੍ਰਿਫਤਾਰੀ ਦੀ ਮੰਗ ਕਰਦਿਆਂ ਸ਼ਿਕਾਇਤ ਦਰਜ ਕਰਵਾਈ ਸੀ। ਬਾਈਡਨ ਪ੍ਰਸ਼ਾਸਨ ਨੇ ਰਾਣਾ ਦੀ ਭਾਰਤ ਹਵਾਲਗੀ ਦਾ ਸਮਰਥਨ ਕੀਤਾ ਸੀ।